Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਵ ਨੂੰ ਸਮਰਪਿਤ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਲਾਇਆ

ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਸਰਬੱਤ ਵਿਕਾਸ ਯੋਜਨਾ ਦਾ ਲਾਭ: ਡਿਪਟੀ ਕਮਿਸ਼ਨਰ

Web Admin

Web Admin

5 Dariya News

ਡੇਰਾਬਸੀ , 21 Nov 2018

ਸਰਬੱਤ ਵਿਕਾਸ ਯੋਜਨਾ ਤਹਿਤ ਵੱਡੀ ਗਿਣਤੀ ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਤੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਗੁਰਪ੍ਰੀਤ ਕੌਰ ਸਪਰਾ ਨੇ ਪੰਜਾਬ ਫਾਰਮ, ਈਸਾਪੁਰ, ਡੇਰਾਬਸੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਵ ਨੂੰ ਸਮਰਪਿਤ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਏ ਜ਼ਿਲ੍ਹਾ ਪੱਧਰੀ ਕੈਂਪ ਦਾ ਜਾਇਜ਼ਾ ਲੈਂਦਿਆਂ ਕੀਤਾ। ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਕਾਉਂਟਰ ਲਾ ਕੇ ਬਿਨੈਕਾਰਾਂ ਦੇ ਫਾਰਮ ਭਰੇ ਗਏ ਅਤੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਗਿਆ। ਇਸ ਮੌਕੇ ਬਿਨੈਕਾਰਾਂ ਵਲੋਂ ਦੱਸੀਆਂ ਗਈਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਮੌਕੇ ਤੇ ਹੀ ਮੁਸ਼ਕਿਲਾਂ ਹੱਲ ਕਰਵਾਈਆਂ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਜਨ ਸਿਹਤ ਵਿਭਾਗ ਦੀ ਮੇਰਾ ਪਿੰਡ ਮੇਰੀ ਸ਼ਾਨ ਸਕੀਮ ਤਹਿਤ ਚੰਗਾ ਕੰਮ ਕਰਨ ਵਾਲਿਆਂ ਨੂੰ ਪ੍ਰਸੰਸਾਂ ਪੱਤਰ ਵੀ ਦਿੱਤੇ ਗਏ।ਵਧੀਕ ਡਿਪਟੀ ਕਮਿਸ਼ਨਰ ਸ. ਅਮਰਦੀਪ ਸਿੰਘ ਬੈਂਸ ਨਾਲ ਕੈਂਪ ਦਾ ਜਾਇਜ਼ਾ ਲੈਂਦਿਆਂ ਸੀਨੀਅਰ ਕਾਂਗਰਸੀ ਆਗੂ ਸ. ਦੀਪਇੰਦਰ ਸਿੰਘ ਢਿੱਲੋਂ ਨੇ ਕੈਂਪ ਦੇ ਰੂਪ ਵਿਚ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਜ਼ਰੀਏ ਵੱਖ-ਵੱਖ ਸਕੀਮਾਂ ਦਾ ਲਾਭ ਇਕੋ ਥਾਂ ਦੇਣਾ ਬਹੁਤ ਵਧੀਆ ਉਪਰਾਲਾ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕਰ ਰਹੀ ਹੈ ਤੇ ਭਵਿੱਖ ਵਿਚ ਵੀ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।ਕੈਂਪ ਦੌਰਾਨ 971 ਬਿਨੈਕਾਰਾਂ ਵਲੋਂ ਅਰਜੀਆਂ ਦਿੱਤੀਆਂ ਗਈਆਂ ਸਨ ਜਿਹਨਾਂ ਵਿਚੋਂ 207 ਲਾਭਪਾਤਰੀ ਯੋਗ ਪਾਏ ਗਏ ਅਤੇ 35 ਅਯੋਗ ਪਾਏ ਗਏ ਅਤੇ ਬਾਕੀਆਂ ਸਬੰਧੀ ਪੜਤਾਲ ਕੀਤੀ  ਜਾ ਰਹੀ ਹੈ। ਕੈਂਪ ਦੌਰਾਨ ਸਿਹਤ ਤੇ ਪਰਿਵਾਰ ਭਲਾਈ, ਜ਼ਿਲ੍ਹਾ ਕਾਨੂੰਨੀ ਸੇਵਾਵਾਂ, ਰੁਜ਼ਗਾਰ ਉਤਪਤੀ ਵਿਭਾਗ, ਖੁਰਾਕ ਤੇ ਸਿਵਲ ਸਪਲਾਈ, ਭਲਾਈ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਕਾਉਂਟਰ ਲਾਏ ਗਏ ਸਨ।ਇਸ ਮੌਕੇ ਐਸ.ਡੀ.ਐਮ ਡੇਰਾਬਸੀ ਪਰਮਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰਵਿੰਦਰ ਸਿੰਘ ਰਾਹੀ, ਜ਼ਿਲ੍ਹਾ ਭਲਾਈ ਅਫਸਰ ਸੁਖਸਾਗਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਜ਼ਿਲੇ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕ ਹਾਜ਼ਰ ਸਨ।

 

Tags: DC Mohali , Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD