Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਪੂਰਾ- ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਠਾਨਕੋਟ ਵਿਖੇ 'ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ' ਦਾ ਕੀਤਾ ਉਦਘਾਟਨ

Web Admin

Web Admin

5 Dariya News

ਪਠਾਨਕੋਟ , 21 Nov 2018

Last updated on: Nov 21, 2018, 00:00 IST

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਸੂਬੇ ਦੇ ਲੋਕਾਂ ਨਾਲ ਨੋਕਰੀ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਰਾਜ ਭਰ ਵਿਚ ਰੋਜ਼ਗਾਰ ਮੇਲੇ ਲਗਾ ਕੇ 4 ਲੱਖ 26 ਹਜ਼ਾਰ ਬੇਰੁਜ਼ਾਗਰ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਇਹ ਪ੍ਰਗਟਾਵਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਤੇ ਸ਼ਹਿਰ ਵਿਕਾਸ ਮੰਤਰੀ ਪੰਜਾਬ ਨੇ ਪਠਾਨਕੋਟ ਵਿਖੇ ਜਿਲ੍ਹਾ ਪ੍ਰਬੰਧਕੀ ਕੈਪਲੈਕਸ ਮਲਿਕਪੁਰ ਪਠਾਨਕੋਟ ਵਿੱਚ ਬਣਾਏ ਗਏੇ 'ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ' ਦਾ ਉਦਘਾਟਨ ਕਰਨ ਉਪਰੰਤ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਸਰਵਸ੍ਰੀ ਅਨਿਲ ਵਿੱਜ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ, ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਵਿਵੇਕਸੀਲ ਸੋਨੀ ਐਸ.ਐਸ.ਪੀ. ਪਠਾਨਕੋਟ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ  ਵੀ ਮੋਜੂਦ ਸਨ। ਕੈਬਨਿਟ ਮੰਤਰੀ ਸ. ਬਾਜਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਬਹੁਤ ਇਤਿਹਾਸਕ ਦਿਨ ਹੈ ਕਿ ਜ਼ਿਲ੍ਹੇ ਅੰਦਰ 'ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ' ਸਥਾਪਿਤ ਕੀਤਾ ਗਿਆ ਹੈ, ਜਿਥੇ ਬੇਰੁਜ਼ਗਾਰ ਲੜਕੇ-ਲੜਕੀਆਂ ਨੂੰ ਰੁਜ਼ਗਾਰ ਹਾਸਿਲ ਕਰਨ ਦੀ ਗਾਈਡੈਂਸ ਮਿਲੇਗੀ। ਉਨਾਂ ਅੱਗੇ ਕਿਹਾ ਕਿ  ਪੰਜਾਬ ਵਿੱਚ ਮਾਰਚ, 2017 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ 'ਘਰ ਘਰ ਰੋਜ਼ਗਾਰ' ਯੋਜਨਾ ਸ਼ੁਰੂ ਕੀਤੀ ਸੀ। ਇਸ ਦੀ ਪ੍ਰਾਪਤੀ ਹਿੱਤ ਸਰਕਾਰ ਵੱਲੋਂ ਹਰੇਕ ਜ਼ਿਲੇ ਵਿੱਚ 'ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ' ਕਾਇਮ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਅੱਜ ਸੂਬੇ ਭਰ ਵਿਚ ਅਜਿਹੇ 22 ਥਾਵਾਂ 'ਤੇ 'ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ' ਕੇਂਦਰ ਖੋਲੇ ਗਏ ਹਨ। 

ਸ. ਬਾਜਵਾ ਨੇ ਅੱਗੇ ਕਿਹਾ ਕਿ 'ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਜ਼' ਵਿੱਚ ਇਕ ਹੀ ਛੱਤ ਥੱਲੇ ਰੋਜ਼ਗਾਰ, ਸਵੈ-ਰੋਜ਼ਗਾਰ, ਕਿੱਤਾ ਅਗਵਾਈ, ਵਿਦੇਸ਼ੀ ਰੋਜ਼ਗਾਰ/ਸਿੱਖਿਆ ਅਤੇ ਹੁਨਰ ਸਿਖਲਾਈ ਆਦਿ ਸਾਰੀਆਂ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ। ਇਨਾਂ ਬਿਊਰੋਜ਼ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਾਸਤੇ ਇਕ ਉੱਚ-ਪੱਧਰੀ ਸੂਬਾਈ ਕਮੇਟੀ ਕਾਇਮ ਕੀਤੀ ਗਈ ਹੈ। ਇਹ ਬਿਊਰੋ ਜ਼ਿਲਾ ਰੋਜ਼ਗਾਰ ਅਫਸਰਾਂ ਦੇ ਅਧੀਨ ਚਲਾਏ ਜਾਣਗੇ, ਜੋ ਰੋਜ਼ਾਨਾ ਰੁਜ਼ਗਾਰ ਦੇ ਚਾਹਵਾਨਾਂ ਨੂੰ ਸਰਕਾਰੀ, ਜਨਤਕ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਨੌਕਰੀਆਂ ਲਈ ਅਪਲਾਈ ਕਰਨ ਲਈ ਸਹਾਇਤਾ ਅਤੇ ਕੌਂਸਲਿੰਗ ਕਰਨਗੇ। ਇਸ ਤੋਂ ਇਲਾਵਾ ਇਨਾਂ ਨਾਲ ਸਬੰਧਤ ਅਧਿਕਾਰੀ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਵੀ ਬੈਂਕ ਕਰਜ਼ਿਆਂ ਦਾ ਇੰਤਜ਼ਾਮ ਕਰਨ ਲਈ ਮਦਦ ਮੁਹੱਈਆ ਕਰਵਾਉਣਗੇ ਅਤੇ ਦੇਸ਼-ਵਿਦੇਸ਼ ਵਿੱਚ ਰੁਜ਼ਗਾਰ ਨਾਲ ਸਬੰਧਤ ਵੈੱਬਸਾਈਟਾਂ ਬਾਰੇ ਵੀ ਨੌਜਵਾਨਾਂ ਨੂੰ ਜਾਣਕਾਰੀ ਦੇਣਗੇ।ਉਨਾਂ ਅੱਗੇ ਕਿਹਾ ਕਿ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਰੌਸ਼ਨ ਕਰਨ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਪੰਜਾਬ ਭਰ ਵਿੱਚ ਮੈਗਾ ਰੋਜ਼ਗਾਰ ਮੇਲੇ ਵੀ ਲਾਏ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ਇਸ ਸਾਲ ਇੱਕ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ ਵੀ ਲਗਾਇਆ ਸੀ। 'ਘਰ ਘਰ ਰੋਜ਼ਗਾਰ' ਯੋਜਨਾ ਤਹਿਤ 12 ਤੋਂ 22 ਨਵੰਬਰ, ੨੦੧੮ ਤੱਕ ਸਾਰੇ ਜ਼ਿਲਿਆਂ ਵਿੱਚ ੩੯ ਥਾਵਾਂ ਉਤੇ ੮੮ ਰੋਜ਼ਗਾਰ ਮੇਲੇ ਲਾਏ ਜਾ ਰਹੇ ਹਨ। ਇਨਾਂ ਮੇਲਿਆਂ ਵਿੱਚ ਸਰਕਾਰ ਪ੍ਰਾਈਵੇਟ ਖੇਤਰ ਦੀਆਂ ੮੧,੯੨੨ ਨੌਕਰੀਆਂ ਦੀ ਪੇਸ਼ਕਸ਼ ਕਰ ਰਹੀ ਹੈ। ਦੇਸ਼ ਦੀਆਂ ਨਾਮਵਰ ਕੰਪਨੀਆਂ ਅਤੇ ਉਦਯੋਗ ਮਾਹਿਰ ਇਨਾਂ ਮੇਲਿਆਂ ਵਿੱਚ ਪਹੁੰਚ ਰਹੇ ਹਨ, ਜੋ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਦੇਣਗੇ। ਉਨਾਂ ਅੱਗੇ ਕਿਹਾ ਕਿ ਇੱਥੇ ਮੈਂ ਦੱਸਣਾ ਚਾਹੁੰਦਾ ਹਾਂ ਕਿ  ਪੰਜਾਬ ਸਰਕਾਰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਵੱਡੇ ਪੱਧਰ 'ਤੇ ਮਨਾਉਣ ਜਾ ਰਹੀ ਹੈ, ਜਿਸ ਦੇ ਜਸ਼ਨ ਸਾਲ ਭਰ ਚੱਲਣਗੇ। 

ਇਸ ਇਤਿਹਾਸਕ ਅਤੇ ਪਵਿੱਤਰ ਮੌਕੇ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਕਿਰਤ ਕਰੋ ਤੇ ਵੰਡ ਕੇ ਛਕੋ' ਅਤੇ 'ਸਰਬੱਤ ਦਾ ਭਲਾ' ਦੇ ਸਿਧਾਂਤ 'ਤੇ ਚੱਲਣ ਦਾ ਅਹਿਦ ਲੈਣਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਲਿਆਂਦੀ ਗਈ ਹੈ।ਇਸ ਯੋਜਨਾ ਤਹਿਤ ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ 2 ਅਕਤੂਬਰ ਨੂੰ ਪੰਜਾਬ ਭਰ ਵਿੱਚ ਕੈਂਪ ਲਾਏ ਗਏ ਸਨ ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਸਕਣ। ਅੱਜ ਮੁੜ ਸਾਰੇ ਜ਼ਿਲਿਆਂ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਏ ਗਏ ਹਨਇਸ ਤੋਂ ਪਹਿਲਾਂ ਸ. ਬਾਜਵਾ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਲੋਕ ਭਲਾਈ ਸਕੀਮਾਂ ਦੇ ਸਟਾਲਾਂ ਦਾ ਨਿਰੀਖਣ ਵੀ ਕੀਤਾ ਤੇ 'ਸਵੈ ਰੋਜਗਾਰ ਸਕੀਮਾਂ' ਤਹਿਤ ਤਿਆਰ ਕੀਤੀ ਗਈ ਕਿਤਾਬ ਵੀ ਰਿਲੀਜ਼ ਕੀਤੀ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਸ. ਬਾਜਵਾ ਵਲੋਂ ਆਈ.ਟੀ.ਆਈ. ਲੜਕੇ ਵਿਖੇ ਲਗਾਏ ਗਏ ਰੋਜਗਾਰ ਮੇਲੇ ਦੋਰਾਨ ਵੱਖ ਵੱਖ ਕੰਪਨੀਆਂ ਵੱਲੋਂ ਨਿਯੁਕਤ ਹੋਏ ਨੋਜਵਾਨਾਂ ਨੂੰ ਨਿਯੁਕਤੀ ਪੱਤਰ, ਲੈਬਰ ਵਿਭਾਗ ਵੱਲੋਂ ਲੈਬਰ ਨੂੰ ਲੈਬਰ ਕਾਰਡ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ 20 ਸੈਲਫ ਹਲਪ ਗਰੁੱਪਾਂ ਨੂੰ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਵੱਲੋਂ ਜਿਲ੍ਹੇ ਦਾ ਸਭ ਤੋਂ ਸਵੱਛ ਪਿੰਡ ਨਲੂੰਗਾ, ਸਭ ਤੋਂ ਵਧੀਆ ਆਂਗਣਬਾੜੀ ਸੈਂਟਰ ਪਿੰਡ ਪੰਗੋਲੀ, ਸਵੱਛ ਸੀਨੀਅਰ ਸੈਕੰਡਰੀ ਸਕੂਲ ਬਧਾਨੀ, ਸਰਕਾਰੀ ਪ੍ਰਾਇਮਰੀ ਸਕੂਲ ਪੰਗਤੋਲੀ, ਪੀ.ਐਚ.ਸੀ. ਘਿਆਲਾ ਨੂੰ ਵਧੀਆਂ ਰਹਿਣ ਤੇ ਸਨਮਾਨਤ ਕੀਤਾ ਗਿਆ ਅਤੇ ਵੱਖ ਵੱਖ ਖੇਤਰਾਂ ਅੰਦਰ ਕਾਰਗੁਜਾਰੀ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਸਨਮਾਨਤ ਕੀਤਾ। 

 

Tags: Tript Rajinder Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD