Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਵਿਰਾਸਤ-ਏ-ਖਾਲਸਾ ਦੇ ਉਦਘਾਟਨੀ ਦਿਵਸ ਮੌਕੇ ਪਹਿਲੀ ਹਾਫ ਮੈਰਾਥਨ ਦਾ ਕੀਤਾ ਜਾਵੇਗਾ ਆਯੋਜਨ, ਡੀ ਸੀ ਰੂਪਨਗਰ ਨੇ ਪ੍ਰੋਗਰਾਮ ਕੀਤਾ ਜਾਰੀ

ਅੰਤਰ ਸਕੂਲ ਅਤੇ ਅੰਤਰ ਕਾਲਜ ਪੇਟਿੰਗ, ਸਕੈਚ ਬਨਾਉਣ ਦੇ ਮੁਕਾਬਲੇ ਵੀ ਕਰਵਾਏ ਜਾ ਜਾਣਗੇ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ਼੍ਰੀ ਅਨੰਦਪੁਰ ਸਾਹਿਬ , 21 Nov 2018

Last updated on: Nov 21, 2018, 00:00 IST

ਦੁਨੀਆਂ ਭਰ ਦੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕੇ ਅਤੇ ਭਾਰਤ ਦੇ ਸਭ ਤੋਂ ਵੱਧ ਵੇਖੇ ਜਾਣ ਵਾਲੇ ਅਜਾਇਬ ਘਰਾਂ 'ਚ ਸ਼ੂਮਾਰ ਹੋ ਚੁੱਕੇ ''ਵਿਰਾਸਤ-ਏ-ਖਾਲਸਾ” ਦੇ ਉਦਘਾਟਨੀ ਦਿਵਸ ਨੂੰ ਮਨਾਉਣ ਲਈ 25 ਨਵੰਬਰ, 2018 ਦਿਨ ਐਤਵਾਰ ਨੂੰ ਪਹਿਲੀ ਹਾਫ ਮੈਰਾਥਨ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਵਿਰਾਸਤ-ਏ-ਖਾਲਸਾ ਦੀ ਮੈਨੇਜਮੈਂਟ ਵੱਲੋਂ ਉਲੀਕੇ ਗਏ ਸਮਾਗਮ ਦਾ ਪ੍ਰੋਗਰਾਮ ਅੱਜ ਇੱਥੇ ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਡਾ.ਸੁਮਿਤ ਜਾਰੰਗਲ ਨੇ ਜਾਰੀ ਕੀਤਾ।ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਰਾਸਤ-ਏ-ਖਾਲਸਾ ਜ਼ਿਲ੍ਹਾ ਰੂਪਨਗਰ ਜਾਂ ਪੰਜਾਬ ਅਤੇ ਦੇਸ਼ ਹੀ ਨਹੀਂ ਬਲਕਿ ਦੁਨੀਆਂ ਭਰ ਦੇ ਵਿੱਚ ਜ਼ਿਕਰਯੋਗ ਸਥਾਨ ਰੱਖਦਾ ਹੈ। ਇਹੀ ਕਾਰਨ ਹੈ ਕਿ 25 ਨਵੰਬਰ 2011 ਨੂੰ ਹੋਏ ਉਦਘਾਟਨ ਤੋਂ ਬਾਅਦ ਇੱਥੇ ਹੁਣ ਤੱਕ 95 ਲੱਖ ਤੋਂ ਵੱਧ ਸੈਲਾਨੀ ਆ ਚੁੱਕੇ ਹਨ ਅਤੇ ਇਸਦੇ ਬਣਨ ਦੇ ਨਾਲ ਜ਼ਿਲ੍ਹੇ ਅੰਦਰ ਸੈਰ ਸਪਾਟਾ ਸਨਅਤ ਕਾਫੀ ਉਤਸ਼ਾਹਿਤ ਹੋਈ ਹੈ। ਡਾ.ਜਾਰੰਗਲ ਨੇ ਦੱਸਿਆ ਕਿ ਇਸ ਦਿਹਾੜੇ ਨੂੰ ਮਨਾਉਣ ਦੇ ਲਈ ਸੱਭਿਆਚਾਰਕ ਵਿਭਾਗ ਦੇ ਨਿਰਦੇਸ਼ਕ ਸ੍ਰੀ ਮਲਵਿੰਦਰ ਸਿੰਘ ਜੱਗੀ, ਆਈ ਏ ਐਸ ਵਿਸ਼ੇਸ਼ ਦਿਲਚਸਪੀ ਲੈ ਰਹੇ ਹਨ। ਜਿਸਦੇ ਤਹਿਤ ਹੀ 25 ਨਵੰਬਰ ਨੂੰ ਸਵੇਰੇ 6 ਵਜੇ ਪਹਿਲੀ ਹਾਲ਼ਫ ਮੈਰਾਥਨ ਜਿਸ ਵਿੱਚ ਹਰ ਵਰਗ ਦੇ ਦੌੜਾਕ ਹਿੱਸਾ ਲੈਣਗੇ ਅਤੇ ਕ੍ਰਮਵਾਰ 5, 10 ਅਤੇ 21 ਕਿਲੋਮੀਟਰ ਤੱਕ ਦੌੜਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦਿਵਸ ਨੂੰ ਪੂਰੇ ਜੋਸ਼ੋ ਖਰੋਸ਼ ਦੇ ਨਾਲ ਮਨਾਉਣ ਅਤੇ ਇਲਾਕੇ ਦੇ ਨੌਜੁਆਨ ਵਰਗ ਨੂੰ ਵਿਰਾਸਤ-ਏ-ਖਾਲਸਾ ਦੇ ਨਾਲ ਜੋੜਨ ਦੇ ਲਈ ਜਿੱਥੇ ਪ੍ਰਬੰਧਕਾਂ ਵੱਲੋਂ ਮੈਰਾਥਨ ਦਾ ਅਯੋਜਨ ਕੀਤਾ ਜਾ ਰਿਹਾ ਹੈ ਉੱਥੇ ਹੀ ਅੰਤਰ ਕਾਲਜ ਤੇ ਅੰਤਰ ਸਕੂਲ ਪੇਟਿੰਗ ਅਤੇ ਸਕੈਚ ਬਨਾਉਣ ਦੇ ਮੁਕਬਾਲੇ ਵੀ ਕਰਵਾਏ ਜਾ ਰਹੇ ਹਨ ਜਿਸ ਵਿੱਚ ਇਲਾਕੇ ਦੀਆਂ ਤਿੰਨ ਦਰਜਨ ਦੇ ਕਰੀਬ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ। ਡਾ. ਜਾਰੰਗਲ ਨੇ ਅੱਠਵੇਂ ਅਜੂਬੇ ਵੱਜੋਂ ਮਕਬੂਲੀਅਤ ਹਾਸਲ ਕਰ ਚੁੱਕੇ ਵਿਰਾਸਤ-ਏ-ਖਾਲਸਾ ਦੇ ਇਸ ਦਿਹਾੜੇ ਨੂੰ ਮੌਕੇ ਸਾਰਿਆਂ ਨੂੰ ਸਹਿਯੋਗ ਦੇਣ ਅਤੇ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਗੱਲ ਵੀ ਕਹੀ।ਇਸ ਮੌਕੇ ਮੁੱਖ ਤੌਰ ਤੇ ਵਧੀਕ ਡਿਪਟੀ ਕਮਿਸ਼ਨਰ ਰਜੀਵ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਗੁਜਰਾਲ, ਐਸ ਡੀ ਐਮ ਸ਼੍ਰੀਮਤੀ ਹਰਜੋਤ ਕੌਰ, ਵਿਰਾਸਤ-ਏ-ਖਾਲਸਾ ਦੇ ਕਾਰਜਕਾਰੀ ਇੰਜੀਨੀਅਰ ਕਮ ਮੈਨੇਜਰ ਭੁਪਿੰਦਰ ਸਿੰਘ ਚਾਨਾ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਿਸ਼ਾਲ ਗੁਪਤਾ, ਐਸ ਡੀ ਓ ਪਰਵਿੰਦਰਜੀਤ ਸਿੰਘ, ਸਹਾਇਕ ਮੈਂਟੀਨੈਂਸ ਇੰਜੀਨੀਅਰ ਸੁਰਿੰਦਰ ਪਾਲ ਸਿੰਘ ਅਤੇ ਹੋਰ ਹਾਜ਼ਰ ਸਨ।

 

Tags: DC Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD