Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੰਜਾਬ ਨੂੰ ਇੰਡੀਆ ਟੂਡੇ ਸਟੇਟ ਆਫ ਸਟੇਟਸ ਸੰਮੇਲਨ ਦੌਰਾਨ ਮਿਲਿਆ 'ਬੈਸਟ ਬਿੱਗ ਸਟੇਟ ਇਨ ਐਗਰੀਕਲਚਰ' ਐਵਾਰਡ

ਵਧੀਕ ਮੁੱਖ ਸਕੱਤਰ ਵਿਸਵਾਜੀਤ ਖੰਨਾ ਅਤੇ ਰੈਜੀਡੈਂਟ ਕਮਿਸ਼ਨਰ ਰਾਖੀ ਗੁਪਤਾ ਭੰਡਾਰੀ ਨੇ ਉੱਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਪਾਸੋਂ ਪ੍ਰਾਪਤ ਕੀਤਾ ਐਵਾਰਡ

Web Admin

Web Admin

5 Dariya News

ਨਵੀਂ ਦਿੱਲੀ/ਚੰਡੀਗੜ੍ਹ , 22 Nov 2018

Last updated on: Nov 22, 2018, 00:00 IST

ਭਾਰਤ ਦੇ ਖਾਧ ਭੰਡਾਰ ਵੱਜੋਂ ਜਾਣੇ ਜਾਂਦੇ ਪੰਜਾਬ ਸੂਬੇ, ਜਿਸ ਵੱਲੋਂ ਮੁਲਕ ਅੰਦਰ ਕਣਕ ਦੀ ਕੁੱਲ ਪੈਦਾਵਾਰ 'ਚ 19 ਫੀਸਦੀ, ਝੋਨੇ 'ਚ 11 ਫੀਸਦ ਅਤੇ ਕਪਾਹ ਦੀ ਕੁੱਲ ਪੈਦਾਵਾਰ ਅੰਦਰ 5 ਫੀਸਦ ਯੋਗਦਾਨ ਪਾਇਆ ਜਾ ਰਿਹਾ ਹੈ, ਨੂੰ ਅੱਜ ਨਵੀਂ ਦਿੱਲੀ ਵਿਖੇ ਇੰਡੀਆ ਟੂਡੇ ਸਟੇਟ ਆਫ ਸਟੇਟਸ ਸੰਮੇਲਨ ਦੌਰਾਨ 'ਬੈਸਟ ਬਿੱਗ ਸਟੇਟ ਇਨ ਐਗਰੀਕਲਚਰ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਵੱਲੋਂ ਪਿਛਲੇ ਚਾਰ ਦਹਾਕਿਆਂ ਤੋਂ ਕੇਂਦਰੀ ਖਾਧ ਭੰਡਾਰ ਪੂਲ ਅੰਦਰ ਝੋਨੇ ਦਾ 25 ਤੋਂ 50 ਫੀਸਦ ਅਤੇ ਕਣਕ ਦਾ 38 ਤੋਂ 75 ਫੀਸਦ ਯੋਗਦਾਨ ਪਾਇਆ ਜਾ ਰਿਹਾ ਹੈ। ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਵੱਲੋਂ ਦਿੱਤੇ ਗਏ ਇਸ ਐਵਾਰਡ ਨੂੰ ਵਧੀਕ ਮੁੱਖ ਸਕੱਤਰ (ਖੇਤੀਬਾੜ੍ਹੀ) ਸ੍ਰੀ ਵਿਸਵਾਜੀਤ ਖੰਨਾ ਅਤੇ ਰੈਜੀਡੈਂਟ ਕਮਿਸ਼ਨਰ (ਪੰਜਾਬ ਭਵਨ, ਨਵੀਂ ਦਿੱਲੀ) ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਵੱਲੋਂ ਸੰਮੇਲਨ ਦੌਰਾਨ ਪ੍ਰਾਪਤ ਕੀਤਾ ਗਿਆ। ਸ੍ਰੀ ਖੰਨਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀਬਾੜੀ ਖੇਤਰ ਅੰਦਰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ, ਕਿਸਾਨਾਂ ਦੀ ਕਰਜ਼ ਮੁਆਫੀ, ਫਸਲੀ ਵਿਭਿੰਨਤਾ ਅਤੇ ਹੋਰ ਅਹਿਮ ਸੁਧਾਰਾ ਲਈ ਕੀਤੇ ਗਏ ਯਤਨਾਂ ਨੂੰ ਵਿਚਾਰਦਿਆਂ ਸੂਬੇ ਦੀ ਇਸ ਐਵਾਰਡ ਲਈ ਚੋਣ ਹੋਈ ਹੈ।ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਜ ਕਿਸਾਨ ਕਮਿਸ਼ਨ ਨੂੰ ਸੂਬਾ ਸਰਕਾਰ ਵੱਲੋਂ ਕਿਸਾਨੀ ਆਮਦਨ ਵਿੱਚ ਵਾਧਾ ਕਰਨ ਲਈ ਨੀਤੀ ਤਿਆਰ ਕਰਨ ਦਾ ਕੰਮ ਸੌਂਪਿਆ ਜਾ ਚੁੱਕਿਆ ਹੈ। ਇਸੇ ਤਰ੍ਹਾਂ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁੱਕਵੇਂ ਪ੍ਰਬੰਧਨ ਲਈ ਚੱਲ ਰਹੇ ਵਿੱਤੀ ਵਰ੍ਹੇ ਦੌਰਾਨ ਪੰਜਾਬ ਸਰਕਾਰ ਵੱਲੋਂ 269 ਕਰੋੜ ਦਾ ਬਜਟ ਰੱਖਿਆ ਗਿਆ ਹੈ ਜਦਕਿ ਅਗਲੇ ਵਰ੍ਹੇ ਲਈ ਇਹ ਬਜਟ 395 ਕਰੋੜ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਫਸਲੀ ਰਹਿੰਦਾ ਖੂੰਹਦ ਦੇ ਢੁੱਕਵੇਂ ਪ੍ਰਬੰਧਨ ਲਈ 27 ਹਜ਼ਾਰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਅਗਲੇ ਵਰ੍ਹੇ ਇਹ ਟੀਚਾ ਹੋਰ 30  ਹਜ਼ਾਰ ਮਸ਼ੀਨਾ ਮੁਹੱਈਆ ਕਰਵਾਉਣ ਦਾ ਤੈਅ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 4054 ਮਸ਼ੀਨਾ ਖੇਤੀ ਕੇਂਦਰਾਂ ਨੂੰ 80 ਫੀਸਦ ਸਬਸਿਡੀ ਅਤੇ ਬਾਕੀ ਮਸ਼ੀਨਾਂ ਵਿਅਕਤੀਗਤ ਤੌਰ 'ਤੇ 50 ਫੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ 2017-18 ਦੌਰਾਨ ਪੰਜਾਬ ਅੰਦਰ ਖਾਧ ਪਦਾਰਥਾਂ ਦੀ ਪੈਦਾਵਾਰ 31.7 ਮਿਲੀਅਨ ਮੀਟਰਿਕ ਟਨ ਸੀ ਅਤੇ ਇਸੇ ਤਰ੍ਹਾਂ ਪਿਛਲੇ ਵਰ੍ਹੇ ਪੰਜਾਬ ਵੱਲੋਂ ਝੋਨੇ ਦੀ ਰਿਕਾਰਡ ਪੈਦਾਵਾਰ 199.72 ਲੱਖ ਮੀਟਰਿਕ ਟਨ ਸੀ। ਇਸੇ ਤਰ੍ਹਾਂ 2017-18 ਦੌਰਾਨ ਪੰਜਾਬ  ਅੰਦਰ ਕਣਕ ਦੀ ਕੁੱਲ ਪੈਦਾਵਾਰ 178.30 ਲੱਖ ਮੀਟਰਿਕ ਟਨ ਸੀ।ਸ੍ਰੀ ਖੰਨਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਕਰਜ਼ਾ ਮੁਆਫੀ ਸਕੀਮ ਚਾਲੂ ਕੀਤੀ ਗਈ ਜਿਸ ਤਹਿਤ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕੀਤਾ ਗਿਆ। ਇਸ ਤਹਿਤ ਹੁਣ ਤੱਕ 1738 ਕਰੋੜ ਰੁਪਏ ਦੀ ਅਦਾਇਗੀ ਕਰਕੇ 3.07 ਲੱਖ ਕਿਸਾਨਾਂ ਦਾ ਸਹਿਕਾਰੀ ਬੈਂਕਾ ਦਾ ਕਰਜ਼ਾ ਮੁਆਫ ਕੀਤਾ ਗਿਆ। ਇਸੇ ਤਰ੍ਹਾਂ 1.41 ਲੱਖ ਦਰਮਿਆਨੇ ਵਰਗ ਦੇ ਕਿਸਾਨਾਂ ਦਾ 1185 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਸ ਸਕੀਮ ਤਹਿਤ 93 ਹਜ਼ਾਰ ਛੋਟੇ ਕਿਸਾਨ, ਜਿਨ੍ਹਾਂ ਸਿਰ ਸਹਿਕਾਰੀ ਬੈਂਕਾਂ ਦਾ ਕਰਜ਼ ਹੈ, ਨੂੰ ਸਕੀਮ ਦੇ ਤੀਜੇ ਗੇੜ ਦੌਰਾਨ 750 ਕਰੋੜ ਰੁਪਏ ਦੇ ਕਰਜ਼ੇ ਦੀ ਮੁਆਫੀ ਮਿਲੇਗੀ। ਇਸੇ ਤਰ੍ਹਾਂ 51023 ਛੋਟੇ ਕਿਸਾਨਾਂ ਨੂੰ ਚੌਥੇ ਗੇੜ ਦੌਰਾਨ 175.69 ਕਰੋੜ ਦੇ ਕਮਰਸ਼ੀਅਲ ਬੈਂਕਾਂ ਦੇ ਕਰਜ਼ੇ ਤੋਂ ਮੁਆਫੀ ਮਿਲੇਗੀ। ਸ੍ਰੀ ਖੰਨਾ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ 1000 ਹੈਕਟੇਅਰ ਦੇ ਮੱਕੀ ਡੈਮੋਨਸਟਰੇਸ਼ਨ ਲਈ ਪ੍ਰਤੀ ਹੈਕਟੇਅਰ 23500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਸੇ ਤਰ੍ਹਾਂ ਜ਼ਮੀਨੀ ਗੁਣਵੱਤਾ ਲਈ ਚੱਲ ਰਹੀ ਸੁਆਇਲ ਹੈਲਥ ਕਾਰਡ ਸਕੀਮ ਤਹਿਤ ਹੁਣ ਤੱਕ 12.51 ਲੱਖ ਕਿਸਾਨਾਂ ਨੂੰ ਸਤੰਬਰ 2018 ਤੱਕ ਇਹ ਕਾਰਡ ਵੰਡੇ ਜਾ ਚੁੱਕੇ ਹਨ। ਕਿਸਾਨਾਂ ਨੂੰ ਖੇਤੀ-ਰਸਾਇਣਾਂ ਦੀ ਢੁੱਕਵੀਂ ਵਰਤੋ ਲਈ ਸੁਚੇਤ ਕਰਨ ਲਈ ਵੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸਦੇ  ਨਤੀਜੇ  ਸਦਕਾ ਕਿਸਾਨਾਂ ਨੂੰ ਇਸ ਵਰ੍ਹੇ ਬਾਸਮਤੀ ਦਾ ਢੁੱਕਵਾਂ ਮੁੱਲ ਪ੍ਰਾਪਤ ਹੋਣ 'ਚ ਕਾਮਯਾਬੀ ਮਿਲੀ ਹੈ। ਇਸੇ ਤਰ੍ਹਾਂ ਫਸਲੀ ਨੁਕਸਾਨ ਤਹਿਤ ਵੀ ਵਿੱਤੀ ਸਹਾਇਤਾ ਪ੍ਰਤੀ ਏਕੜ 8 ਹਜ਼ਾਰ ਤੋਂ ਵਧਾਕੇ 12 ਹਜ਼ਾਰ ਕਰ  ਦਿੱਤੀ ਗਈ ਹੈ। 

 

Tags: Venkaiah Naidu , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD