Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚਾਲੂ ਵਿੱਤੀ ਸਾਲ ਦੌਰਾਨ 62,518 ਵਿਅਕਤੀਆਂ ਨੇ ਲਿਆ ਸਾਂਝ ਕੇਂਦਰਾਂ ਦਾ ਲਾਹਾ- ਗੁਲਨੀਤ ਸਿੰਘ ਖੁਰਾਣਾ

5 ਸਾਂਝ ਕੇਂਦਰਾਂ ਸਮੇਤ ਲਗਭੱਗ ਇੱਕ ਦਰਜਨ ਥਾਣਿਆਂ ਵਿੱਚ ਸਥਾਪਿਤ ਆਊਟਰੀਚ ਸੈਂਟਰ ਲੋਕਾਂ ਨੂੰ ਦੇ ਰਹੇ ਹਨ ਬਿਹਤਰ ਸੇਵਾਵਾਂ

Web Admin

Web Admin

5 Dariya News

ਮੋਗਾ , 21 Nov 2018

Last updated on: Nov 21, 2018, 00:00 IST

ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਂਝ ਕੇਂਦਰ ਆਮ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਸਾਂਝ ਪ੍ਰਾਜੈਕਟ ਜ਼ਰੀਏ ਜ਼ਿਲ੍ਹਾ ਪੁਲਿਸ ਆਮ ਲੋਕਾਂ ਨਾਲ ਸਾਂਝ ਅਤੇ ਤਾਲ-ਮੇਲ ਵਧਾਉਣ 'ਚ ਸਫ਼ਲ ਰਹੀ ਹੈ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ 1 ਅਪ੍ਰੈਲ 2018 ਤੋਂ 31 ਅਕਤੂਬਰ, 2018 ਤੱਕ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਸਾਂਝ ਕੇਂਦਰਾਂ ਤੋਂ 62,518 ਵਿਅਕਤੀਆਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਅਤੇ ਕੰਪਿਊਟ੍ਰਾਈਜ਼ਡ ਪ੍ਰਣਾਲੀ ਨਾਲ ਲੈਸ ਇਨ੍ਹਾਂ ਸਾਂਝ ਕੇਂਦਰਾਂ 'ਚ ਪੰਜਾਬ ਸੇਵਾ ਅਧਿਕਾਰ ਐਕਟ-2011 ਅਧੀਨ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਇੱਕ ਛੱਤ ਹੇਠ ਆਸਾਨ ਪ੍ਰਣਾਲੀ ਰਾਹੀਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਦਾ ਨਿਪਟਾਰਾ ਪਹਿਲ ਦੇ ਅਧਾਰ 'ਤੇ ਕੀਤਾ ਜਾ ਰਿਹਾ ਹੈ। ਇਸ ਮੌਕੇ ਇੰਸਪੈਕਟਰ ਹਰਮੇਸ਼ ਲਾਲ ਵੀ ਮੌਜੂਦ ਸਨ।ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਸਾਂਝ ਕੇਂਦਰ ਦਫ਼ਤਰ ਐਸ.ਐਸ.ਪੀ (ਸੀ.ਪੀ.ਆਰ.ਸੀ), ਸਬ ਡਵੀਜਨ ਪੱਧਰ 'ਤੇ ਸਿਟੀ ਮੋਗਾ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਵਿਖੇ ਸਥਾਪਤ ਸਾਂਝ ਕੇਂਦਰ ਅਤੇ ਲਗਭੱਗ ਇੱਕ ਦਰਜਨ ਪੁਲਿਸ ਥਾਣਿਆਂ ਵਿੱਚ ਖੋਲ੍ਹੇ ਗਏ ਆਊਟ-ਰੀਚ ਸੈਂਟਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਲਈ ਵਰਦਾਨ ਸਾਬਤ ਹੋ ਰਹੇ ਹਨ।ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਤੋਂ 31 ਅਕਤੂਬਰ, 2018 ਦੌਰਾਨ ਅਸਲੇ ਲਾਇਸੰਸ ਨੂੰ ਨਵਿਆਉਣ ਸਬੰਧੀ ਪੜਤਾਲ ਦੇ 2995, ਅਸਲਾ ਖ੍ਰੀਦਣ ਵੇਚਣ ਸਬੰਧੀ 183 ਦਰਖ਼ਾਸਤਾਂ, ਬਾਹਰਲੇ ਦੇਸ਼ਾਂ ਤੋਂ ਆਏ ਵਿਅਕਤੀਆਂ ਦੇ ਆਉਣ ਅਤੇ ਜਾਣ ਦੀ ਰਜਿਸਟ੍ਰੇਸ਼ਨ ਸਬੰਧੀ 267, ਬਾਹਰਲੇ ਦੇਸ਼ਾਂ ਤੋਂ ਆਏ ਵਿਅਕਤੀਆਂ ਦੇ ਵੀਜ਼ੇ ਦੇ ਵਾਧੇ ਸਬੰਧੀ 123, ਐਫ.ਆਈ.ਆਰ ਤੇ ਡੀ.ਡੀ.ਆਰ. ਸਬੰਧੀ 8747, ਕਿਰਾਏਦਾਰਾਂ ਅਤੇ ਨੌਕਰਾਂ ਦੇ ਚਾਲ-ਚੱਲਣ ਸਬੰਧੀ 144, ਗੱਡੀਆਂ ਦੇ ਇਤਰਾਜ਼-ਹੀਣਤਾ ਸਰਟੀਫਿਕੇਟ ਸਬੰਧੀ 1336, ਸਰਵਿਸ ਵੈਰੀਫਿਕੇਸ਼ਨ ਸਬੰਧੀ ਪ੍ਰਾਪਤ ਹੋਈਆਂ 198, ਹੋਰ ਸਰਵਿਸ ਵੇਰੀਫ਼ੀਕੇਸ਼ਨ ਸਬੰਧੀ 1317 ਅਤੇ ਪੈਟਰੋਲ ਪੰਪ ਵੇਰੀਫ਼ੀਕੇਸ਼ਨ ਸਬੰਧੀ 2 ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਸੀਮਾ ਅੰਦਰ ਕੀਤਾ ਜਾ ਚੁੱਕਾ ਹੈ। ਸ. ਖੁਰਾਣਾ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਚਾਲ-ਚੱਲਣ ਤਸਦੀਕ ਕਰਨ ਸਬੰਧੀ 2736, ਪਾਸਪੋਰਟ ਵੈਰੀਫਿਕੇਸ਼ਨ ਸਬੰਧੀ 38119, ਨਵੇਂ ਅਸਲਾ ਲਾਇਸੰਸ ਦੀ ਤਸਦੀਕ ਲਈ 55, ਸ਼ਿਕਾਇਤਾਂ ਦੀ ਪੜਤਾਲ ਸਬੰਧੀ 5549 ਅਤੇ ਪਾਸਪੋਰਟ ਨਾਲ ਸਬੰਧਿਤ ਹੋਰ ਸੇਵਾਵਾਂ ਸਬੰਧੀ 747 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਂਝ ਕੇਂਦਰ ਰੀ-ਡਰੈਸਲ ਯੁਨਿਟ ਵਜੋਂ ਵੀ ਕੰਮ ਕਰ ਰਹੇ ਹਨ, ਜਿੱਥੇ ਔਰਤਾਂ ਤੇ ਬੱਚਿਆਂ ਨਾਲ ਸਬੰਧਤ ਆਰਥਿਕ, ਸਮਾਜਿਕ ਅਤੇ ਹੋਰ ਮਸਲਿਆਂ ਨੂੰ ਨਿਵਾਰਨ ਹਿੱਤ ਕਮੇਟੀ ਮੈਂਬਰਾਂ ਵੱਲੋਂ ਵਿਚਾਰਿਆ ਜਾਂਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਪੁਲਿਸ ਸਾਂਝ ਕੇਂਦਰਾਂ ਤੋਂ ਸੁਖਾਲੇ ਮਾਹੌਲ ਹੇਠ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਅਤੇ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ 'ਚ ਜ਼ਿਲ੍ਹਾ ਪੁਲਿਸ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Tags: SSP Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD