Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਇੰਡਸ ਸਕੂਲ 'ਚ ਵਿਦਿਆਰਥੀ ਲਈ ਮਨਾਇਆ ਗਿਆ ਟਰੈਫ਼ਿਕ ਜਾਗਰੂਕਤਾ ਦਿਹਾੜਾ

ਵਿਦਿਆਰਥੀਆਂ ਨੇ ਰੈਲੀ ਕੱਢਕੇ ਟਰੈਫਿਕ ਨਿਯਮਾਂ ਲਈ ਲੋਕਾਂ ਨੂੰ ਕੀਤਾ ਜਾਗਰੂਕ

5 Dariya News

ਖਰੜ , 23 Nov 2018

Last updated on: Nov 23, 2018, 00:00 IST

ਇੰਡਸ ਪਬਲਿਕ ਸਕੂਲ, ਵਡਾਲਾ ਰੋਡ ਵੱਲੋਂ ਟਰੈਫਿਕ ਪੁਲਿਸ ਮੁਹਾਲੀ ਦੇ ਸਹਿਯੋਗ ਨਾਲ ਸਕੂਲ ਦੇ ਡਰਾਈਵਰਾਂ, ਕਲੀਨਰਾਂ,ਵਿਦਿਆਰਥੀਆਂ ਅਤੇ ਸ਼ਹਿਰੀਆਂ ਨੂੰ ਸੜਕੀ ਨਿਯਮਾਂ ਦੀ ਜਾਣਕਾਰੀ ਦੇਣ ਦੇ ਮੰਤਵ ਨਾਲ ਸਕੂਲ ਵਿਚ ਟਰੈਫ਼ਿਕ ਜਾਗਰੂਕਤਾ ਦਿਹਾੜਾ ਮਨਾਇਆ ਗਿਆ । ਇਸ ਦਾ ਮੁੱਖ ਮੰਤਵ ਰੋਜ਼ਾਨਾ ਹੋਣ ਵਾਲੇ ਸੜਕ ਹਾਦਸੇ ਤੋਂ ਬਚਣ ਲਈ  ਡਰਾਈਵਰਾਂ ਅਤੇ ਵਿਦਿਆਰਥੀਆਂ ਨੂੰ ਟਰੈਫ਼ਿਕ ਦੇ ਨਿਯਮਾਂ ਨਾਲ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਦੇ ਪਾਲਨ ਲਈ ਪ੍ਰੇਰਿਤ ਕਰਨਾ ਸੀ। ਇਸ ਦੌਰਾਨ ਟਰੈਫ਼ਿਕ ਮੁਲਾਜ਼ਮਾਂ ਵੱਲੋਂ ਕੈਂਪਸ ਵਿਚ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਕੂਲ ਦੇ ਅਧਿਆਪਕਾਂ ਵੱਲੋਂ ਟਰੈਫ਼ਿਕ ਨਿਯਮਾਂ ਤੇ ਟਰੈਫ਼ਿਕ ਦੇ ਸਾਈਨ ਬੋਰਡਾਂ ਬਾਰੇ ਅਹਿਮ ਜਾਣਕਾਰੀ ਦਿਤੀ । ਟਰੈਫ਼ਿਕ ਮੁਲਾਜ਼ਮਾਂ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਸਾਈਨ,ਸਿਗਨਲ,ਜ਼ੈਬਰਾ ਕਰਾਸਿੰਗ,ਫੁੱਟਪਾਥ  ਅਤੇ ਟਰੈਫ਼ਿਕ ਲਾਈਟਾਂ ਬਾਰੇ ਜਾਣਕਾਰੀ ਦਿਤੀ । ਇਸ ਤੋਂ ਸਕੂਲੀ ਵਿਦਿਆਰਥੀਆਂ ਨੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਇਕ ਰੈਲੀ ਦਾ ਆਯੋਜਨ ਵੀ ਕੀਤਾ। ਜਿਸ ਵਿਚ ਵਿਦਿਆਰਥੀਆਂ ਨੇ ਹੱਥਾਂ ਵਿਚ ਟਰੈਫਿਕ ਨਿਯਮਾਂ ਨੂੰ ਜਾਗਰੂਕ ਕਰਦੀਆਂ ਤਖਤੀਆਂ ਫੜੀਆਂ ਹੋਈਆਂ ਸਨ।

ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਕਰਨਲ ਸੀ ਐੱਸ ਚੀਮਾ ਅਤੇ ਮੈਨੇਜਰ ਕਰਨਲ ਐੱਸ ਪੀ ਐੱਸ ਚੀਮਾ ਨੇ ਦੱਸਿਆ ਕਿ ਟਰੈਫ਼ਿਕ ਜਾਗਰੂਕਤਾ  ਦੌਰਾਨ ਵਿਦਿਆਰਥੀਆਂ ਨੂੰ ਨਾ ਸਿਰਫ਼ ਟਰੈਫ਼ਿਕ ਨਿਯਮਾਂ  ਬਾਰੇ ਜਾਣਕਾਰੀ ਦਿਤੀ ਗਈ ਬਲਕਿ ਛੋਟੇ-ਛੋਟੇ ਬੱਚਿਆਂ ਨੂੰ ਇਹ ਵੀ ਸਮਝਾਇਆ ਗਿਆ ਕਿ ਜੇਕਰ ਉਨ੍ਹਾਂ ਦੇ ਮਾਪੇ ਵੀ ਕਿਸੇ ਤਰਾਂ ਸੜਕ ਤੇ ਜਾਂਦੇ ਹੋਏ ਨਿਯਮਾਂ ਦੀ ਪਾਲਣਾ ਨਹੀ ਕਰਦੇ ਤਾਂ ਉਹ ਆਪਣੇ ਮਾਪਿਆਂ ਨੂੰ ਕਾਨੂੰਨ ਦੀ ਪਾਲਨ ਕਰਨ ਲਈ ਪ੍ਰੇਰਿਤ ਕਰਨ,ਕਿਉਂਕਿ ਅਕਸਰ ਵੇਖਿਆ ਗਿਆ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਕਹੀ ਹੋਈ ਗੱਲ ਨੂੰ ਬਹੁਤ ਧਿਆਨ ਨਾਲ ਸੁਣਦੇ ਹਨ । ਇਸ ਲਈ ਜੇਕਰ ਉਨ੍ਹਾਂ ਦੀ ਇਸ ਕੋਸ਼ਿਸ਼ ਨਾਲ ਜੇਕਰ ਇਕ ਪਰਿਵਾਰ ਵੀ ਜਾਗਰੂਕ ਹੁੰਦਾ ਹੈ ਤਾਂ ਇਹ ਉਨ੍ਹਾਂ ਦੀ ਕਾਮਯਾਬੀ ਹੋਵੇਗੀ।ਸਕੂਲ ਦੇ ਪ੍ਰਿਸੀਪਲ ਪਰਮਪ੍ਰੀਤ ਕੌਰ ਚੀਮਾ ਨੇ  ਸਮੂਹ ਸਟਾਫ਼ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ  ਛੋਟੀ ਉਮਰ 'ਚ ਲਈ ਗਈ ਜਾਣਕਾਰੀ ਬਾਲ ਮਨਾਂ ਤੇ ਜ਼ਿਆਦਾ ਅਸਰ ਕਰਦੀ ਹੈ ਅਤੇ ਭਵਿਖ 'ਚ ਇਹੀ ਆਦਤਾਂ ਬੱਚਿਆਂ ਨੂੰ ਚੰਗੇ ਸ਼ਹਿਰੀ ਬਣਨ ਸਹਾਇਕ ਹੁੰਦੀਆਂ ਹਨ।

 

Tags: Indus Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD