Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਏਕਤਾ ਦੇ ਸੱਦੇ ਨਾਲ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ

ਡਾ. ਮਨਮੋਹਨ ਸਿੰਘ ਵੱਲੋਂ ਨਫ਼ਰਤ ਤੇ ਫਿਰਕਾਪ੍ਰਸਤੀ ਤੋਂ ਉਪਰ ਉਠ ਕੇ ਸਾਂਝੇ ਤੌਰ ’ਤੇ ਸਮਾਰੋਹ ਮਨਾਉਣ ਦੀ ਅਪੀਲ

Web Admin

Web Admin

5 Dariya News

ਸੁਲਤਾਨਪੁਰ ਲੋਧੀ , 23 Nov 2018

Last updated on: Nov 23, 2018, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਦੇ ਸ਼ਬਦਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਲੜੀ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਧਾਰਮਿਕ ਤੇ ਸਿਆਸੀ ਵਖਰੇਵਿਆਂ ਤੋਂ ਉਪਰ ਉਠ ਕੇ ਇਨਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਉਨਾਂ ਦੀ ਸਰਕਾਰ ਨਾਲ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪੁਰਬ ਦੇ ਪਵਿੱਤਰ ਦਿਹਾੜੇ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ ਅਤੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਿਧਾਂਤਾਂ ਅਤੇ ਵਿਚਾਰਾਂ ਨੂੰ ਧਾਰਨ ਕਰਨ ਦਾ ਸੱਦਾ ਦਿੱਤਾ ਹੈ। ਉਨਾਂ ਨੇ ਵਿਸ਼ਵ ਭਰ ਦੇ ਲੋਕਾਂ ਨੂੰ ਇਨਾਂ ਸਮਾਰੋਹਾਂ ਵਿੱਚ ਵਧ-ਚੜ ਕੇ ਸ਼ਮੂਲੀਅਤ ਕਰਨ ਦਾ ਵੀ ਸੱਦਾ ਦਿੱਤਾ। ਕੁਲ ਹਿੰਦ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਸੁਨੀਲ ਜਾਖੜ ਸਮੇਤ ਹੋਰ ਉੱਘੇ ਕਾਂਗਰਸੀ ਆਗੂਆਂ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਇਸ ਪਵਿੱਤਰ ਮੌਕੇ ਹਾਜ਼ਰ ਸਨ।ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਵੀ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ ਮੌਕੇ ਹਾਜ਼ਰ ਸਨ ਅਤੇ ਉਨਾਂ ਨੇ ਦਿੱਲੀ ਅਧਾਰਿਤ ਨੈਸ਼ਨਲ ਇੰਸਟੀਚਿੳੂਟ ਆਫ ਪੰਜਾਬ ਸਟੱਡੀਜ਼ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਦੀ ਇਤਿਹਾਸ ਨੂੰ ਮੂਰਤੀਮਾਨ ਕਰਦੀ ਪ੍ਰਦਰਸ਼ਨੀ ‘ਰਬਾਬ ਤੋਂ ਨਗਾੜਾ’ ਦਾ ਉਦਘਾਟਨ ਵੀ ਕੀਤਾ।ਆਪਣੀ ਸਰਕਾਰ ਵੱਲੋਂ ਇਹ ਸਮਾਰੋਹ ਸ਼ਾਨਦਾਰ ਢੰਗ ਨਾਲ ਮਨਾਉਣ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿਉਂਕਿ ਉਸ ਨੂੰ ਇਹ ਇਤਿਹਾਸਕ ਸਮਾਰੋਹ ਮਨਾਉਣ ਦਾ ਮੌਕਾ ਮਿਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਇਹ ਸਮਾਰੋਹ ਗੈਰ-ਸਿਆਸੀ ਅਤੇ ਬਗੈਰ ਪੱਖਪਾਤ ਤੋਂ ਮਨਾਵੇਗੀ। ਉਨਾਂ ਨੇ ਇਹ ਸਮਾਰੋਹ ਮਨਾਉਣ ਲਈ ਸਭਨਾਂ ਲੋਕਾਂ ਨੂੰ ਸਿਆਸੀ ਅਤੇ ਹੋਰ ਵਖਰੇਵੇਂ ਛੱਡ ਕੇ ਇਕਜੁਟ ਹੋਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਨਸਲ ਅਤੇ ਨਾ-ਬਰਾਬਰੀ ਸਾਡੇ ਸਮਾਜ ਵਿੱਚ ਮੁੜ ਪੈਰ ਪਾਸਾਰ ਰਹੀ ਹੈ ਅਤੇ ਸਾਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ਅਨੁਸਾਰ ਇਨਾਂ ਤੋਂ ਉਪਰ ਉਠਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਜੇਕਰ ਪੰਜਾਬ ਨੇ ਦੇਸ਼ ਵਿੱਚ ਮੁੜ ਸਰਵੋਤਮ ਸਥਾਨ ਪ੍ਰਾਪਤ ਕਰਨਾ ਹੈ ਤਾਂ ਸਾਨੂੰ ਭਾਈਚਾਰਾ ਅਤੇ ਆਪਸੀ ਸਾਂਝ ਬਣਾਈ ਰੱਖਣ ਅਤੇ ਵੱਖ-ਵੱਖ ਲੀਹਾਂ ’ਤੇ ਆਪਸ ਵਿੱਚ ਨਾ ਵੰਡੀਆਂ ਨਾ ਪਾਉਣ ਨੂੰ ਯਕੀਨੀ ਬਣਾਉਣ ਦੀ ਲੋੜ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੰਗਤ ਵੱਲੋਂ ਆਉਣ ਵਾਲੇ ਸੁਝਾਵਾਂ ਦਾ ਖਿੜੇ ਮੱਥੇ ਸਵਾਗਤ ਕਰੇਗੀ ਅਤੇ ਇਸ ਸਮਾਰੋਹ ਨੂੰ ਯਾਦਗਾਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਇਨਾਂ ਵਿਸ਼ੇਸ਼ ਸਮਾਰੋਹਾਂ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਪ੍ਰਧਾਨ ਮੰਤਰੀ ਦੇ ਸਮਰਥਨ ਵਾਸਤੇ ਉਨਾਂ ਦੀ ਸਰਕਾਰ ਵੱਲੋਂ ਕੀਤੇ ਗਏ ਵੱਖ-ਵੱਖ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਉਨਾਂ ਦੀ ਬੇਨਤੀ ਪ੍ਰਵਾਨ ਕਰਨ ’ਤੇ ਦੁਨੀਆਂ ਭਰ ਦੇ ਪੰਜਾਬੀਆਂ ਤੇ ਪੰਜਾਬ ਦੇ ਲੋਕਾਂ ਦੀ ਤਰਫ਼ੋਂ ਸ੍ਰੀ ਨਰੇਂਦਰ ਮੋਦੀ ਅਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ’ਤੇ ਵੀ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਚਿਰੋਕਣੀ ਮੰਗ 26 ਨਵੰਬਰ ਨੂੰ ਉਸ ਵੇਲੇ ਪੂਰੀ ਹੋ ਜਾਵੇਗੀ, ਜਦੋਂ ਉਹ ਅਤੇ ਭਾਰਤ ਦੇ ਰਾਸ਼ਟਰਪਤੀ ਇਸ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਉਨਾਂ ਨੇ ਇਸ ਸਬੰਧ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਭਰੇ ਹੁੰਗਾਰੇ ਲਈ ਵੀ ਉਨਾਂ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਉਨਾਂ ਦੀ ਸਰਕਾਰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਵਾਸਤੇ ਹਰ ਲੋੜੀਂਦਾ ਯੋਗਦਾਨ ਦੇਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਐਲਾਨੇ ਵੱਖ-ਵੱਖ ਵਿਕਾਸ ਤੇ ਭਲਾਈ ਪ੍ਰਾਜੈਕਟਾਂ ਵਾਸਤੇ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਇਨਾਂ ਇਤਿਹਾਸਕ ਸਮਾਰੋਹਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਮਨਮੋਹਨ ਸਿੰਘ ਨੇ ਇਸ ਸੁਭਾਗੀ ਘੜੀ ਦਾ ਹਿੱਸਾ ਬਣਨ ਦਾ ਮੌਕਾ ਦੇਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੀ ਸਰਕਾਰ ਦਾ ਧੰਨਵਾਦ ਕੀਤਾ। ਉਨਾਂ ਨੇ ਉਮੀਦ ਜ਼ਾਹਰ ਕੀਤੀ ਕਿ ਫਿਰਕਾਪ੍ਰਸਤੀ ਅਤੇ ਨਫ਼ਰਤ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਇਹ ਸਮਾਰੋਹ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਫਿਰਕੂ ਲੀਹ ’ਤੇ ਵੰਡਣ ਦੀ ਕੋਸ਼ਿਸ਼ ਵਿਰੁੱਧ ਲੋਕਾਂ ਨੂੰ ਸੁਚੇਤ ਕਰਦਿਆਂ ਲੋਕਾਂ ਨੂੰ ਜਾਤ, ਰੰਗ, ਨਸਲ, ਧਰਮ ਤੋਂ ਉਪਰ ਉਠ ਕੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਉਨਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਇਸ ਪਵਿੱਤਰ ਮੌਕੇ ਇਸ ਸਮਾਰੋਹ ਵਿੱਚ ਸ਼ਾਮਲ ਹੋਏ ਹਨ। ਉਨਾਂ ਨੇ ਇਨਾਂ ਸਮਾਗਮਾਂ ਦੇ ਮੁੱਖ ਸੰਦੇਸ਼ ਤਹਿਤ ਵਿਸ਼ਵ ਵਿਆਪੀ ਭਾਈਚਾਰੇ ਦਾ ਸੱਦਾ ਦਿੱਤਾ।ਆਪਣੇ ਭਾਸ਼ਣ ਵਿੱਚ ਸ੍ਰੀ ਜਾਖੜ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇਨਾਂ ਇਤਿਹਾਸਕ ਸਮਾਰੋਹਾਂ ਨੂੰ ਮਨਾਉਣ ਲਈ ਏਕਤਾ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਵਿੱਚ ਏਕਤਾ ਦਾ ਸੰਦੇਸ਼ ਫੈਲਾਉਣ ਲਈ ਅਕਾਲ ਪੁਰਖ ਨੇ ਸਾਨੂੰ ਇਹ ਮੌਕਾ ਬਖਸ਼ਿਆ ਹੈ। ਕਪਿਲ ਦੇਵ ਨੇ ਡਾ. ਮਨਮੋਹਨ ਸਿੰਘ, ਵੀ.ਪੀ. ਸਿੰਘ ਬਦਨੌਰ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਸ਼ਵ ਦੇ 100 ਗੁਰਦੁਆਰਿਆਂ ’ਤੇ ਅਧਾਰਿਤ ਆਪਣੀ ਪੁਸਤਕ ‘ਵੂਈ ਦਾ ਸਿੱਖਜ਼ ਅਰਾੳੂਂਡ ਦਾ ਵਰਲਡ’ ਭੇਟ ਕੀਤੀ।ਸਮਾਗਮ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਆਸ਼ਾ ਕਮੁਾਰੀ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਸਾਧੂ ਸਿੰਘ ਧਰਮਸੋਤ, ਓ.ਪੀ. ਸੋਨੀ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਵਿਜੇ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਸੰਤ ਸਮਾਜ ਦੇ ਮੈਂਬਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਚੌਧਰੀ ਸੰਤੋਖ ਸਿੰਘ, ਨਵਤੇਜ ਸਿੰਘ ਚੀਮਾ, ਰਾਣਾ ਗੁਰਜੀਤ ਸਿੰਘ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਸਿੰਘ ਕੋਟਲੀ, ਰਮਨਜੀਤ ਸਿੰਘ ਸਿੱਕੀ, ਹਰਦੇਵ ਸਿੰਘ ਲਾਡੀ, ਸੁਸ਼ੀਲ ਕੁਮਾਰ ਰਿੰਕੂ, ਕੁਲਬੀਰ ਸਿੰਘ ਜ਼ੀਰਾ ਅਤੇ ਦਵਿੰਦਰ ਸਿੰਘ ਘੁਬਾਇਆ (ਸਾਰੇ ਵਿਧਾਇਕ) ਹਾਜ਼ਰ ਸਨ। 

 

Tags: Dr Manmohan Singh , Amarinder Singh , VP Singh Badnore

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD