Friday, 17 May 2024

 

 

ਖ਼ਾਸ ਖਬਰਾਂ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ

 

ਕੈਪਟਨ ਅਮਰਿੰਦਰ ਸਿੰਘ ਨੇ ਵੈਂਕਈਆ ਨਾਇਡੂ ਦੇ ਨਾਲ ਕਰਤਾਰਪੁਰ ਲਾਂਘੇ ਦੇ ਲਈ ਨੀਂਹ ਪੱਥਰ ਰੱਖਿਆ

ਲਾਂਘੇ ਰਾਹੀਂ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਐਮ-ਵੀਜ਼ੇ 'ਤੇ ਜ਼ੋਰ, ਕਰਤਾਰਪੁਰ ਜਾਣ ਵਾਲੇ ਪਹਿਲੇ ਜੱਥੇ ਵਿੱਚ ਸ਼ਾਮਲ ਹੋਵਾਂਗਾ- ਕੈਪਟਨ ਅਮਰਿੰਦਰ ਸਿੰਘ

Web Admin

Web Admin

5 Dariya News

ਡੇਰਾ ਬਾਬਾ ਨਾਨਕ , 26 Nov 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮਿਲ ਕੇ ਕਰਤਾਰਪੁਰ ਲਾਂਘੇ ਦੇ ਵਾਸਤੇ ਨੀਂਹ ਪੱਥਰ ਰੱਖਿਆ ਅਤੇ ਇਸ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਇਤਿਹਾਸਕ ਕਰਤਾਰਪੁਰ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਲਈ ਐਮ.ਵੀਜ਼ਾ ਲਾਗੂ ਕਰਨ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਰਾਹੀਂ ਜਾਣ ਵਾਲਿਆਂ ਵਾਸਤੇ ਵੀਜ਼ਾ ਜਾਂ ਪਾਸਪੋਰਟ ਨਾ ਰੱਖੇ ਜਾਣ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਆਪਣੀ ਸਰਕਾਰ ਵੱਲੋਂ ਇਕ ਵਿਸ਼ਾਲ ਕਰਤਾਰਪੁਰ ਗੇਟ ਉਸਾਰਨ ਦੇ ਫੈਸਲੇ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇੱਕ ਸਮਾਰਕੀ ਚਿੰਨ ਹੋਵੇਗਾ।ਮੁੱਖ ਮੰਤਰੀ ਨੇ ਅਗਲੇ ਸਾਲ ਗੁਰਪੁਰਬ ਤੱਕ ਇਹ ਲਾਂਘਾ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਦੇ ਲਈ ਗਡਕਰੀ ਨੂੰ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਉਹ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਪਹਿਲੇ ਜੱਥੇ ਵਿੱਚ ਸ਼ਾਮਲ ਹੋਣਗੇ।ਇਸ ਮੌਕੇ ਹਾਜ਼ਰ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਰਤਾਰਪੁਰ ਗੇਟ ਦੇ ਨਿਰਮਾਣ ਲਈ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਜਿਸ ਨੂੰ ਕਰਤਾਰਪੁਰ ਦਵਾਰ ਵਜੋਂ ਜਾਣਿਆ ਜਾਵੇਗਾ। ਗਡਕਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਮੰਤਰਾਲਾ ਲਾਂਘੇ ਦਾ ਤੇਜ਼ੀ ਨਾਲ ਨਿਰਮਾਣ ਮੁਕੰਮਲ ਕਰਨ ਦੀ ਕੋਸ਼ਿਸ਼ ਕਰੇਗਾ।ਉਪ ਰਾਸ਼ਟਰਪਤੀ ਦੇ ਨਾਲ ਮੁੱਖ ਮੰਤਰੀ ਨੇ ਨੀਂਹ ਪੱਥਰ ਰੱਖਣ ਦੀ ਰਸਮ ਨਿਭਾਈ ਜਿੱਥੇ ਹਰਿਮੰਦਰ ਸਾਹਿਬ ਤੋਂ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਵੱਲੋਂ ਲਿਆਂਦਾ ਜਲ ਛਿੜਕਾਇਆ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰੋਜੈਕਟ ਦੀ ਸਫ਼ਲਤਾ ਦੇ ਵਾਸਤੇ ਸੰਤ ਸਮਾਜ ਅਤੇ ਹੋਰ ਧਾਰਮਿਕ ਅਤੇ ਸਮਾਜਕ ਸੰਗਠਨਾਂ ਦੇ ਆਸ਼ੀਰਵਾਦ ਦੀ ਮੰਗ ਕੀਤੀ।ਇਸ ਮੌਕੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੀ ਹਾਜ਼ਰ ਸਨ ਜਿਨ੍ਹਾਂ ਨੇ ਸ਼੍ਰੀ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮਿਲ ਕੇ ਪਹਿਲੇ ਗੁਰੂ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 550 ਪੌਦੇ ਲਾਉਣ ਬਾਰੇ ਸੂਬਾ ਸਰਕਾਰ ਦੇ ਮਿਸ਼ਨ ਦੇ ਸੰਦਰਭ ਵਿੱਚ ਇਕ ਪੌਦਾ ਲਾਇਆ।ਉਪ ਰਾਸ਼ਟਰਪਤੀ ਨੇ ਕਰਤਾਰਪੁਰ ਲਾਂਘੇ ਦਾ ਸਵਾਗਤ ਕੀਤਾ ਜੋ ਕਿ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਨੂੰ ਆਪਸ ਵਿੱਚ ਜੋੜੇਗਾ ਅਤੇ ਡੂੰਘੀ ਸਮਝ ਪੈਦਾ ਕਰੇਗਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਅਗਲੇ ਸਾਲ ਗੁਰੂ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਦੇ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹੱਈਆ ਕਰਾਉਣ ਦੇ ਵਾਸਤੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦੇ ਦੌਰਾਨ ਇਹ ਇਕ ਸਵਾਗਤਯੋਗ ਮੌਕਾ ਹੈ।

ਨੀਂਹ-ਪੱਥਰ ਰੱਖਣ ਦੀ ਰਸਮ ਮੌਕੇ ਮਾਨ ਪਿੰਡ ਵਿੱਚ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ ਪੰਜਾਬ ਸਰਕਾਰ ਦੀ ਬੇਨਤੀ ਪ੍ਰਵਾਨ ਕਰਨ ਵਾਸਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ।ਸਾਲਾਂ ਬੱਧੀ ਇਸ ਗੁਰਦੁਆਰੇ ਦੇ ਦਰਸ਼ਨ ਕਰਨ ਤੋਂ ਵਾਂਝੇ ਰਹੇ ਸ਼ਰਧਾਲੂਆਂ 'ਤੇ ਮਿਹਰ ਕਰਨ ਲਈ ਵਾਹਿਗੁਰੂ ਅੱਗੇ ਪ੍ਰਥਨਾ ਕਰਦਿਆਂ ਮੁੱਖ ਮੰਤਰੀ ਨੇ ਸਰਹੱਦ ਤੋਂ ਪਰਲੇ ਪਾਸੇ ਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ ਪਾਕਿਸਤਾਨ ਸਰਕਾਰ ਦੇ ਫੈਸਲੇ ਲਈ ਵੀ ਧੰਨਵਾਦ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਂਘਾ ਖੁਲ੍ਹਣ ਨਾਲ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ  ਅਤੇ ਨਾਲ ਲਗਦੇ ਇਲਾਕਿਆਂ ਦਾ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਡੇਰਾ ਬਾਬਾ ਨਾਨਕ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਲਈ 965 ਕਰੋੜ ਰੁਪਏ ਦੇ ਵਿਕਾਸ ਸਬੰਧੀ ਵਿਸ਼ੇਸ਼ ਪ੍ਰੋਜੈਕਟ ਲਾਗੂ ਕਰਨ ਦਾ ਐਲਾਨ ਕੀਤਾ ਹੈ।ਆਪਣੇ ਭਾਸ਼ਨ ਵਿੱਚ ਉਪ ਰਾਸ਼ਟਰਪਤੀ ਨੇ ਇਸ ਲਾਂਘੇ ਦਾ ਸਵਾਗਤ ਕੀਤਾ ਅਤੇ ਇਸ ਨੂੰ ਸ਼ਾਂਤੀ, ਮਾਨਵਤਾ, ਏਕਤਾ ਅਤੇ ਆਪਸੀ ਭਾਈਚਾਰੇ ਦਾ ਪ੍ਰੋਜੈਕਟ ਦੱਸਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਪਰਿਵਾਰ ਦੇ ਦੋ ਮੈਂਬਰਾਂ ਨੂੰ ਨੇੜੇ ਲਿਆਉਣ ਦੀਆਂ ਸਾਡੀਆਂ ਕੋਸ਼ਿਸ਼ਾਂ ਦੇ ਨਵੇ ਅਧਿਆਏ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸ਼ਾਂਤੀ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਪ੍ਰਗਤੀ ਦੇ ਵਾਸਤੇ ਸ਼ਾਂਤੀ ਦੀ ਮੁਢਲੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਤਾਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ ਜੇ ਅਸੀਂ ਆਪਸੀ ਸਤਿਕਾਰ ਅਤੇ ਪੰਜ 'ਪੀਜ਼'-ਲੋਕ, ਗ੍ਰਹਿ, ਖੁਸ਼ਹਾਲੀ, ਸ਼ਾਂਤੀ ਅਤੇ ਭਾਈਵਾਲੀ 'ਤੇ ਧਿਆਨ ਕੇਂਦਰਤ ਕਰੀਏ ਕਿਉਂਕਿ ਟਿਕਾਊ ਵਿਕਾਸ ਵਾਸਤੇ ਵਿਸ਼ਵ-ਵਿਆਪੀ ਏਜੰਡੇ ਦੇ ਥੰਮ ਇਹੋ ਹੀ ਹਨ।

ਆਪਣੇ ਸਵਾਗਤੀ ਭਾਸ਼ਨ ਵਿੱਚ ਪੰਜਾਬ ਦੇ ਸਹਿਕਾਰਤਾ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਦਾਦੇ ਮਹਾਰਾਜਾ ਭੁਪਿੰਦਰ ਸਿੰਘ ਵੱਲੋਂ 1923 ਵਿੱਚ 1.35 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਕਰਾਈ ਸੇਵਾ ਨੂੰ ਯਾਦ ਕੀਤਾ ਜੋ ਕਿ ਹੜ੍ਹਾਂ ਦੇ ਕਾਰਨ ਲੱਗੀ ਢਾਹ ਤੋਂ ਬਾਅਦ ਕਰਾਈ ਗਈ ਸੀ। ਮੁੱਖ ਮੰਤਰੀ ਨੇ ਆਪਣੇ 2002-07 ਦੇ ਪਹਿਲੇ ਕਾਲ ਦੌਰਾਨ ਵੀ ਕੱਚੀ ਸੜਕ ਨੂੰ ਪੱਕੀ ਬਣਾਇਆ ਤਾਂ ਜੋ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕਣ।ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਕੇਂਦਰੀ ਮਕਾਨ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਨਿਆਂ ਤੇ ਸਸ਼ਕਤੀਕਰਨ ਵਿਜੇ ਸਾਂਪਲਾ, ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਚਰਨਜੀਤ ਸਿੰਘ ਚੰਨੀ, ਅਰੁਣਾ ਚੌਧਰੀ, ਸੁਖਵਿੰਦਰ ਸਿੰਘ ਸਰਕਾਰੀਆ, ਰਾਣਾ ਗੁਰਮੀਤ ਸਿੰਘ ਸੋਢੀ, ਵਿਜੇ ਇੰਦਰ ਸਿੰਗਲਾ, ਓ.ਪੀ. ਸੋਨੀ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਫਤਿਹਜੰਗ ਸਿੰਘ ਬਾਜਵਾ, ਬਰਿੰਦਰਜੀਤ ਸਿੰਘ ਪਾਹੜਾ, ਨਵਤੇਜ ਸਿੰਘ ਚੀਮਾ, ਬਲਵਿੰਦਰ ਸਿੰਘ ਲਾਡੀ, ਰਜਿੰਦਰ ਬੇਰੀ, ਦਰਸ਼ਨ ਲਾਲ ਮੰਗੁਪੁਰ, ਇੰਦਰਬੀਰ ਸਿੰਘ ਬੋਲਾਰੀਆ, ਕੁਲਬੀਰ ਸਿੰਘ ਜ਼ੀਰਾ, ਸੁਖਵਿੰਦਰ ਸਿੰਘ ਡੈਨੀ, ਸੁਨੀਲ ਦੱਤੀ, ਧਰਮਵੀਰ ਅਗਨੀਹੋਤਰੀ, ਸੁਸ਼ੀਲ ਰਿੰਕੂ ਅਤੇ ਰਮਨਜੀਤ ਸਿੰਘ ਸਿੱਕੀ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਗੁਰਜੀਤ ਸਿੰਘ ਔਜਲਾ ਸ਼ਾਮਲ ਸਨ।  

 

Tags: Venkaiah Naidu , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD