Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਏ

Web Admin

Web Admin

5 Dariya News

ਡੇਰਾ ਬਾਬਾ ਨਾਨਕ , 26 Nov 2018

Last updated on: Nov 26, 2018, 00:00 IST

ਉੱਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਬਟਾਲਾ-ਡੇਰਾ ਬਾਬਾ ਨਾਨਕ ਰੋਡ ਵਿਖੇ ਸਥਿਤ ਪਿੰਡ ਕੋਠੇ ਖੁਸ਼ਹਾਲਪੁਰ ਵਿਖੇ ਪੌਦੇ ਲਗਾਏ ਗਏ। ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਜੀ ਦੇ ਜਨਮ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਦੇ ਹਰੇਕ ਪਿੰਡ ਅੰਦਰ 550 ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੋਰ ਵੀ ਮੋਜੂਦ ਸਨ।ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਤੀ ਪੰਜਾਬ ਸਰਕਾਰ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੇ ਹਰੇਕ ਪਿੰਡ ਅੰਦਰ 550-550 ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਕੇਂਦਰੀ ਟਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ, ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ ਪੰਜਾਬ, ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਮੰਤਰੀ, ਓਪੀ ਸੋਨੀ ਸਿੱਖਿਆ ਮੰਤਰੀ ਪੰਜਾਬ, ਗੁਰਮੀਤ ਸਿੰਘ ਸੋਢੀ ਖੇਡ ਮੰਤਰੀ, ਸੁਨੀਲ ਜਾਖੜ ਸਾਂਸਦ ਗੁਰਦਾਸਪੁਰ ਅਤੇ ਰਵੀਨ ਠੁਕਰਾਲ ਮੀਡੀਆ ਐਜਵਾਈਜਰ ਮੁੱਖ ਮੰਤਰੀ ਪੰਜਾਬ ਵੀ ਮੋਜੂਦ ਸਨ।

ਇਥੇ ਦੱਸਣਯੋਗ ਹੈ ਕਿ ਗੁਰੂ ਜੀ ਦਾ ਆਮ ਲੋਕਾਈ ਨੂੰ ਸੰਦੇਸ਼ ਸੀ ਕਿ ਉਹ ਕੁਦਰਤ ਨਾਲ ਪਿਆਰ ਕਰਨ ਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ । ਪੰਜਾਬ ਸਰਕਾਰ ਵਲੋਂ ਨਵੰਬਰ 2019 ਤਕ ਸੂਬੇ ਦੀ ਹਰੇਕ ਗ੍ਰਾਮ ਪੰਚਾਇਤ ਅੰਦਰ ਵੱਖ-ਵੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਪੰਜਾਬ ਸਰਕਾਰ ਵਲੋਂ ਗਰੀਨਿੰਗ ਪੰਜਾਬ ਮਿਸ਼ਨ ਤਹਿਤ 10.50 ਕਰੋੜ ਦੀ ਲਾਗਤ ਨਾਲ ਸੂਬੇ ਨੂੰ ਹਰਿਆ ਭਰਿਆ ਬਣਾਇਆ ਜਾ ਰਿਹਾ ਹੈ। ਜੰਗਲਾਤ ਵਿਭਾਗ ਵਲੋਂ ਵੱਡੇ ਪੱਧਰ ਤੇ ਪਿੰਡਾਂ ਨੂੰ ਹਰਿਆ-ਭਰਿਆ ਬਣਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰੇਕ ਪਿੰਡ ਅੰਦਰ ਪੌਦੇ ਲਗਾਉਣ ਦੇ ਨਾਲ ਪੋਦਿਆਂ ਦੀ ਸੰਭਾਲ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਹਰੇਕ ਵਿਅਕਤੀ ਇਕ ਪੋਦਾ ਜਰੂਰ ਲਗਾਵੇ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਰੱਖਿਆ ਜਾ ਸਕੇ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਿਆ ਜਾ ਸਕੇ।

 

Tags: Venkaiah Naidu , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD