Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹੁਨਰ ਵਿਕਾਸ ਕੇਂਦਰਾਂ ਦਾ ਵੱਧ ਤੋਂ ਵੱਧ ਲਾਭ ਲੈਣ ਨੌਜਵਾਨ- ਰਾਣਾ ਗੁਰਜੀਤ ਸਿੰਘ

ਬਿਊਟੀ ਪਾਰਲਰ ਮੈਨੇਜਮੈਂਟ ਦੀ ਮੁਫ਼ਤ ਸਿਖਲਾਈ ਹਾਸਲ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਕੀਤੇ ਤਕਸੀਮ

Web Admin

Web Admin

5 Dariya News

ਕਪੂਰਥਲਾ , 24 Nov 2018

Last updated on: Nov 24, 2018, 00:00 IST

ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਮੁਫ਼ਤ ਕਿੱਤਾਮੁਖੀ ਸਿਖਲਾਈ ਦੇਣ ਲਈ ਪੇਂਡੂ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵੱਲੋਂ ਜ਼ਿਲਾ ਕਪੂਰਥਲਾ ਵਿਖੇ ਚੱਲ ਰਹੇ 'ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ' (ਆਰ. ਸੇਟੀ) ਵੱਲੋਂ ਬਿਊਟੀ ਪਾਰਲਰ ਮੈਨੇਜਮੈਂਟ ਦੀ ਟ੍ਰੇਨਿੰਗ ਪ੍ਰਾਪਤ ਕਰ ਚੁੱਕੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ। ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹੋਏ  ਸਮਾਗਮ ਵਿਚ ਵਿਧਾਇਕ ਰਾਣਾ ਗੁਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਿਕ 'ਘਰ-ਘਰ ਰੋਜ਼ਗਾਰ' ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੈ, ਜਿਸ ਤਹਿਤ ਹੁਨਰ ਵਿਕਾਸ ਕੇਂਦਰਾਂ ਰਾਹੀਂ ਨੌਜਵਾਨਾਂ ਦੇ ਹੁਨਰ ਨੂੰ ਨਿਖਾਰ ਕੇ ਉਨਾਂ ਨੂੰ ਆਪਣੇ ਪੈਰਾਂ 'ਤੇ ਖੜਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਅਜਿਹੇ ਹੁਨਰ ਵਿਕਾਸ ਕੇਂਦਰਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਉਨਾਂ ਸਿਖਿਆਰਥਣਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਜੀਵਨ ਵਿਚ ਸਫਲ ਹੋਣ ਲਈ ਅਗਾਂਹਵਧੂ ਸੋਚ ਰੱਖਣ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਡਾਇਰੈਕਟਰ ਸ੍ਰੀ ਪਰਮਜੀਤ ਸਿੰਘ ਨੇ ਇਸ ਮੌਕੇ ਦੱਸਿਆ ਕਿ ਸੰਸਥਾ ਵਿਚ ਵੱਖ-ਵੱਖ ਕਿੱਤਿਆਂ ਵਿਚ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਿਖਿਆਰਥੀਆਂ ਦੇ ਖਾਣ-ਪੀਣ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਜਾਂਦਾ ਹੈ। ਕੋਰਸ ਮੁਕੰਮਲ ਕਰਨ ਉਪਰੰਤ ਲੋੜਵੰਦ ਸਿਖਿਆਰਥੀਆਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵੱਲੋਂ ਕਰਜ਼ਾ ਪ੍ਰਾਪਤ ਕਰਨ ਵਿਚ ਮੱਦਦ ਵੀ ਕੀਤੀ ਜਾਂਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਕਪੂਰਥਲਾ ਡਾ. ਨਯਨ ਭੁੱਲਰ, ਜ਼ਿਲਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਮੈਡਮ ਨੀਲਮ ਮਹੇ, ਮੈਡਮ ਜੋਤੀ, ਮੈਡਮ ਕੁਲਦੀਪ ਕੌਰ ਤੇ ਹੋਰ ਹਾਜ਼ਰ ਸਨ।  

 

Tags: Rana Gurjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD