Saturday, 18 May 2024

 

 

ਖ਼ਾਸ ਖਬਰਾਂ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

 

ਸਰਕਾਰੀ ਸਕੂਲਾਂ ਦੁਆਲੇ ਤੰਬਾਕੂ ਮੁਕਤ ਜ਼ੋਨਾਂ ਦੀ ਕੀਤੀ ਵਿਸ਼ੇਸ਼ ਮਾਰਕਿੰਗ

ਵਿਦਿਆਰਥੀਆਂ ਸਮੇਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਸਰਗਰਮ

Web Admin

Web Admin

5 Dariya News

ਲਾਲੜੂ/ਡੇਰਾਬਸੀ , 25 Nov 2018

ਤੰਬਾਕੂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਖ਼ਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਜ਼ਿਲਖ਼੍ਹੇ ਦੇ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੇ ਆਲੇ-ਦੁਆਲੇ 100 ਗਜ਼ ਦੇ ਘੇਰੇ ਵਿਚਲੀਆਂ ਸੜਕਾਂ 'ਤੇ ਤੰਬਾਕੂ ਮੁਕਤ ਜ਼ੋਨ ਸਬੰਧੀ ਵਿਸ਼ੇਸ਼ ਮਾਰਕਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਸਕਰਾਰੀ ਸੀਨੀਅਰ ਸੈਕੰਡਰੀ ਸਕੂਲ, ਲਾਲੜੂ ਦੁਆਲੇ ਤੰਬਾਕੂ ਮੁਕਤ ਜ਼ੋਨ ਦੀ ਵਿਸ਼ੇਸ਼ ਮਾਰਕਿੰਗ ਕੀਤੇ ਜਾਣ ਸਮੇਤ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੁਆਲੇ ਮਾਰਕਿੰਗ ਕੀਤੀ ਗਈ ਹੈ। ਇਸ ਦੇ ਨਾਲ ਤੰਬਾਕੂ ਵਿਰੋਧੀ ਜਾਗਰੂਕਤਾ ਬੋਰਡ ਵੀ ਲਗਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਖ਼ਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਹਿੰਮਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਸਮੇਤ ਲੋਕਾਂ ਨੂੰ ਤੰਬਾਕੂ ਸਬੰਧੀ ਕਾਨੂੰਨ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੁਆਲੇ ਤੰਬਾਕੂ ਮੁਕਤ ਜ਼ੋਨ ਦੀ ਵਿਸ਼ੇਸ਼ ਮਾਰਕਿੰਗ ਕੀਤੀ ਜਾ ਰਹੀ ਹੈ।ਜ਼ਿਲ੍ਹਖ਼ਾ ਸਿੱਖਿਆ ਅਫਸਰ ਨੇ ਦੱਸਿਆ ਕਿ ਇਸ ਉਪਰਾਲੇ ਤਹਿਤ ਸੜਕਾਂ ਉਤੇ ਪੀਲੀਆਂ ਪੱਟੀਆਂ ਬਣਾ ਕੇ ਤੰਬਾਕੂ ਮੁਕਤ ਜ਼ੋਨ ਲਿਖਿਆ ਗਿਆ ਹੈ ਅਤੇ ਸਕੂਲਾਂ ਦੀਆਂ ਕੰਧਾਂ 'ਤੇ ਵੀ ਤੰਬਾਕੂ ਮੁਕਤ ਜ਼ੋਨ ਸਬੰਧੀ ਜਾਣਕਾਰੀ ਦਰਸਾਈ ਗਈ ਹੈ।

 ਉਹਨਾਂ ਦੱਸਿਆ ਕਿ ਸਕੂਲ ਸਟਾਫ ਵੱਲੋ ਵਿਦਿਆਰਥੀਆਂ ਅਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਲੋਕਾਂ ਦੇ ਇਕੱਠਾਂ ਵਿਚ ਅਧਿਆਪਕਾਂ ਵਲੋਂ ਉਹਨਾਂ ਨੂੰ ਤੰਬਾਕੂ ਵਿਰੁੱਧ ਜਾਗਰੂਕ ਕੀਤਾ ਜਾਂਦਾ ਹੈ। ਇਸ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ 'ਤੇ ਰੈਲੀਆਂ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਤੰਬਾਕੂ ਦੀ ਭੈੜੀ ਆਦਤ ਤੰਬਾਕੂ ਦੀ ਵਰਤੋਂ ਕਰਨ ਵਾਲੇ ਦਾ ਹੀ ਨਹੀਂ ਸਗੋਂ ਉਨਖ਼ਾਂ ਦੇ ਪਰਿਵਾਰ ਦਾ ਵੀ ਆਰਥਕ ਤੇ ਮਾਨਸਿਕ ਤੌਰ 'ਤੇ ਨੁਕਸਾਨ ਕਰਦੀ ਹੈ। ਇਸ ਲਈ ਖ਼ੁਦ ਵੀ ਇਸ ਲਾਹਨਤ ਤੋਂ ਬਚਿਆ ਜਾਵੇ ਅਤੇ ਅਪਣੇ ਦੋਸਤਾਂ-ਮਿੱਤਰਾਂ ਨੂੰ ਵੀ ਇਸ ਤੋਂ ਬਚਣ ਲਈ ਪ੍ਰੇਰਿਆ ਜਾਵੇ। ਉਨਖ਼ਾਂ ਦੱਸਿਆ ਕਿ ਤੰਬਾਕੂ ਵਿਰੋਧੀ ਕਾਨੂੰਨ ਤਹਿਤ ਸਕੂਲ ਜਾਂ ਵਿਦਿਅਕ ਅਦਾਰੇ ਦੀ ਬਾਹਰੀ ਕੰਧ ਦੇ 100 ਗਜ਼ ਦੇ ਘੇਰੇ ਵਿਚ ਕੋਈ ਵੀ ਵਿਅਕਤੀ ਤੰਬਾਕੂ ਪਦਾਰਥ ਨਹੀਂ ਵੇਚ ਸਕਦਾ ਤੇ ਨਾ ਹੀ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਪਦਾਰਥ ਵੇਚੇ ਜਾ ਸਕਦੇ ਹਨ। 

 

Tags: Tandarust Punjab , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD