Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਸੀ.ਐਸ.ਆਰ. ਪ੍ਰੋਗਰਾਮ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ : - ਵਿਨੈ ਬਬਲਾਨੀ

28 ਤੇ 29 ਨਵੰਬਰ ਨੂੰ ਜ਼ਿਲ੍ਹੇ ਵਿੱਚ 2 ਵੱਖ ਵੱਖ ਥਾਵਾਂ `ਤੇ ਦਿਵਿਆਂਗ ਵਿਅਕਤੀਆਂ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ : - ਵਿਨੈ ਬਬਲਾਨੀ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 26 Nov 2018

Last updated on: Nov 26, 2018, 00:00 IST

ਭਾਰਤੀ ਕੁਰੀਤਮ ਅੰਗ ਨਿਰਮਾਣ ਨਿਗਮ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੰਮਿਊਨਿਟੀ ਸੈਂਟਰ ਲੰਗੜੋਆ ਵਿਖੇ 28 ਨਵੰਬਰ ਅਤੇ ਸਿਵਲ ਹਸਪਤਾਲ ਸੜੋਆ ਵਿਖੇ 29 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਲੋੜਵੰਦਾਂ ਨੂੰ ਉਨ੍ਹਾਂ ਦੀ ਜ਼ਰੂਰਤ ਦਾ ਸਮਾਨ ਮੁਹੱਈਆ ਕਰਵਾਈਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਕਰਦਿਆ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਸਾਈਕਲ, ਵੀਹਲਚੇਅਰ, ਸਵਰਨ ਯੰਤਰ, ਵੈਸਾਖੀ, ਸੀ.ਪੀ. ਚੇਅਰ, ਐਮ.ਆਰ. ਕਿੱਟ, ਵਰੈਲ ਕਿੱਟ (ਕੇਨ), ਛੜੀ, ਬਨਾਵਟੀ ਅੰਗਾਂ ਦੀ ਜਾਂਚ ਲਈ ਜ਼ਿਲ੍ਹੇ ਵਿੱਚ 2 ਵੱਖ ਵੱਖ ਕੈਂਪ ਲਗਾਏ ਜਾਣੇ ਹਨ। ਇ੍ਹਨਾਂ ਕੈਂਪਾਂ ਵਿੱਚ ਜ਼ਿਲ੍ਹੇ ਦੇ ਸਾਰੇ ਵਿਅਕਤੀਆਂ ਨੂੰ ਕਵਰ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਇਨ੍ਹਾਂ ਕੈਂਪਾਂ ਸਬੰਧੀ ਆਪਣੇ ਆਪਣੇ ਬਲਾਕਾਂ ਨਾਲ ਸਬੰਧਤ ਸੁਪਰਵਾਇਜਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਰਾਹੀਂ ਪਿੰਡਾਂ ਵਿੱਚ ਢੁਕਵਾਂ ਪ੍ਰਚਾਰ ਕਰਨ ਤਾਂ ਜੋ ਕੋਈ ਵੀ ਦਿਵਿਆਂਗ ਵਿਅਕਤੀ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹੇ।  ਇਸ ਮੌਕੇ `ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸ੍ਰੀਮਤੀ ਸੰਤੋਸ਼ ਵਿਰਦੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਆਉਣ ਵਾਲੇ ਦਿਵਿਆਂਗ ਵਿਅਕਤੀ ਆਪਣੇ ਨਾਲ ਵਿਕਲਾਂਗ ਸਰਟੀਫਿਕੇਟ, ਆਮਦਨ ਸਰਟੀਫਿਕੇਟ (15000 ਰੁਪਏ ਤੋਂ ਘੱਟ), ਆਧਾਰ ਕਾਰਡ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਇਜ਼ ਤਸਵੀਰਾਂ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਈਆ ਜਾ ਸਕੇ।

 

Tags: DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD