Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਨਸਲੀ ਕੱਟੜਵਾਦ ਨੂੰ ਖ਼ਤਮ ਕਰਨ ਅਤੇ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਵਧਾਉਣ ਲਈ 2 ਦਸੰਬਰ ਨੂੰ ਮਨਾਇਆ ਜਾਵੇਗਾ ‘ਰਾਸ਼ਟਰੀ ਏਕਤਾ ਸੰਮੇਲਨ’

ਸੰਮੇਲਨ ਵਿੱਚ ਸਾਰੇ ਭਾਈਚਾਰਿਆਂ ਦੇ ਮਹਾਂਪੁਰਸ਼ ਹੋਣਗੇ ਸ਼ਾਮਿਲ-ਅਬਦੁਲ ਸ਼ਕੂਰ ਮਾਂਗਟ

Web Admin

Web Admin

5 Dariya News

ਲੁਧਿਆਣਾ , 28 Nov 2018

Last updated on: Nov 28, 2018, 00:00 IST

ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰਾਂ ਵੱਲੋਂ ਅੱਜ ਇੱਥੇ ਸਰਕਟ ਹਾਊਸ ਵਿਖੇ ਮਿਤੀ 2 ਦਸੰਬਰ ਨੂੰ ਰਾਸ਼ਟਰੀ ਏਕਤਾ ਸੰਮੇਲਨ ਮਨਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮਿਸ਼ਨ ਦੇ ਮੈਂਬਰ ਅਬਦੁੱਲ ਸ਼ਕੂਰ ਮਾਂਗਟ ਨੇ ਦੱਸਿਆ ਕਿ ਦੇਸ਼ ਵਿੱਚੋਂ ਨਸਲੀ ਕੱਟੜਵਾਦ ਖਤਮ ਕਰਨ ਅਤੇ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਵਿੱਚ ਵਾਧਾ ਕਰਨ ਲਈ ਇਹ ਸਾਰੇ ਭਾਈਚਾਰਿਆਂ ਦਾ ਸਾਂਝਾ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਾਰੇ ਦੇਸ਼ ਭਰ ਵਿੱਚ ਆਯੋਜਿਤ ਕੀਤੇ ਜਾ ਰਹੇ ਹਨ। ਅਬਦੁੱਲ ਸ਼ਕੂਰ ਮਾਂਗਟ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸਾਰੇ ਭਾਈਚਾਰੇ ਦੇ ਮਹਾਂਪੁਰਸ਼ ਸ਼ਾਮਿਲ ਹੋਣਗੇ। ਜਿਨ੍ਹਾਂ ਵਿੱਚ ਬਾਬਾ ਲੱਖਾ ਸਿੰਘ ਨਾਨਕਸਰ, ਪਿ੍ਰਤਪਾਲ ਸਿੰੰਘ ਪਾਲੀ ਪ੍ਰਧਾਨ ਗੁਰੁਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਮੁਨੰਵਰ ਮਸੀਹ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ, ਸਵਾਮੀ ਦਯਾਨੰਦ ਸਰਸਵਤੀ ਅਤੇ ਸ਼ਕਰਾਚਾਰੀਆ ਪ੍ਰਮੋਦ ਕਿ੍ਰਸ਼ਨਮ, ਸਮਾਜ ਰਤਨ ਹੀਰਾ ਲਾਲ ਜੈਨ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਇਸ ਸੰਮੇਲਨ ਦਾ ਇੱਕੋ-ਇੱਕ ਮੰਤਵ ਦੇਸ਼ ਵਿੱਚੋਂ ਕੱਟੜਵਾਦ ਅਤੇ ਨਫ਼ਰਤ ਨੂੰ ਖਤਮ ਕਰਕੇ ਆਪਸੀ ਸਾਂਝ ਵਧਾਉਣਾ ਹੈ। ਮੈਂਬਰ ਅਲਬਰਟ ਦੂਆ ਨੇ ਕਿਹਾ ਕਿ ਦੇਸ਼ ਵਿੱਚ ਸਦੀਆਂ ਤੋਂ ਸਾਰੇ ਧਰਮਾਂ ਅਤੇ ਨਸਲਾਂ ਦੇ ਲੋਕ ਆਪਸੀ ਪਿਆਰ ਅਤੇ ਮਿਲਵਰਤਣ ਨਾਲ ਰਹਿੰਦੇ ਆ ਰਹੇ ਹਨ। ਇਸ ਸਾਂਝ ਅਤੇ ਆਪਸੀ ਪਿਆਰ ਨੂੰ ਹੋਰ ਪਰਪੱਕ ਕਰਨ ਲਈ ਇਹ ਸੰਮੇਲਨ ਕਰਵਾਇਆ ਜਾ ਰਿਹਾ ਹੈ। ਉਹਨਾਂ ਸਾਰੇ ਧਰਮਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਉਹਨਾਂ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਸ਼ਟਰੀ ਏਕਤਾ ਦੇ ਸੰਦੇਸ਼ ਨੂੰ ਦੇਸ਼-ਵਿਦੇਸ਼ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ ਤਾਂ ਕਿ ਦੇਸ਼ ਦੇ ਮੁੱਠੀ ਭਰ ਦੁਸ਼ਮਣ ਲੋਕਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਫਤੀ-ਏ-ਆਜ਼ਮ ਪੰਜਾਬ ਇਫ਼ਤਕਾਰ ਉਲ ਹਸਨ, ਅਬਦੁੱਲ ਸ਼ਕੂਰ ਥਿੰਦ ਅਤੇ ਪਤਵੰਤੇ ਵਿਅਕਤੀ ਹਾਜ਼ਰ ਸਨ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD