Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੱਤਰਕਾਰ ਦਵਿੰਦਰ ਸਿੰਘ ਸੋਨੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

Web Admin

Web Admin

5 Dariya News

ਕਪੂਰਥਲਾ , 28 Nov 2018

Last updated on: Nov 28, 2018, 00:00 IST

ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਸੋਨੀ, ਜਿਨਾਂ ਦਾ ਬੀਤੀ 23 ਨਵੰਬਰ ਨੂੰ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਉਨਾਂ ਦੇ ਜੱਦੀ ਪਿੰਡ ਰਾਮਪੁਰ ਜਗੀਰ ਦੇ ਸ਼ਮਸ਼ਾਨਘਾਟ ਵਿਚ ਧਾਰਮਿਕ ਰਸਮਾਂ-ਰਿਵਾਜਾਂ ਨਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਰਾਜਨੀਤਿਕ, ਸਮਾਜਿਕ, ਪ੍ਰਸ਼ਾਸਨਿਕ, ਸਾਹਿਤਿਕ, ਵੱਖ-ਵੱਖ ਕਲੱਬਾਂ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਅਤੇ ਹੋਰਨਾਂ ਸ਼ਖਸੀਅਤਾਂ ਵੱਲੋਂ ਨਮ ਅੱਖਾਂ ਨਾਲ ਦਵਿੰਦਰ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਉਨਾਂ ਦੀ ਚਿਤਾ ਨੂੰ ਅਗਨੀ ਉਨਾਂ ਦੇ ਵੱਡੇ ਭਰਾ ਬਲਵਿੰਦਰ ਸਿੰਘ ਅਤੇ ਸਪੁੱਤਰ ਜਸਰਾਜ ਸਿੰਘ ਨੇ ਭੇਟ ਕੀਤੀ। ਇਸ ਮੌਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਡੀ. ਐਸ. ਪੀ (ਹੈੱਡਕੁਆਰਟਰ) ਡਾ. ਮੁਕੇਸ਼ ਕੁਮਾਰ ਨੇ ਦਵਿੰਦਰ ਸਿੰਘ ਸੋਨੀ ਦੇ ਪਰਿਵਾਰਕ ਮੈਂਬਰਾਂ ਮਾਤਾ ਸਵਰਨ ਕੌਰ, ਪਿਤਾ ਕੈਪਟਨ ਜ਼ੈਲ ਸਿੰਘ, ਪਤਨੀ ਰਾਜਵਿੰਦਰ ਕੌਰ, ਲੜਕੀਆਂ ਮਹਿਕਪ੍ਰੀਤ, ਜੈਸਮੀਨ ਅਤੇ ਬੇਟੇ ਜਸਰਾਜ ਸਿੰਘ ਨਾਲ ਦੁੱਖ ਸਾਂਝਾ ਕਰਦੇ ਹੋਏ ਪਰਿਵਾਰ ਨੂੰ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨਾਂ ਦੀ ਅੰਤਿਮ ਯਾਤਰਾ ਵਿਚ ਸਹਾਇਕ ਲੋਕ ਸੰਪਰਕ ਅਫ਼ਸਰ ਕਪੂਰਥਲਾ ਹਰਦੇਵ ਸਿੰਘ ਆਸੀ, ਡੀ. ਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਨਰਿੰਦਰ ਸਿੰਘ ਚੀਮਾ, ਰੀਡਰ ਸਤਬੀਰ ਸਿੰਘ ਚੰਦੀ, ਜ਼ਿਲਾ ਪ੍ਰੀਸ਼ਦ ਦੇ ਸਾਬਕਾ ਚਅਰਮੈਨ ਮਾਸਟਰ ਗੁਰਦੇਵ ਸਿੰਘ, ਜਰਨਲਿਸਟ ਪ੍ਰੈੱਸ ਕਲੱਬ (ਰਜਿ:) ਪੰਜਾਬ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਸਕੱਤਰ ਰਵਿੰਦਰ ਵਰਮਾ, ਚੇਅਰਮੈਨ ਹਰਜੀਤ ਸਿੰਘ ਫ਼ਜ਼ਲਾਬਾਦ, ਸਟੇਟ ਐਵਾਰਡੀ ਰੋਸ਼ਨ ਖੈੜਾ, ਜਰਨਲਿਸਟ ਪ੍ਰੈੱਸ ਕਲੱਬ ਪ੍ਰੈੱਸ ਕਲੱਬ ਕਪੂਰਥਲਾ ਦੇ ਪ੍ਰਧਾਨ ਸੁਖਪਾਲ ਸਿੰਘ ਹੁੰਦਲ, ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਬਲਵਿੰਦਰ ਸਿੰਘ ਲਾਡੀ, ਜਨਰਲ ਸਕੱਤਰ ਲਖਵੀਰ ਸਿੰਘ ਲੱਖੀ, ਹਰਨੇਕ ਸਿੰਘ ਜੈਨਪੁਰੀ, ਮਾਸਟਰ ਦੇਸ ਰਾਜ, ਨਰੇਸ਼ ਹੈਪੀ, ਦੀਪਕ ਧੀਰ, ਅਮਰੀਕ ਸਿੰਘ ਮੱਲੀ, ਐਸ. ਐਸ. ਜੰਮੂ, ਅਵਿਨਾਸ਼ ਸ਼ਰਮਾ, ਜਤਿੰਦਰ ਸੇਠੀ, ਪ੍ਰੀਤ ਸੰਗੋਜਲਾ, ਨਿਰਮਲ ਸਿੰਘ ਹੈਪੀ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੱਧੂ, ਹਰਸਿਮਰਨ ਸਿੰਘ, ਅਮਨਜੋਤ ਸਿੰਘ ਵਾਲੀਆ, ਸਮਾਜ ਸੇਵਕ ਸੁਖਜੀਤ ਸਿੰਘ ਧਾਲੀਵਾਲ ਯੂ. ਕੇ, ਦਵਿੰਦਰ ਸਿੰਘ ਬੌਬੀ ਜਲੰਧਰ, ਦਵਿੰਦਰ ਸਿੰਘ ਗਿੱਲ, ਆਬਕਾਰੀ ਤੇ ਕਰ ਵਿਭਾਗ ਤੋਂ ਭੁਪਿੰਦਰ ਸਿੰਘ, ਮਨਿੰਦਰ ਕੌਰ ਯੂ. ਕੇ, ਕਮਲਜੀਤ ਕੌਰ ਯੂ. ਕੇ, ਸੁਰਿੰਦਰ ਸਿੰਘ ਯੂ. ਕੇ, ਉਸ਼ਾ ਥਿੰਦ ਕੈਨੇਡਾ, ਡਾ. ਸਵਰਨ ਸਿੰਘ, ਡਾ. ਰਾਮ ਮੂਰਤੀ, ਐਡਵੋਕੇਟ ਰਜਿੰਦਰ ਸਿੰਘ, ਮੈਨੇਜਰ ਬਲਵਿੰਦਰ ਸਿੰਘ, ਗੁਰਚਰਨ ਦਾਸ, ਨਵਦੀਪ ਨੰਦਾ, ਮੁਨਸ਼ਾ ਸਿੰਘ, ਸੁੱਚਾ ਸਿੰਘ, ਸਾਬਕਾ ਸਰਪੰਚ ਮਿਹਰ ਸਿੰਘ, ਐਸ. ਡੀ. ਓ ਪਾਵਰਕਾਮ ਦਿਆਲ ਸਿੰਘ, ਅਮਰਿੰਦਰ ਸਿੰਘ, ਬਲਵੀਰ ਸਿੰਘ ਮੋਮੀ, ਸਰੂਪ ਸਿੰਘ, ਬਲਵਿੰਦਰ ਸਿੰਘ, ਜਸਕਰਨ ਸਿੰਘ, ਗੁਰਜੀਤ ਸਿੰਘ, ਇੰਦਰਜੀਤ ਸਿੰਘ ਢੋਟ, ਲਾਇਨ ਜੇ. ਬੀ ਸਿੰਘ ਚੌਧਰੀ, ਪਰਮਜੀਤ ਸਿੰਘ ਚਾਵਲਾ, ਹਰੀਸ਼ ਬੰਗਾ, ਸੁਖਵਿੰਦਰ ਸਿੰਘ ਥਿੰਦ, ਬਲਵੰਤ ਸਿੰਘ, ਸਵਤੰਤਰ ਸੱਭਰਵਾਲ, ਸ਼ਿਵ ਸੇਖੜੀ, ਲਖਵਿੰਦਰ ਸਿੰਘ, ਜਰਨੈਲ ਸਿੰਘ ਗਾਜ਼ੀਪੁਰ, ਨਰੇਸ਼ ਕੁਮਾਰ ਬਹਿਲ, ਭਾਜਪਾ ਆਗੂ ਓਮ ਪ੍ਰਕਾਸ਼ ਡੋਗਰਾ, ਕੁਲਵੀਰ ਸਿੰਘ ਮਿੰਟੂ, ਜਗਜੀਤ ਸਿੰਘ ਥਿੰਦ, ਬਲਜਿੰਦਰ ਸਿੰਘ, ਬਲਜਿੰਦਰ ਸਿੰਘ ਨੱਢਾ, ਨਿਰਮਲ ਸਿੰਘ ਮਨਿਆਣਾ, ਪ੍ਰਿਤਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਿਸ਼ਤੇਦਾਰ, ਦੋਸਤ-ਮਿੱਤਰ, ਸਨੇਹੀ ਅਤੇ ਪੱਤਰਕਾਰ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਅਖ਼ਬਾਰਾਂ ਅਤੇ ਇਲੈਕਟ੍ਰਾਨਿਕ ਚੈਨਲਾਂ ਦੇ ਨੁਮਾਇੰਦੇ ਹਾਜ਼ਰ ਸਨ। ਦਵਿੰਦਰ ਸਿੰਘ ਸੋਨੀ ਦੇ ਬਹਿਨੋਈ ਮੁਖਤਿਆਰ ਸਿੰਘ ਚੰਦੀ ਨੇ ਦੱਸਿਆ ਕਿ ਉਨਾਂ ਦੀ ਅੰਤਿਮ ਅਰਦਾਸ 3 ਦਸੰਬਰ, ਦਿਨ ਸੋਮਵਾਰ ਨੂੰ ਉਨਾਂ ਦੇ ਪਿੰਡ ਰਾਮਪੁਰ ਜਗੀਰ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।  

 

Tags: Press , Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD