Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਫੂਡ ਪ੍ਰੋਸੈਸਿੰਗ ਨੂੰ ਬੜਾਵਾ ਦੇਣ ਲਈ ਕੇਂਦਰ ਸਰਕਾਰ ਨੇ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ : ਸ਼ਿਵਦੁਲਾਰ ਸਿੰਘ ਢਿੱਲੋਂ

ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਅਨੁਸਾਰ ਫੂਡ ਪ੍ਰੋਸੈਸਿੰਗ ਦਾ ਯੂਨਿਟ ਲਗਾਉਣ ਵਾਲਿਆਂ ਨੂੰ ਪਹਿਲੇ 10 ਸਾਲ ਸਾਰੇ ਟੈਕਸਾਂ ਤੇ ਫੀਸਾਂ ਤੋਂ ਮਿਲੇਗੀ ਛੂਟ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 27 Nov 2018

Last updated on: Nov 27, 2018, 00:00 IST

ਕੇਂਦਰ ਸਰਕਾਰ ਵੱਲੋਂ ' ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ ' ਅਧੀਨ ਫੂਡ ਪ੍ਰੋਸੈਸਿੰਗ ਦੇ ਯੂਨਿਟ ਲਗਾਉਣ ਲਈ 35 ਫੀਸਦੀ ਦਾ ਹਿੱਸਾ ਪਾਇਆ ਜਾਵੇਗਾ ਤਾਂ ਜੋ ਫੂਡ ਪ੍ਰੋਸੈਸਿੰਗ ਦੇ ਧੰਦੇ ਨੂੰ ਬੜਾਵਾ ਦਿੱਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਉਦਯੋਗ ਨੀਤੀ ਅਨੁਸਾਰ ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਵਾਲਿਆਂ ਨੂੰ ਪਹਿਲੇ 10 ਸਾਲ ਸਾਰੇ ਟੈਕਸਾਂ, ਫੀਸਾਂ ਜਿਵੇਂ ਕਿ ਮਾਰਕੀਟ ਫੀਸ, ਪੇਂਡੂ ਵਿਕਾਸ ਫੀਸ ਅਤੇ ਸਰਕਾਰ ਵੱਲੋਂ ਲਏ ਜਾਣ ਵਾਲੇ ਹੋਰ ਟੈਕਸਾਂ ਅਤੇ ਫੀਸਾਂ ਵਿੱਚ 100 ਫੀਸਦੀ ਛੂਟ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ  ਉਦਯੋਗਪਤੀਆਂ ਨੂੰ ਕਿਹਾ ਕਿ ਜੇਕਰ ਉਹ ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣਾ ਚਾਹੁੰਦੇ ਹਨ ਤਾਂ 30 ਨਵੰਬਰ ਤੱਕ ਆਪਣੇ ਬਿਨੈ ਪੱਤਰ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਜਾਂ ਸਿੱਧੇ ਤੌਰ 'ਤੇ ਪੰਜਾਬ ਐਗਰੋ ਇੰਡਸਟਰੀ ਨੂੰ ਭੇਜ ਸਕਦੇ ਹਨ। ਸ. ਢਿੱਲੋਂ ਨੇ ਦੱਸਿਆ ਕਿ ਇਹ ਯੋਜਨਾ ' ਪਹਿਲਾਂ ਆਓ ਪਹਿਲਾਂ ਪਾਓ ' ਦੇ ਆਧਾਰ 'ਤੇ ਸ਼ੁਰੂ ਕੀਤੀ ਗਈ ਹੈ ਇਸ ਲਈ ਜ਼ਿਲ੍ਹੇ ਦੇ ਉਦਯੋਗਪਤੀ ਇਸ ਯੋਜਨਾ ਦਾ ਲਾਭ ਲੈਣ ਲਈ ਛੇਤੀ ਤੋਂ ਛੇਤੀ ਆਪਣੇ ਬਿਨੈ ਪੱਤਰ ਦੇਣ। ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ ਇੱਕ ਅਜਿਹਾ ਧੰਦਾ ਹੈ ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ਨੂੰ ਮਜਬੂਤ ਕੀਤਾ ਜਾ ਸਕਦਾ ਹੈ। ਕਿਉਂਕਿ ਫੂਡ ਪ੍ਰੋਸੈਸਿੰਗ ਯੂਨਿਟ ਲੱਗਣ ਨਾਲ ਸਬੰਧਤ ਉਦਯੋਗਾਂ ਵੱਲੋਂ ਕਿਸਾਨਾਂ ਤੋਂ ਕੰਟਰੈਕਟ ਫਾਰਮਿੰਗ 'ਤੇ ਵੱਖ-ਵੱਖ ਫਸਲਾਂ ਤੇ ਸਬਜ਼ੀਆਂ ਦੀ ਖੇਤੀ ਕਰਵਾਈ ਜਾਵੇਗੀ ਜਿਸ ਦੀ ਖਰੀਦ ਸਬੰਧਤ ਉਦਯੋਗਾਂ ਵੱਲੋਂ ਕੀਤੀ ਜਾਵੇਗੀ। ਜਿਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਦੇ ਚੰਗੇ ਭਾਅ ਮਿਲ ਸਕਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਅਨੁਸਾਰ ਮੰਡੀ ਗੋਬਿੰਦਗੜ੍ਹ ਵਿੱਚ ਹੋਰ ਕਈ ਨਵੇਂ ਉਦਯੋਗ ਲਗਾਏ ਜਾ ਰਹੇ ਹਨ ਜਿਸ ਨਾਲ ਇਸ ਉਦਯੋਗਿਕ ਨਗਰੀ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਨਾਲ ਜਿਥੇ ਸਬੰਧਤ ਉਦਯੋਗ ਮਾਲਕ ਨੂੰ ਲਾਭ ਮਿਲੇਗਾ ਉਥੇ ਹੀ ਇਸ ਨਾਲ ਕਿਸਾਨਾਂ ਦੀ ਆਰਥਿਕਤਾ ਵੀ ਮਜਬੂਤ ਹੋਵੇਗੀ ਅਤੇ ਉਹ ਬਜਾਰ ਦੀ ਮੰਗ ਅਨੁਸਾਰ ਫਸਲਾਂ ਦੀ ਕਾਸ਼ਤ ਕਰ ਸਕਣਗੇ।ਇਸ ਮੌਕੇ ਕਾਰਜਕਾਰੀ ਵਧੀਕ ਡਿਪਟੀ ਕਮਿਸ਼ਨਰ-ਕਮ-ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਮਿਤ ਬੈਂਬੀ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਅਨਿਲ ਕੁਮਾਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਆਤਮਾ ਪ੍ਰੋਜੈਕਟ ਡਾਇਰੈਕਟਰ ਡਾ. ਹਰਮਨਜੀਤ ਸਿੰਘ, ਡਾ. ਜਤਿੰਦਰ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਦੇ ਫੰਕਸ਼ਨਲ ਮੈਨੇਜਰ ਸ਼੍ਰੀ ਵਿਸ਼ਾਲ ਦੇਵਗਨ, ਸ਼੍ਰੀ ਤਰੁਣ ਕੁਮਾਰ, ਟਿਵਾਣਾ ਆਇਲ ਮਿਲ ਪ੍ਰਾਈਵੇਟ ਲਿਮ: ਦੇ ਸਤਨਾਮ ਸਿੰਘ, ਸਹਾਇਕ ਪ੍ਰੋਜੈਕਟ ਅਫਸਰ ਵਿਜੇ ਧੀਰ, ਸਹਾਇਕ ਫੂਡ ਸਪਲਾਈ ਅਫਸਰ ਕੁਲਵਿੰਦਰ ਕੌਰ, ਸੈਲਫ ਹੈਲਪ ਗਰੁੱਪ ਦੀ ਮੈਂਬਰ ਬੇਅੰਤ ਸ਼ਰਮਾ, ਵਿਸਕਾ ਪ੍ਰੋਸੈਸਡ ਫੂਡ ਪ੍ਰਾਈਵੇਟ ਲਿਮ: ਦੇ ਨਵੀਨ ਖੱਤਰੀ,  ਵਿਜੇਤਾ ਪ੍ਰੋਸੈਸਡ ਫੂਡਜ਼ ਦੇ ਸ਼੍ਰੀ ਸੀ.ਐਸ. ਸ਼ਰਮਾ, ਪੰਜਾਬ ਐਗਰੀ ਵੈਨਚਰ ਦੇ ਅਸ਼ੋਕ ਕੁਮਾਰ, ਐਸ.ਡੀ. ਬਾਤਿਸ਼ ਚਾਣਕਿਆ ਡੇਅਰੀ ਪ੍ਰੋਡਕਟਸ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: DC Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD