Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਸਬੰਧੀ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

ਲੰਬਿਤ ਕੇਸਾਂ ਨੂੰ ਜਲਦੀ ਮੁਕੰਮਲ ਕਰਨ ਦੀ ਹਦਾਇਤ

Web Admin

Web Admin

5 Dariya News

ਬਠਿੰਡਾ , 27 Nov 2018

Last updated on: Nov 27, 2018, 00:00 IST

ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਕਸ਼ੀ ਸਾਹਨੀ ਨੇ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਸਬੰਧੀ ਸਥਾਨਕ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਸਬੰਧੀ ਵਿਭਾਗ ਦੇ ਲੰਬਿਤ ਪਏ ਕੇਸਾਂ ਨੂੰ ਸਮੇਂ-ਸਿਰ ਪਾਰਦਰਸ਼ਤਾ ਨਾਲ ਨਿਪਟਾਉਣ ਦੇ ਨਿਰਦੇਸ਼ ਦਿੱਤੇ।ਜ਼ਿਲਾ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਫ਼ਸਰਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਜ਼ਿਲੇ ਭਰ ਵਿਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਵਿਚ ਵਰਤੀ ਜਾ ਰਹੀ ਸਮਗਰੀ ਦੀ ਗੁਣਵਤਾ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਇਨਾਂ ਕੰਮਾਂ ਦੀ ਬਾਰੀਕੀ ਨਾਲ ਪੜਤਾਲ ਕਰਕੇ ਹੀ ਇਨਾਂ ਨੂੰ ਪਾਸ ਕੀਤਾ ਜਾਵੇ।ਐਮ.ਪੀ. ਲੈਂਡਜ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਤਹਿਤ ਪ੍ਰਾਪਤ ਹੋਏ ਫੰਡਾਂ ਰਾਹੀਂ ਚੱਲ ਰਹੇ ਕੰਮਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਬਾਕੀ ਰਹਿੰਦੇ ਕੰਮ ਸਮੇਂ-ਸਿਰ ਮੁਕੰਮਲ ਕਰਵਾਏ ਜਾ ਸਕਣ ਅਤੇ ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੋ ਵੀ ਕੰਮ ਮੁਕੰਮਲ ਹੋ ਚੁੱਕੇ ਹਨ ਉਨਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਪ੍ਰਾਪਤ ਕੀਤੇ ਜਾਣ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕੰਮਾਂ ਸਬੰਧੀ ਰਿਪੋਰਟ ਰੋਜ਼ਾਨਾ ਸਮੇਂ ਸਿਰ ਭੇਜਣੀ ਯਕੀਨੀ ਬਣਾਈ ਜਾਵੇ। ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD