Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਆਈ.ਬੀ. ਭਾਰਤ ਸਰਕਾਰ ਵੱਲੋਂ ਪੱਤਰਕਾਰਾਂ ਲਈ ਵਾਰਤਾਲਾਪ ਪ੍ਰੋਗਰਾਮ ਆਯੋਜਿਤ ਕੀਤਾ ਗਿਆ

Web Admin

Web Admin

5 Dariya News

ਪਠਾਨਕੋਟ , 28 Nov 2018

Last updated on: Nov 28, 2018, 00:00 IST

ਅੱਜ ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ.) ਭਾਰਤ ਸਰਕਾਰ ਵੱਲੋਂ ਯੂ-ਨਾਈਟ ਹੋਟਲ ਵਿਖੇ ਪੱਤਰਕਾਰਾਂ ਲਈ ਇੱਕ ਵਾਰਤਾਲਾਪ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਵਿੱਚ ਰਾਮਵੀਰ ਜੀ ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਅਤੇ ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸਿਸੂ ਕੁਮਾਰ ਸਰਮਾ ਮੀਡਿਆ ਅਤੇ ਕੰਮਿਊਨਿਕੈਸਨ ਅਫਸ਼ਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਪ੍ਰਦੀਪ ਬੈਂਸ ਬਲਾਕ ਮਿਸ਼ਨ ਮੈਨੇਜਰ, ਅਨਿਲ ਡੋਗਰਾ, ਟੀ.ਆਰ. ਸਰਮਾ, ਡਾ. ਮੰਨੂੰ ਸਰਮਾ, ਪ੍ਰੋ. ਕਮਲੇਸ ਸਿੰਘ ਦੁੱਗਲ , ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡਿਆ ਦੇ ਪੱਤਰਕਾਰ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।ਸਮਾਰੋਹ ਦੋਰਾਨ ਸੰਬੋਧਨ ਕਰਦਿਆਂ ਸ. ਪਵਿੱਤਰ ਸਿੰਘ ਸੰਯੁਕਤ ਡਾਇਰੈਕਟਰ ਚੰਡੀਗੜ੍ਹ ਨੇ ਦੱਸਿਆ ਕਿ ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ.) ਭਾਰਤ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਸੂਚਨਾ ਦੇ ਪ੍ਰਸਾਰ ਲਈ, ਇੱਕ ਨੋਡਲ ਸੰਸਥਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਤੱਕ ਪਹੁੰਚਣ ਲਈ ਇਹ ਬਿਊਰੋ , ਮੀਡੀਆ ਨਾਲ ਭਾਰਤ ਸਰਕਾਰ ਦਾ ਮੁੱਖ ਇੰਟਰਫੇਸ (ਲਿੰਕ) ਹੈ। ਸਰਕਾਰੀ ਨੀਤੀਆਂ, ਪ੍ਰੋਗਰਾਮਾਂ ਅਤੇ ਯੋਜਨਾਵਾਂ ਦਾ ਲੋਕਾਂ ਵਿੱਚ ਪ੍ਰਭਾਵਸ਼ਾਲੀ  ਢੰਗ ਨਾਲ ਸੰਚਾਰ ਕਰਨ ਅਤੇ ਵਿਕਾਸ ਏਜੰਡੇ ਨੂੰ ਮਜ਼ਬੂਤ ਕਰਨ ਵਾਸਤੇ ਪੀ.ਆਈ.ਬੀ. ਅਤੇ ਮੀਡਿਆ ਦਰਮਿਆਨ ਤਾਲਮੇਲ ਵਧਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਲਾਜ਼ਮੀ ਬਣਾਉਂਦਾ ਹੈ ਕਿ ਪੀ.ਆਈ.ਬੀ.ਦੀ ਪ੍ਰਸਾਰ ਪਹੁੰਚ  (ਆਊਟਰੀਚ) ਦਿੱਲੀ ਜਾਂ ਰਾਜਾਂ ਦੀਆਂ ਰਾਜਧਾਨੀਆਂ ਵਿਚਲੇ ਪੱਤਰਕਾਰਾਂ ਤੱਕ ਹੀ ਸੀਮਿਤ ਨਾ ਰਹੇ ਸਗੋਂ ਜ਼ਿਲ੍ਹੇ ਅਤੇ ਹੇਠਲੇ ਪੱਧਰਾਂ  ਤੱਕ ਵੀ ਇਸ ਦਾ  ਵਿਸਤਾਰ ਹੋਵੇ। ਖੇਤਰੀ ਮੀਡੀਆ ਵਰਕਸ਼ਾਪ 'ਵਾਰਤਾਲਾਪ' ਇਸੇ ਭਾਵ ਤਹਿਤ ਆਯੋਜਿਤ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਵਾਰਤਾਲਾਪ ਦਾ ਮੁੱਖ ਉਦੇਸ਼ ਗ੍ਰਾਮੀਣ, ਉਪ-ਜ਼ਿਲ੍ਹਾ ਅਤੇ ਜ਼ਿਲ੍ਹਾ ਪੱਧਰਾਂ 'ਤੇ ਪੱਤਰਕਾਰਾਂ ਦਾ ਸਮਰੱਥਾ ਨਿਰਮਾਣ ਕਰਨਾ ਹੈ। ਇਸ ਤੋਂ ਇਲਾਵਾ ਪੀ.ਆਈ.ਬੀ. ਵੱਲੋਂ ਉਪਰੋਕਤ ਮੀਡੀਆ ਦੇ ਪੱਤਰਕਾਰਾਂ ਤੱਕ  ਅਤੇ ਪੱਤਰਕਾਰਾਂ ਤੋਂ  ਵੱਖ-ਵੱਖ ਮੁੱਦਿਆਂ 'ਤੇ ਕੀਮਤੀ ਪ੍ਰਤੀਕ੍ਰਿਆ ਲੈਣ ਲਈ ਪ੍ਰਭਾਵਸ਼ਾਲੀ ਸੂਚਨਾ ਪ੍ਰਵਾਹ ਪ੍ਰਣਾਲੀ ਵਿਕਸਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵਾਰਤਾਲਾਪ ਦਾ ਉਦੇਸ਼ ਪੀ.ਆਈ.ਬੀ. ਦੇ ਰੀਜਨਲ/ਬਰਾਂਚ ਦਫ਼ਤਰਾਂ ਅਤੇ ਜ਼ਿਲ੍ਹਾ ਤੇ ਉਪ-ਜ਼ਿਲ੍ਹਾ ਪੱਧਰਾਂ 'ਤੇ ਕੰਮ ਕਰ ਰਹੇ ਪੱਤਰਕਾਰਾਂ ਦਰਮਿਆਨ ਸਿੱਧਾ ਸੰਚਾਰ ਬਣਾਉਣਾ ਹੈ ਤਾਂਕਿ ਉਨ੍ਹਾਂ ਨੂੰ ਪੀ.ਆਈ.ਬੀ. ਰਿਲੀਜ਼ਾਂ ਅਤੇ ਹੋਰ ਸਮੱਗਰੀ ਸਿੱਧੇ ਹੀ ਉਪਲੱਬਧ ਕਰਵਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਵਾਰਤਾਲਾਪ ਦਾ ਇੱਕ ਹੋਰ ਪਹਿਲੂ, ਹੇਠਲੇ ਪੱਧਰ 'ਤੇ ਕਾਰਜਸ਼ੀਲ ਪੱਤਰਕਾਰਾਂ ਨੂੰ ਪੀ.ਆਈ.ਬੀ. ਅਤੇ ਭਾਰਤ ਸਰਕਾਰ ਦੀ ਸੂਚਨਾ ਪ੍ਰਸਾਰ ਪ੍ਰਣਾਲੀ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ 'ਵਾਰਤਾਲਾਪ' ਨੂੰ ਆਮ ਕਰਕੇ ਚਾਰ ਤੋਂ ਛੇ ਸੈਸ਼ਨਾਂ ਵਿੱਚ ਆਯੋਜਿਤ ਕੀਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਟੈਕਨੀਕਲ ਸੈਸ਼ਨ ਵਿੱਚ, ਪੀ.ਆਈ.ਬੀ. ਵੱਲੋਂ ਪ੍ਰਿੰਟ ਅਤੇ ਇਲੈਕਟ੍ਰੌਨਿਕ ਦੋਹਾਂ ਤਰ੍ਹਾਂ ਦੇ ਮੀਡੀਆ ਨੂੰ ਦਿੱਤੀ ਜਾਣ ਵਾਲੀ ਸੂਚਨਾ ਦੇ ਪ੍ਰਵਾਹ ਨੂੰ ਸਟ੍ਰੀਮਲਾਈਨ ਕਰਨ, ਸਰਕਾਰੀ ਪ੍ਰੋਗਰਾਮਾਂ ਅਤੇ ਨੀਤੀਆਂ ਦੀ ਰਿਪੋਰਟ ਕਰਨ, ਸੰਕਟ ਸਥਿਤੀਆਂ/ ਪ੍ਰਬੰਧਨ ਦੌਰਾਨ ਮੀਡੀਆ ਦੀ ਭੂਮਿਕਾ, ਨਵੇਂ/ਸੋਸ਼ਲ ਮੀਡੀਆ ਦੇ ਸਮਿਆਂ ਵਿੱਚ ਉੱਭਰਦੇ ਮੀਡੀਆ ਦ੍ਰਿਸ਼ ਆਦਿ 'ਤੇ ਫੋਕਸ ਕੀਤਾ ਜਾਂਦਾ ਹੈ। ਜਿਕਰਯੋਗ ਹੈ ਕਿ ਅੱਜ ਦੇ ਪ੍ਰੋਗਰਾਮ ਦੋਰਾਨ ਜਿੱਥੇ ਮੁੱਖ ਪ੍ਰਚਾਰਕਾਂ ਵੱਲੋਂ ਵਿਸ਼ੇਸ ਮੁੱਦਿਆਂ ਤੇ ਰੋਸਨੀ ਪਾਈ ਗਈ ਉੱਥੇ ਹੀ ਸੈਸ਼ਨ ਤੋਂ ਬਾਅਦ ਸਵਾਲ ਅਤੇ ਜਵਾਬ ਵੀ ਕੀਤੇ ਗਏ।    

 

Tags: Press

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD