Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਰੋਗੀ ਕਲਿਆਣ ਸਮਿਤੀ ਅਧੀਨ ਉਪਲੱਬਧ ਫੰਡਾਂ ਦੀ ਨਿਯਮਾਂ ਅਨੁਸਾਰ ਸਮੇਂ ਸਿਰ ਵਰਤੋਂ ਸੁਨਿਸ਼ਚਿਤ ਕੀਤੀ ਜਾਵੇ : ਡਾ. ਨਿਧੀ ਸ਼੍ਰੀਵਾਸਤਵਾ

Web Admin

Web Admin

5 Dariya News

ਰੂਪਨਗਰ , 29 Nov 2018

Last updated on: Nov 29, 2018, 00:00 IST

ਕਾਰਜਕਾਰੀ ਸਿਵਲ ਸਰਜਨ ਡਾ. ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨਿਧੀ ਸ਼੍ਰੀਵਾਸਤਵਾ ਦੀ ਪ੍ਰਧਾਨਗੀ ਹੇਠ ਬੀਤੇ ਦਿਨੀ ਸਮੂਹ ਸੀਨੀਅਰ ਮੈਡੀਕਲ ਅਫਸਰਜ਼ ਅਤੇ ਪ੍ਰੋਗਰਾਮ ਅਫਸਰਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ  ਓਹਨਾਂ ਵੱਲੋ ਅਧਿਕਾਰੀਆਂ ਨੂੰ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਸਬੰਧੀ ਨਿਰਦੇਸ਼ ਦਿੱਤੇ ਗਏ। ਉਹਨਾਂ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਰੋਗੀ ਕਲਿਆਣ ਸਮਿਤੀ ਅਧੀਨ ਉਪਲੱਬਧ ਫੰਡਾਂ ਦੀ ਨਿਯਮਾਂ ਅਨੁਸਾਰ ਸਮੇਂ ਸਿਰ ਵਰਤੋਂ ਸੁਨਿਸ਼ਚਿਤ ਕੀਤੀ ਜਾਵੇ। ਆਰ.ਬੀ.ਐਸ.ਕੇ ਟੀਮਾਂ ਨੂੰ ਨਿਰਦੇਸ ਜਾਰੀ ਕੀਤੇ ਜਾਣ ਕਿ ਉਹ ਸਕੂਲਾਂ ਦੀ ਵਿਜਟઠઠਦੌਰਾਨ ਅਧਿਆਪਕਾਂ ਅਤੇ ਬੱਚਿਆਂ ਨੂੰ ਮੋਸਮੀ ਬਿਮਾਰੀਆਂ ਬਾਰੇ ਵਿਸਥਾਰ ਸਹਿਤ ਜਾਗਰੂਕ ਕਰਨ , ਇਸ ਦੇ ਨਾਲ ਹੀ ਐਸ.ਐਮ.ਓ. ਵੱਲੋਂ ਆਰ.ਬੀ.ਐਸ.ਕੇ. ਟੀਮਾਂ ਦੇ ਮਹੀਨਾਵਾਰ ਕੰਮਾਂ ਦਾ ਰਿਵਿਊ ਵੀ ਕੀਤਾ ਜਾਵੇ ਅਤੇ ਟੀਮਾਂ ਦਾ ਟੀਚੇ ਵਿਰੁੱਧ ਸਕੂਲ ਵਿਜ਼ਟ ਬੈਕਲਾਗ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।ਏ.ਐਨ.ਸੀ. ਰਜਿਸਟ੍ਰੇਸ਼ਨ ਦੌਰਾਨ ਏ.ਐਨ.ਐਮ ਵੱਲੋਂ ਗਰਭਵਤੀ ਔਰਤਾਂ ਦੀ ਪੂਰੀ ਸਿਹਤ ਜਾਣਕਾਰੀ ਏ.ਐਨ.ਸੀ. ਕਾਰਡ ਵਿੱਚ ਭਰੀ ਜਾਵੇ। 

ਐਚ.ਬੀ.ਐਨ.ਸੀ. ਵਿਜ਼ਟ ਦੌਰਾਨ ਆਸ਼ਾ ਵੱਲੋਂ ਜੱਚਾ-ਬੱਚਾ ਦੀ ਸਿਹਤ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇ ਅਤੇ ਸਮੇਂ ਸਮੇਂ ਤੇ ਆਸ਼ਾ ਨੂੰ ਵੱਖ-ਵੱਖ ਸਿਹਤ ਸਕੀਮਾਂ ਅਤੇ ਮਾਣ-ਭੱਤਿਆਂ ਸਬੰਧੀ ਸੈਂਸਟੇਟਾਈਜ ਕੀਤਾ ਜਾਵੇ। ਪੇਂਡੂ ਅਤੇ ਸ਼ਹਿਰੀ ਸਲੱਮ ਇਲਾਕਿਆਂ ਵਿੱਚ ਅਨੀਮੀਆ ਜਾਂਚ ਕੈਂਪ ਲਗਾਏ ਜਾਣ ਅਤੇ ਅਨੀਮੀਆ ਤੋਂ ਪੀੜਤ ਲੋਕਾਂ ਨੂੰ ਮੁਫਤ ਆਇਰਨ ਦੀਆਂ ਗੋਲੀਆਂ ਵੰਡੀਆਂ ਜਾਣ। ਗਰਭਵਤੀ ਔਰਤਾਂ ਦੀ ਰਜਿਸ਼ਟ੍ਰੇਸਨ, ਮੁਫਤ ਚੈਕਅਪ, ਜਣੇਪਾ ਅਤੇ ਜਣੇਪੇ ਤੋਂ ਬਾਅਦ ਦਿੱਤੀਆ ਜਾਣ ਵਾਲੀਆ ਸਹੂਲਤਾਂ, 0 ਤੋਂ 1 ਸਾਲ ਤੱਕ ਹਰ ਬੱਚੇ ਦਾ ਇਲਾਜ, 0 ਤੋਂ 5 ਸਾਲ ਤੱਕ ਦੀਆਂ ਲੜਕੀਆਂ ਦਾ ਮੁਫਤ ਇਲਾਜ, ਆਰ.ਬੀ.ਐਸ.ਕੇ ਤਹਿਤ ਮੁਫਤ ਇਲਾਜ ਵਰਗੀਆਂ ਸਹੂਲਤਾਂ ਨੂੰ ਸੁਚਾਰੂ ਤਰੀਕੇ ਨਾਲ ਲਾਗੂ ਕੀਤਾ ਜਾਵੇ।ਇਸ ਤੋਂ ਇਲਾਵਾ ਹਾਈਰਿਸਕ ਗਰਭਵਤੀ ਕੇਸਾਂ ਦੀ ਪਛਾਣ ਕਰਕੇ ਨਿਯਮਿਤ ਰੂਪ ਵਿੱਚ ਓਹਨਾਂ ਦਾ ਫਾਲੋਅਪ ਕੀਤਾ ਜਾਵੇ।ਇਸ ਤੋਂ ਇਲਾਵਾ ਚੱਲ ਰਹੇ ਨਸਬੰਦੀ ਪੰਦਰਵਾੜੇ ਤਹਿਤ ਪਰਿਵਾਰ ਭਲਾਈ ਦੇ ਵੱਧ ਤੋਂ ਵੱਧ ਕੇਸ ਕਰਵਾਏ ਜਾਣ ਅਤੇ ਆਸ਼ਾ ਵਰਕਰ ਦੀ ਰਿਫਰੈਸ਼ਰ ਟ੍ਰੇਨਿੰਗ ਵੀ ਜਲਦੀ ਤੋਂ ਜਲਦੀ ਪੂਰੀ ਕਰਵਾਈ ਜਾਵੇ।ਇਸ ਮੌਕੇ ਡਾ. ਰਾਜ ਰਾਣੀ ਡਿਪਟੀ ਮੈਡੀਕਲ ਕਮਿਸ਼ਨਰ, ਐਸ.ਐਮ.ਓਜ਼. ਡਾ: ਸ਼ਿਵ ਕੁਮਾਰ, ਡਾ. ਤਰਸੇਮ ਸਿੰਘ, ਡਾ. ਕਵਿਤਾ ਭਾਟੀਆ, ਡਾ. ਰਾਮ ਪ੍ਰਕਾਸ਼, ਗਾਇਨਕਾਲੋਜਿਸਟ ਡਾ ਜਸਲੀਨ ਮਾਵੀ, ਡੀ.ਪੀ.ਐਮ ਡੋਲੀ ਸਿੰਗਲਾ, ਜਿਲ੍ਹਾ ਅਕਾਂਊਟ ਅਫਸਰ ਮਨਜਿੰਦਰ ਸਿੰਘ, ਡੀ.ਐਮ.ਐਡ.ਈ.ਓ ਲਖਵੀਰ ਸਿੰਘ, ਆਰ.ਬੀ.ਐਸ.ਕੇ ਕੁਆਰਡੀਨੇਟਰ ਕਿਰਨਦੀਪ ਕੌਰ ਅਤੇ ਜਿਲ੍ਹਾ ਬੀ.ਸੀ.ਸੀ ਫੈਸੀਲੀਟੇਟਰ ਸੁਖਜੀਤ ਕੰਬੋਜ ਹਾਜਰ ਸਨ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD