Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਨਸਾ ਨੂੰ ਵਿਗਿਆਨਕ ਢੰਗ ਨਾਲ ਕੂੜਾ ਮੁਕਤ ਕਰਵਾਉਣ ਦਾ ਬੰਨ੍ਹਿਆ ਮੁੱਢ

ਚੇਨੱਈ ਤੋਂ ਆਏ ਕੂੜੇ ਨੂੰ ਨਸ਼ਟ ਕਰਨ ਦੇ ਮਾਹਿਰ ਨੇ 2 ਰੋਜ਼ਾ ਵਰਕਸ਼ਾਪ ਦੌਰਾਨ ਦਿੱਤੇ ਅਹਿਮ ਨੁਕਤੇ

Web Admin

Web Admin

5 Dariya News

ਮਾਨਸਾ , 29 Nov 2018

Last updated on: Nov 29, 2018, 00:00 IST

ਮਾਨਸਾ ਜ਼ਿਲ੍ਹੇ ਨੂੰ  ਵਿਗਿਆਨਕ ਤਰੀਕੇ ਨਾਲ ਨਾ ਕੇਵਲ ਕੂੜਾ ਮੁਕਤ ਕੀਤਾ ਜਾ ਸਕਦਾ ਹੈ ਬਲਕਿ ਇਥੋਂ ਦੀ ਨਗਰ ਕੌਂਸਲ ਹਰ ਮਹੀਨੇ ਕੂੜੇ ਤੋਂ ਹੀ 24 ਲੱਖ ਰੁਪਏ ਪ੍ਰਤੀ ਮਹੀਨਾ ਆਮਦਨ ਵੀ ਇੱਕਠਾ ਕਰ ਸਕਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਚੇਨੱਈ ਤੋਂ ਆਏ ਗਰੀਨ ਇੰਡੀਆ ਸਰਵਿਸ ਦੇ ਪ੍ਰੋਜੈਕਟ ਡਾਇਰੈਕਟਰ ਸ਼੍ਰੀ ਸੀ. ਨਿਵਾਸਨ ਨੇ ਸਥਾਨਕ ਬੱਚਤ ਭਵਨ ਵਿਖੇ ਕੂੜੇ ਸਬੰਧੀ ਲਗਾਏ 2 ਰੋਜ਼ਾ ਵਰਕਸ਼ਾਪ ਦੇ ਅਖੀਰਲੇ ਦਿਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਸੁੱਕੇ, ਗਿੱਲੇ, ਨਾ-ਗਲਣਯੋਗ ਅਤੇ ਬਾਇਓ ਵੇਸਟ ਸੰਬਧੀ ਅਹਿਮ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਮਾਨਸਾ ਨੂੰ ਵਿਗਿਆਨਕ ਢੰਗ ਦੇ ਨਾਲ ਕੂੜਾ ਮੁਕਤ ਕਰਨ ਲਈ ਅੱਜ ਤੋਂ ਮੁੱਢ ਬਣ ਦਿੱਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵਰਕਸ਼ਾਪ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਲਦ ਹੀ ਕੂੜੇ ਦੇ ਖ਼ਾਤਮੇ ਅਤੇ ਇਸਦੇ ਸਹੀ ਪ੍ਰਯੋਗ ਸਬੰਧੀ ਪੂਰੀ ਰੂਪ ਰੇਖਾ ਤਿਆਰ ਕਰ ਕੇ 1 ਦਸੰਬਰ ਤੋਂ ਇਸਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਵਰਕਸ਼ਾਪ ਦੌਰਾਨ ਸ਼੍ਰੀ ਨਿਵਾਸਨ ਨੇ ਕੋਇਮਬਟੋਰ (ਚੇਨੱਈ) ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਕੂੜੇ ਨੂੰ ਨਸ਼ਟ ਕਰਕੇ ਅਤੇ ਇਸਨੂੰ ਸਫ਼ਲਤਾ ਪੂਰਵਕ ਕਮਾਈ ਦਾ ਸਾਧਨ ਬਣਾਉਣ ਦੀਆਂ ਤਸਵੀਰਾਂ ਅਤੇ ਵੀਡੀਓ ਰਾਹੀਂ ਦੱਸਿਆ ਕਿ ਇਸ ਦੀ ਹੂ-ਬ-ਹੁ ਨਕਲ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੀ ਸੰਭਵ ਹੈ।ਸ਼੍ਰੀ ਸੀ. ਨਿਵਾਸਨ ਨੇ ਵਰਕਸ਼ਾਪ ਦੌਰਾਨ ਹੀ ਇੱਕਠੇ ਕੀਤੇ ਵੱਖ-ਵੱਖ ਕਿਸਮ ਦੇ ਕੂੜੇ ਜਿਵੇਂ ਕਿ ਪਲਾਸਟਿਕ, ਥਰਮਾਕੋਲ, ਰਬੜ, ਕਾਗਜ਼ ਆਦਿ ਦੇ ਮੁੜ ਵਰਤੋਂ ਵਿੱਚ ਲਿਆਉਣ ਦੇ ਫਾਇਦੇ, ਨੁਕਸਾਨ ਅਤੇ ਇਸ ਦੀ ਬਾਜ਼ਾਰ ਵਿੱਚ ਪ੍ਰਤੀ ਕਿਲੋ ਦੇ ਹਿਸਾਬ ਨਾਲ ਕੀਮਤ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਿਸ ਕੂੜੇ ਨੂੰ ਅਸੀਂ ਮੁਫ਼ਤ ਵਿੱਚ ਹੀ ਸੁੱਟ ਦਿੰਦੇ ਹਾਂ ਜਾਂ ਗਲੀਆਂ ਨਾਲੀਆਂ ਵਿੱਚ ਰੋੜ ਦਿੰਦੇ ਹਾਂ ਨਾਲ ਵਾਤਾਵਰਨ ਨੂੰ ਤਾਂ ਬਚਾਇਆ ਜਾ ਸਕਦਾ ਹੈ ਅਤੇ ਇਸਦੇ ਨਾਲ ਆਪਣੀ ਆਰਥਿਕ ਵਿਵਸਥਾ ਨੂੰ ਵੀ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਸ.ਐਲ.ਆਰ.ਐਮ. (ਸਾਲਿਡ ਐਂਡ ਲਿਕਊਡ ਰਿਸੋਰਸ ਮੈਨੇਜਮੈਂਟ) ਪਿੱਛੇ ਉਨ੍ਹਾਂ ਦਾ ਮੰਤਵ ਨਾ ਕੇਵਲ ਵਿਗਿਆਨਕ ਤਰੀਕੇ ਨਾਲ ਕੂੜੇ ਦਾ ਖਾਤਮਾ ਕਰਨਾ ਹੈ ਬਲਕਿ ਲੋਕਾਂ ਨੂੰ ਵੱਧ ਤੋਂ ਵੱਧ ਪ੍ਰੇਰ ਕੇ ਕੂੜੇ ਦਾ ਸਮਾਂ ਰਹਿੰਦਿਆਂ ਇਸਤੇਮਾਲ ਕਰਵਾਉਣਾ ਹੈ, ਤਾਂ ਉਸ ਤੋਂ ਪੈਦਾ ਹੋਣ ਵਾਲੇ ਮੱਛਰ ਅਤੇ ਮੱਖੀਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕੇ।

ਵਰਕਸ਼ਾਪ ਦੌਰਾਨ ਸ਼੍ਰੀ ਸੀ. ਨਿਵਾਸਨ ਨੇ ਤਕਰੀਬਨ 12 ਤੋਂ 15 ਕਿਸਮ ਦੀਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਕੂੜੇ ਦੀ ਮਹੱਤਤਾ, ਇਸਦੇ ਵਾਤਾਵਰਨ, ਪੰਛੀਆਂ, ਮੱਛੀਆਂ, ਪਾਣੀ ਅਤੇ ਮਨੁੱਖੀ ਸਰੀਰ 'ਤੇ ਹੋਣ ਵਾਲੇ ਚੰਗੇ-ਮਾੜੇ ਪ੍ਰਭਾਵਾਂ ਬਾਰੇ ਵੀ ਵਿਸਥਾਰ ਪੂਰਵਕ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕੂੜੇ ਦੇ ਢੇਰਾਂ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਵਿੱਚ ਜ਼ਹਿਰਾਲਾ ਧੂੰਆਂ ਫੈਲ ਜਾਂਦਾ ਹੈ ਜਿਸ ਕਾਰਨ ਲੋਕਾਂ ਨੂੰ ਗੰਭੀਰ ਬਿਮਾਰੀਆਂ ਲੱਗਦੀਆਂ ਹਨ। ਇਸ ਮੌਕੇ ਉਨ੍ਹਾਂ ਵਸਤਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਜਿਨ੍ਹਾਂ ਨੂੰ ਮੁੜ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ ਅਤੇ ਜਿਨ੍ਹਾਂ ਨੂੰ ਮੁੜ ਵਰਤੋਂ ਵਿੱਚ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਥਰਮਾਕੋਲ, ਚਿਪਸ ਅਤੇ ਅਜਿਹੇ ਪੈਕਟ ਜਿਹੀਆਂ ਵਸਤਾਂ ਦੀ ਖਰੀਦ ਤੋਂ ਬਚਣਾ ਚਾਹੀਦਾ ਹੈ, ਜਿਨ੍ਹਾਂ ਨੂੰ ਮੁੜ ਵਰਤੋਂ ਵਿੱਚ ਨਹੀ ਲਿਆਇਆ ਜਾ ਸਕਦਾ।ਸ਼੍ਰੀ ਸੀ.ਨਿਵਾਸਨ ਨੇ ਟ੍ਰੇਨਿੰਗ ਦੌਰਾਨ ਕੂੜੇ (ਨਾਰੀਅਲ ਦਾ ਛਿੱਲਕਾ, ਫਲਾਂ ਅਤੇ ਸਬਜ਼ੀਆਂ ਦੀ ਰਹਿੰਦ-ਖੂਹੰਦ, ਆਂਡੇ ਦੇ ਛਿੱਲਕੇ, ਵੱਖ-ਵੱਖ ਤਰ੍ਹਾਂ ਦਾ ਮੁੜ ਵਰਤੋਂ ਹੋਣ ਯੋਗ ਪਲਾਸਟਿਕ ਆਦਿ) ਦੇ ਵੱਖ-ਵੱਖ ਰੇਟਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ, ਜਿਸ ਨਾਲ ਕਿ ਕੂੜੇ ਨੂੰ ਆਮਦਨ ਦਾ ਸਰੋਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੂੜੇ ਦੀਆਂ ਘੱਟ ਤੋਂ ਘੱਟ 4 ਸ਼੍ਰੇਣੀਆਂ (ਆਰਗੈਨਿਕ, ਬਾਇਓਵੇਸਟ, ਮੁੜ ਵਰਤੋਂ ਲਿਆਉਣਯੋਗ ਅਤੇ ਨਾ ਲਿਆਉਣਯੋਗ) ਬਣਾ ਕੇ  ਸਹੀ ਪ੍ਰਕ੍ਰਿਆ ਨਾਲ ਇਸਤੇਮਾਲ ਕਰਕੇ ਅਸੀਂ ਕੂੜੇ ਨੂੰ ਸੋਨਾ ਬਣਾ ਸਕਦੇ ਹਾਂ।ਇਸ ਉਪਰੰਤ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ 2 ਰੋਜ਼ਾ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਉਚੇਚੇ ਤੌਰ 'ਤੇ ਸਰਟੀਫਿਕੇਟ ਵੀ ਪ੍ਰਦਾਨ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਅਭਿਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯਾ ਡੱਚਲਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਅਤੇ ਪ੍ਰਧਾਨ ਨਗਰ ਕੌਂਸਲ ਸ਼੍ਰੀ ਮਨਦੀਪ ਸਿੰਘ ਗੋਰਾ ਵੀ ਮੌਜੂਦ ਸਨ।  

 

Tags: DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD