Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਅਤੇ ਸਿੱਖਿਆ ਵਿਭਾਗ ਮਿਲ ਕੇ ਸਕੂਲੀ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰਵਾਉਣਗੇ : ਐਮ.ਕੇ.ਅਰਾਵਿੰਦ ਕੁਮਾਰ

ਸਿਹਤ ਵਿਭਾਗ ਮੁਫ਼ਤ ਦੇਵੇਗਾ ਐਣਕਾਂ, ਜਨਧਨ ਬੈਂਕ ਖਾਤਾ ਜੀਰੋ ਬੈਂਲੇਸ ਤੇ ਨਾ ਖੋਲਣ ਵਾਲੇ ਬੈਂਕ ਖਿਲਾਫ ਹੋਵੇਗੀ ਕਾਰਵਾਈ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 29 Nov 2018

Last updated on: Nov 29, 2018, 00:00 IST

ਜ਼ਿਲਾ ਸਿਹਤ  ਸੋਸਾਇਟੀ ਅਤੇ ਜ਼ਿਲਾ ਸਿੱਖਿਆ ਵਿਕਾਸ ਕਮੇਟੀਆਂ ਦੀਆਂ ਬੈਠਕਾਂ ਦੀ ਪ੍ਰਧਾਨਗੀ ਕਰਦਿਆਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ਕੁਮਾਰ ਨੇ ਸਿਹਤ ਅਤੇ ਸਿੱਖਿਆ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਸਕੂਲਾਂ ਵਿਚ ਪੜਦੇ ਜਿਨਾਂ ਬੱਚਿਆਂ ਵਿਚ ਅੱਖਾਂ ਦੀ ਨਜ਼ਰ ਕਮਜੋਰ ਹੋਣ ਦੇ ਲੱਛਣ ਵਿਖਾਈ ਦਿੰਦੇ ਹਨ ਉਨਾਂ ਦੀ ਜਾਂਚ ਕਰਵਾਈ ਜਾਵੇ ਅਤੇ ਸਿਹਤ ਵਿਭਾਗ ਦੀ ਸਕੀਮ ਅਨੁਸਾਰ ਵਿਭਾਗ ਅਜਿਹੇ ਬੱਚਿਆਂ ਨੂੰ ਐਣਕ ਮੁਫ਼ਤ ਮੁਹਈਆ ਕਰਵਾਏਗਾ ਜਿੰਨਾਂ ਨੂੰ ਇਸਦੀ ਜਰੂਰਤ ਹੋਵੇਗੀ। ਉਨਾਂ ਨੇ ਇਸ ਸਬੰਧੀ ਦੋਹਾਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਬੱਚਿਆਂ ਨੂੰ ਹਸਪਤਾਲ ਤੱਕ ਲੈਕੇ ਆਉਣ ਲਈ ਸਮਾਂ ਸਾਰਣੀ ਤਿਆਰ ਕੀਤੀ ਜਾਵੇ ਤਾਂ ਜੋ ਜ਼ਿਲਾ ਪ੍ਰਸਾਸ਼ਨ ਇਸ ਕਾਰਜ ਵਿਚ ਸਹਾਇਤਾ ਕਰ ਸਕੇ। ਉਨਾਂ ਦੱਸਿਆ ਕਿ ਨਜਰ ਕਮਜੋਰ ਵਾਲੇ ਬੱਚਿਆਂ ਦੀ ਪਹਿਚਾਣ ਕਰਨ ਲਈ ਮੁੱਢਲੀ ਸਿਖਲਾਈ ਪਹਿਲਾਂ ਹੀ ਵਿਗਿਆਨ ਵਿਸੇ ਦੇ ਅਧਿਆਪਕਾਂ ਨੂੰ ਦਿੱਤੀ ਜਾ ਚੁੱਕੀ ਹੈ। ਫਿਲਹਾਲ ਇਹ ਪ੍ਰਕ੍ਰਿਆ ਸ਼ੁਰੂ ਵੀ ਹੋ ਚੁੱਕੀ ਹੈ ਅਤੇ ਬਲਮਗੜ ਸਕੂਲ ਦੇ 60 ਬੱਚਿਆਂ ਨੂੰ ਨਜਰ ਚੈਕ ਕਰਵਾਉਣ ਲਈ ਅੱਜ ਹਸਪਤਾਲ ਤੱਕ ਲਿਆਂਦਾ ਵੀ ਗਿਆ ਹੈ। ਇਸੇ ਤਰਾਂ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਉਨਾਂ ਨੇ ਵਿਭਾਗ ਨੂੰ ਜਨਨੀ ਸੁਰੱਖਿਆ ਯੋਜਨਾ ਤਹਿਤ ਬਣਦੇ ਲਾਭ ਛੇਤੀ ਦੇਣ ਲਈ ਕਿਹਾ। ਉਨਾਂ ਕਿਹਾ ਕਿ ਜੇਕਰ ਕੋਈ ਬੈਂਕ ਅਜਿਹੇ ਲਾਭਪਾਤਰੀਆਂ ਦਾ ਜਨਧਨ ਬੈਂਕ ਖਾਤਾ ਜੀਰੋ ਬੈਂਲੇਸ ਤੇ ਨਹੀਂ ਖੋਲਦਾ ਜਾਂ ਪੈਨ ਕਾਰਡ ਮੰਗਦਾ ਹੈ ਤਾਂ ਤੁਰੰਤ ਸਿਹਤ ਵਿਭਾਗ ਇਸ ਸਬੰਧੀ ਆਪਣੇ ਇਲਾਕੇ ਦੇ ਐਸ.ਡੀ.ਐਮ. ਦੇ ਧਿਆਨ ਵਿਚ ਲਿਆਵੇ ਤਾਂ  ਜੋ ਸਬੰਧਤ ਬੈਂਕ ਖਿਲਾਫ ਕਾਰਵਾਈ ਲਈ ਲਿਖਿਆ ਜਾ ਸਕੇ। ਬੈਠਕ ਦੌਰਾਨ ਸਿਵਲ ਸਰਜਨ ਡਾ: ਸੁਖਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਪਿੱਛਲੇ ਮਹੀਨੇ 789 ਲੋਕਾਂ ਦੀ ਕੈਂਸਰ ਸਬੰਧੀ ਮੁੱਢਲੀ ਜਾਂਚ ਕੀਤੀ ਸੀ ਜਿਸ ਵਿਚੋਂ 13 ਸੱਕੀ ਮਰੀਜਾਂ ਦੀ ਜਾਂਚ ਕਰਵਾਈ ਗਈ ਜਿੰਨਾਂ ਵਿਚੋਂ 10 ਕੇਸਾਂ ਵਿਚ ਕੈਂਸਰ ਦੀ ਪੁਸ਼ਟੀ ਨਹੀਂ ਹੋਈ ਜਦ ਕਿ 3 ਦੇ ਨਤੀਜੇ ਆਉਣੇ ਬਾਕੀ ਹਨ। ਡਿਪਟੀ ਕਮਿਸ਼ਨਰ ਨੇ ਇਸ ਜਾਂਚ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਵੀ ਕਿਹਾ। ਜ਼ਿਲੇ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿਚ ਚੰਗੀਆਂ ਪ੍ਰਾਪਤੀਆਂ ਲਈ ਉਨਾਂ ਨੇ ਸਿੱਖਿਆ ਵਿਭਾਗ ਨੂੰ ਵਧਾਈ ਵੀ ਦਿੱਤੀ।ਬੈਠਕ ਵਿਚ ਏ.ਡੀ.ਸੀ. ਜਨਰਲ ਡਾ: ਰਿਚਾ, ਐਸ.ਡੀ.ਐਮ. ਸ: ਰਾਜਪਾਲ ਸਿੰਘ, ਸ: ਗੋਪਾਲ ਸਿੰਘ, ਸ: ਅਰਸ਼ਦੀਪ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਮਨਛਿੰਦਰ ਕੌਰ ਆਦਿ ਵੀ ਹਾਜਰ ਸਨ।  

 

Tags: DC Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD