Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੁਵਕ ਸੇਵਾਵਾਂ ਵਿਭਾਗ ਨੇ ਮਨਾਇਆ ਅੰਤਰਰਾਸ਼ਟਰੀ ਯੁਵਕ ਦਿਵਸ

ਵਿਦਿਆਰਥੀਆਂ ਨੇ ਨਸ਼ੇ ਵਿਰੋਧੀ ਨੁੱਕੜ ਨਾਟਕ ਤੇ ਕੋਰੀਓਗ੍ਰਾਫੀ ਕੀਤੀ ਪੇਸ਼

Web Admin

Web Admin

5 Dariya News

ਗੁਰਦਾਸਪੁਰ , 29 Nov 2018

Last updated on: Nov 29, 2018, 00:00 IST

ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਵਲੋਂ ਸਹਾਇਕ ਡਾਇਰੈਕਟਰ ਰਵੀ ਪਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸ਼ਿਵਾਲਿਕ ਡਿਗਰੀ ਕਾਲਜ ਗੁਰਦਾਸਪੁਰ ਵਿੱਚ ਅੰਤਰਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਕਲਾਕਾਰਾਂ ਵਲੋਂ ਨਸ਼ਾ ਵਿਰੋਧੀ ਗੀਤ ਅਤੇ ਨਸ਼ਾ ਵਿਰੋਧੀ ਨੁੱਕੜ ਨਾਟਕ ਪੇਸ਼ ਕਰਕੇ ਸਾਰੇ ਸ੍ਰੋਤਿਆਂ ਨੂੰ ਭਾਵੁਕ ਕਰ ਦਿੱਤਾ।ਕੋਰਿਓਗ੍ਰਾਫੀ ਮੁਕਾਬਲੇ ਅਤੇ ਨਸ਼ਾ ਵਿਰੋਧੀ ਸੈਮੀਨਾਰ ਨੇ ਵਿਦਿਆਰਥੀਆਂ ਨੂੰ ਨੇ ਦੀ ਲਾਹਨਤ ਤੋ ਦੂਰ ਰਹਿਣ ਦਾ ਸੁਨੇਹਾ ਦਿੱਤਾ।ਸਹਾਇਕ ਡਾਇਰੈਕਟਰ ਰਵੀ ਪਾਲ ਨੇ ਆਪਣਾ ਲਿਖਿਆ ਨਸ਼ਾ ਵਿਰੋਧੀ ਗੀਤ ਟੀਕਾ ਗਾ ਕੇ ਸਾਰਿਆਂ ਨੂੰ ਇਸ ਨਾਮੁਰਦ ਸਮਾਜਿਕ ਬੁਰਾਈ ਪ੍ਰਤੀ ਜਾਗਰੂਕ ਕੀਤਾ। ਸਹਾਇਕ ਸਿੱਖਿਆ ਅਫਸਰ ਸ੍ਰੀਮਤੀ ਸਰਿਤਾ ਸ਼ਰਮਾ ਨੇ ਏਡਜ਼ ਵਰਗੀ ਸਮੱਸਿਆ ਉੱਪਰ ਚਾਨਣਾ ਪਾਇਆ। ਸਹਾਇਕ ਡਾਇਰੈਕਟਰ ਰਵੀ ਪਾਲ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਹੇਠ ਜਿਲੇ ਭਰ ਵਿਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਜ਼ਿਲੇ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਚੇਅਰਮੈਨ ਸ਼ਿਵਾਲਿਕ ਡਿਗਰੀ ਕਾਲਜ ਡਾ. ਸਤਵਿੰਦਰ ਸਿੰਘ ਸੰਧੂ ਤੋ ਇਲਾਵਾ ਪ੍ਰਿੰ: ਸ਼ਿਵਾਲਿਕ ਕਾਲਜ, ਵਿਸ਼ਾਲ ਕੈਲਾ, ਸਿੱਖਿਆ ਵਿਭਾਗ ਤੋ ਰਾਜਦੀਪ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ ਤੇ ਵਿਦਿਆਰਥੀ ਖਾਸਤੌਰ ਤੇ ਹਾਜ਼ਰ ਸਨ। ਅੰਤ ਵਿੱਚ ਵਿਦਿਆਰਥੀ ਕਲਾਕਾਰਾਂ ਨੂੰ ਇਨਾਮ ਵੰਡੇ ਗਏ।

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD