Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ

 

ਸਰਕਾਰੀ ਗਊਸ਼ਾਲਾ ਮਗਰਾ ਨੂੰ ਨਮੂਨੇ ਦੀ ਗਊਸ਼ਾਲਾ ਬਣਾਇਆ ਜਾਵੇਗਾ : ਬਲਬੀਰ ਸਿੰਘ ਸਿੱਧੂ

ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਮਗਰਾ ਸਥਿਤ ਗਊਸ਼ਾਲਾ ਦਾ ਕੀਤਾ ਦੌਰਾ

Web Admin

Web Admin

5 Dariya News

ਲਾਲੜ , 30 Nov 2018

ਪਿੰਡ ਮਗਰਾ (ਲਾਲੜੂ) ਸਥਿਤ ਸਰਕਾਰੀ ਗਊਸ਼ਾਲਾ ਨੂੰ ਨਮੂਨੇ ਦੀ ਗਊਸ਼ਾਲਾ ਬਣਾਇਆ ਜਾਵੇਗਾ ਅਤੇ ਇਸ ਦਾ ਵਿਕਾਸ ਨੂਰਮਹਿਲ ਗਊਸ਼ਾਲਾ ਦੀ ਤਰਜ 'ਤੇ ਕੀਤਾ ਜਾਵੇਗਾ।  ਇਸ ਗੱਲ ਦੀ ਜਾਣਕਾਰੀ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਮਗਰਾ ਸਥਿੱਤ ਗਊਸ਼ਾਲਾ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਦਿੱਤੀ ।ਸ. ਸਿੱਧੂ ਨੇ ਦੱਸਿਆ ਕਿ ਇਸ ਗਊਸ਼ਾਲਾ ਵਿਚ ਦੁੱਧ ਦੇਣ ਵਾਲੀਆਂ ਗਊਆਂ ਅਤੇ ਸੂਣ ਵਾਲੀਆਂ ਗਾਵਾਂ ਲਈ ਵੱਖਰੇ-ਵੱਖਰੇ ਸ਼ੈਡ ਬਣਾਏ ਜਾਣਗੇ ਅਤੇ ਆਵਾਰਾ ਪਸ਼ੂਆਂ ਲਈ ਵੱਖਰਾ ਸ਼ੈਡ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ਦੇ ਸੁਚੱਜੇ ਪ੍ਰਬੰਧ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਤੋਂ ਸਹਿਯੋਗ ਲਿਆ ਜਾਵੇਗਾ ਤਾਂ ਜੋ ਆਵਾਰਾ ਪਸ਼ੂਆਂ ਅਤੇ ਹੋਰਨਾਂ ਪਸ਼ੂਆਂ ਦੀ ਸਾਂਭ ਸੰਭਾਲ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਉਨ੍ਹਾਂ ਦਾ ਸਹੀ ਤਰੀਕੇ ਨਾਲ ਰੱਖ ਰਖਾਓ ਹੋ ਸਕੇ। ਸ. ਸਿੱਧੂ ਨੇ ਦੱਸਿਆ ਕਿ ਰਾਜ ਵਿਚ ਆਵਾਰਾ ਪਸ਼ੂਆਂ ਦੇ ਪੱਕੇ ਹੱਲ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਇਨ੍ਹਾਂ ਆਵਾਰਾ ਪਸ਼ੂਆਂ ਕਾਰਨ ਸੜਕੀ ਦੁਰਘਟਨਾਵਾਂ ਵੀ ਵਾਰਦੀਆਂ ਹਨ ਤਾਂ ਜੋ ਅਜਿਹੀਆਂ ਦੁਰਘਟਨਾਵਾਂ ਨਾ ਵਾਪਰਨ। ਉਨ੍ਹਾਂ ਹੋਰ ਦੱਸਿਆ ਕਿ ਸੂਬੇ ਵਿਚ ਸਰਕਾਰੀ ਗਊਸ਼ਾਲਾਵਾਂ ਵਿਚ 10 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਸ਼ੈਡਾਂ ਦੀ ਉਸਾਰੀ ਕੀਤੀ ਜਾਵੇਗੀ।ਸ. ਸਿੱਧੂ ਨੇ ਦੱਸਿਆ ਕਿ ਮਗਰਾ ਸਥਿੱਤ ਗਊਸ਼ਾਲਾ ਵਿਚ ਵੱਖਰੇ-ਵੱਖਰੇ ਸ਼ੈਡ ਬਣਨ ਨਾਲ ਆਵਾਰਾ ਡੰਗਰਾਂ ਨੂੰ ਰੱਖਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਮੋਹਾਲੀ ਸ਼ਹਿਰ ਸਮੇਤ ਜ਼ਿਲ੍ਹੇ ਵਿਚ ਪੈਂਦੇ ਹੋਰ ਸ਼ਹਿਰਾਂ ਅਤੇ ਕਸਬਿਆਂ ਵਿਚ ਘੁੰਮਦੇ ਆਵਾਰਾ ਪਸ਼ੂਆਂ ਨੂੰ ਮਗਰਾ ਸਥਿੱਤ ਗਊਸ਼ਾਲਾ ਵਿਚ ਰੱਖਿਆ ਜਾਵੇਗਾ । ਜਿਸ ਲਈ ਪਸ਼ੂ ਪਾਲਣ ਵਿਭਾਗ ਵਲੋਂ ਨਗਰ ਨਿਗਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਗਰਾ ਸਥਿੱਤ ਗਊਸ਼ਾਲਾ ਜਿਸ ਦਾ ਪ੍ਰਬੰਧ ਧਿਆਨ ਫਾਊਂਡੇਸ਼ਨ ਵਲੋਂ ਕੀਤਾ ਜਾ ਰਿਹਾ ਹੈ, ਜੋ ਕਿ ਤਸੱਲੀਬਖਸ਼ ਨਹੀਂ ਹੈ। ਇਸ ਲਈ ਸੁਚੱਜੇ ਪ੍ਰਬੰਧ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ। ਜਿਸ ਵਿਚ ਇੰਡਸਟਰੀ ਐਸੋਸੀਏਸ਼ਨ, ਸਮਾਜ ਸੇਵੀ ਅਤੇ ਹੋਰ ਸਖਸ਼ੀਅਤਾਂ ਸ਼ਾਮਿਲ ਕੀਤੀਆਂ ਜਾਣਗੀਆਂ।ਇਸ ਮੌਕੇ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ. ਡੇਰਾਬਸੀ ਪਰਮਜੀਤ ਸਿੰਘ, ਸਮਾਜ ਸੇਵੀ ਕ੍ਰਿਸ਼ਨ ਕੁਮਾਰ ਗਰਗ, ਜੀ.ਐਸ ਰਿਆੜ, ਏ.ਐਮ. ਈ. ਦਮਨ ਦਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD