Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਾਰਸਲ ਬੰਬ ਦੇ ਮਾਸਟਰਮਾਈਂਡ ਆਏ ਪੁਲਿਸ ਅੜਿਕੇ, ਮਾਨਸਾ ਪੁਲਿਸ ਨੇ ਦੋ ਦਿਨਾਂ ਦੇ ਅੰਦਰ ਕੀਤੇ ਕਾਬੂ : ਸੀ.ਸੀ.ਟੀ.ਵੀ. ਫੁਟੇਜ਼ ਹੋਈ ਸਹਾਈ

ਪਾਰਸਲ ਬੰਬ ਦਾ ਡਰਾਵਾ ਦੇ ਕੇ ਬੁਢਲਾਡਾ ਵਾਸੀ ਤੋਂ ਕੀਤੀ ਸੀ 20 ਲੱਖ ਰੁਪਏ ਦੀ ਮੰਗੀ

Web Admin

Web Admin

5 Dariya News

ਮਾਨਸਾ , 01 Dec 2018

Last updated on: Dec 01, 2018, 00:00 IST

ਸੀ.ਆਈ.ਏ. ਸਟਾਫ਼ ਮਾਨਸਾ ਨੇ ਅੱਜ ਪਾਰਸਲ ਬੰਬ ਦੇ ਤਿੰਨ ਦੋਸ਼ੀਆਂ ਵਿਚੋਂ ਦੋ ਨੂੰ ਗ੍ਰਿਫ਼ਤਾਰ ਕਰਕੇ ਇਕ ਵੱਡੀ ਵਾਰਦਾਤ ਨੂੰ ਕਾਮਯਾਬ ਹੋਣ ਤੋਂ ਪਹਿਲਾਂ ਹੀ ਨਾਕਾਮ ਕਰ ਦਿੱਤਾ, ਜਿਨ੍ਹਾਂ ਪਾਸੋਂ ਇਕ ਮੋਟਰਸਾਇਕਲ CT-100 ਵੀ ਬਰਾਮਦ ਹੋਇਆ ਹੈ। ਇਸ ਸਬੰਧੀ ਐਸ.ਐਸ.ਪੀ. ਮਾਨਸਾ ਮਨਧੀਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਦੋਸ਼ੀ 20 ਲੱਖ ਰੁਪਏ ਦੀ ਫਿਰੌਤੀ ਲੈ ਕੇ ਹੋਰ ਪੈਸਾ ਇਕੱਠਾ ਕਰਨ ਦੇ ਮਕਸਦ ਨਾਲ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਸਨ। ਦੋਸ਼ੀਆਂ ਦੀ ਪਹਿਚਾਣ ਰਾਕੇਸ਼ ਕੁਮਾਰ ਉਰਫ਼ ਨਿਕੜਾ (32) ਵਾਸੀ ਪਿੰਡ ਕਲੋਠਾ ਫਤਿਹਾਬਾਦ, ਹਰਿਆਣਾ ਅਤੇ ਜਗਜੀਤ ਜੱਗੀ (20) ਵਾਸੀ ਵਾਰਡ ਨੰਬਰ 12 ਰਤੀਆ ਵਜ਼ੋਂ ਹੋਈ ਹੈ। ੳਨਾਂ ਦੱਸਿਆ ਕਿ ਪਿਛਲੇ ਦਿਨੀ ਬਰਾਂਨੁਹਾਰੇ ਵਾਸੀ ਸ਼ੰਕੁਤਲਾ ਦੇਵੀ ਦੇ ਘਰ ਇਨਾਂ ਮੁਜਰਮਾਂ ਵੱਲੋਂ ਪਾਰਸਲ ਬੰਬ ਦੇਕੇ ਚਿੱਠੀ ਦੇ ਜ਼ਰੀਏ 20 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਵੇਖਣ ਵਿਚ ਅਸਲੀ ਬੰਬ ਲੱਗਣ ਵਾਲੇ ਇਸ ਪਾਰਸਲ ਦੀ ਜਦੋਂ ਬਠਿੰਡੇ ਤੋਂ ਮੰਗਵਾਈ ਬੰਬ ਸਕੂਐਡ ਟੀਮ ਦੁਆਰਾ ਜਾਂਚ ਕੀਤੀ ਗਈ ਤਾਂ ਇਹ ਬੰਬ ਨਕਲੀ ਪਾਇਆ ਗਿਆ ਜੋ ਕਿ ਟੀ.ਵੀ. ਦੇ ਕਿਸੇ ਪੁਰਜ਼ੇ ਦਾ ਇਸਤੇਮਾਲ ਕਰਕੇ ਬਣਾਇਆ ਗਿਆ ਸੀ। 

ਉਨ੍ਹਾਂ ਦੱਸਿਆ ਕਿ ਫੜੇ ਗਏ ਮੁਜ਼ਰਮ ਜਗਜੀਤ ਜੱਗੀ ਰਤੀਏ ਵਿਖੇ ਇਕ ਫੋਟੋ ਫਰੇਮ ਦੀ ਦੁਕਾਨ ਤੇ ਕੰਮ ਕਰਦਾ ਹੈ ਅਤੇ ਦੋਨੋ ਹੀ ਮੁਜ਼ਰਮ ਨਸ਼ੇ ਦੇ ਆਦੀ ਹਨ ਅਤੇ 3 ਵੱਖ—ਵੱਖ ਕੇਸਾਂ (ਇਰਾਦਾ ਕਤਲ, ਚੋਰੀ, ਅਤੇ ਰੇਪ) ਦੇ ਮਾਮਲਿਆਂ ਵਿਚ ਸਜ਼ਾ ਕੱਟ ਚੁੱਕੇ ਹਨ। ਰਕੇਸ਼ ਨਿਕੜਾ ਪਹਿਲਾਂ ਜਾਨੋਂ ਮਾਰਨ ਦੀ ਕੋਸਿ਼ਸ ਅਤੇ ਰੇਪ ਜਿਹੇ ਸੰਗੀਨ ਜ਼ੁਰਮ ਵਿੱਚ ਜੇਲ ਜਾ ਚੁੱਕਾ ਹੈ ਜਦਕਿ ਜਗਜੀਤ ਜੱਗੀ ਵੀ ਚੋਰੀ ਦੀ ਕੇਸ ਵਿੱਚ ਪਹਿਲਾਂ ਜੇਲ ਜਾ ਚੁੱਕਾ ਹੈ। ਇਨ੍ਹਾਂ ਦੋਵੇਂ ਮੁਜਰਮਾਂ ਉਪਰ ਇਹ ਪਰਚੇ ਹਰਿਆਣਾ ਦੇ ਰਤੀਆ ਅਤੇ ਫਤਿਆਬਾਦ ਵਿਖੇ ਦਰਜ ਹੋ ਚੁੱਕੇ ਹਨ । ਮੁਜ਼ਰਮਾਂ ਖਿਲਾਫ਼ ਬੁਢਲਾਡਾ ਥਾਣਾ ਵਿਖੇ 386/511/506/34 ਅਤੇ ਐਕਸਪਲੋਸਿਵ ਸਬਸਟਾਂਸਿਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਸੀ। ਇਸ ਮੌਕੇ ਡੀ.ਐਸ.ਪੀ. ਸਬ ਡਵੀਜ਼ਨ ਬੁਢਲਾਡਾ ਸ੍ਰੀ ਜਸਪ੍ਰੀਤ ਸਿੰਘ, ਸੀ.ਆਈ.ਏ. ਇੰਚਾਰਜ ਸ੍ਰੀ ਬਲਜੀਤ ਸਿੰਘ, ਐਸ.ਐਚ.ਓ ਸਿਟੀ ਬੁਢਲਾਡਾ ਸ੍ਰੀ ਮੋਹਨ ਲਾਲ ਹਾਜ਼ਰ ਸਨ।

 

Tags: Crime News Punjab , SSP Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD