Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਮਲਜੀਤ ਖੇਡਾਂ ਦੀ ਸਮਾਪਤੀ ਮੌਕੇ ਜਕਾਰਤਾ ਏਸ਼ਿਆਈ ਖੇਡਾਂ ਦੇ ਤਮਗਾ ਜੇਤੂ ਖਿਡਾਰੀ ਸਨਮਾਨੇ

ਤੇਜਿੰਦਰ ਤੂਰ, ਸਵਰਨ ਵਿਰਕ, ਸੁਖਮੀਤ ਸਿੰਘ, ਅਰਪਿੰਦਰ ਸਿੰਘ, ਗੁਰਜੀਤ ਕੌਰ, ਰੀਨਾ ਖੋਖਰ ਤੇ ਰਣਦੀਪ ਕੌਰ ਨੂੰ 21-21 ਹਜ਼ਾਰ ਰੁਪਏ ਤੇ ਵੱਖ-ਵੱਖ ਐਵਾਰਡਾਂ ਨਾਲ ਕੀਤਾ ਸਨਮਾਨਤ

5 Dariya News

ਕੋਟਲਾ ਸ਼ਾਹੀਆਂ (ਬਟਾਲਾ) , 01 Dec 2018

Last updated on: Dec 01, 2018, 00:00 IST

ਓਲੰਪਿਕ ਚਾਰਟਰ ਦੀਆਂ ਖੇਡਾਂ ਦੇ ਕੁੰਭ ਵਜੋਂ ਜਾਣੀਆਂ ਜਾਂਦੀਆਂ 28ਵੀਆਂ ਕਮਲਜੀਤ ਖੇਡਾਂ-2018 ਦੇ ਅੱਜ ਸਮਾਪਤੀ ਸਮਾਰੋਹ ਮੌਕੇ ਦੌਰਾਨ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਸੱਤ ਪੰਜਾਬੀ ਖਿਡਾਰੀਆਂ ਨੂੰ ਡੇਢ ਲੱਖ ਰੁਪਏ ਦੇ ਨਗਦ ਪੁਰਸਕਾਰਾਂ ਅਤੇ ਵੱਖ-ਵੱਖ ਐਵਾਰਡਾਂ ਨਾਲ ਸਨਮਾਨਤ ਕੀਤਾ ਗਿਆ। ਦਰੋਣਾਚਾਰੀਆ ਐਵਾਰਡੀ ਮੁੱਕੇਬਾਜ਼ੀ ਕੋਚ ਸ ਗੁਰਬਖਸ਼ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਏ ਸਨਮਾਨ ਸਮਾਰੋਹ ਵਿੱਚ ਵਿਧਾਇਕ ਸ ਫਤਹਿਜੰਗ ਸਿੰਘ ਬਾਜਵਾ ਤੇ ਸ ਬਲਵਿੰਦਰ ਸਿੰਘ ਲਾਡੀ ਨੇ ਖਿਡਾਰੀਆਂ ਨੂੰ ਸਨਮਾਨਤ ਕੀਤਾ। ਪ੍ਰਸਿੱਧ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਤੇ ਦਰੋਣਾਚਾਰੀਆ ਐਵਾਰਡੀ ਅਥਲੈਟਿਕਸ ਕੋਚ ਸ ਸੁਖਦੇਵ ਸਿੰਘ ਪੰਨੂੰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਪਿੰਡ ਕੋਟਲਾ ਸ਼ਾਹੀਆ (ਬਟਾਲਾ) ਦੇ ਕਮਲਜੀਤ-ਸੁਰਜੀਤ ਖੇਡ ਕੰਪਲੈਕਸ ਵਿਖੇ ਪਿਛਲੇ ਚਾਰ ਦਿਨ ਤੋਂ ਕਰਵਾਈਆਂ ਜਾ ਰਹੀਆਂ ਖੇਡਾਂ ਦੇ ਅੱਜ ਆਖਰੀ ਦਿਨ ਸਨਮਾਨ ਸਮਾਰੋਹ ਦੀ ਰਸਮ ਵਿੱਚ ਏਸ਼ਿਆਈ ਖੇਡਾਂ ਵਿੱਚ ਸ਼ਾਟਪੁੱਟ ਵਿੱਚ ਸੋਨ ਤਮਗਾ ਜੇਤੂ ਤੇਜਿੰਦਰ ਪਾਲ ਸਿੰਘ ਤੂਰ ਨੂੰ ਮੇਜਰ ਵਜਿੰਦਰ ਸਿੰਘ ਸਾਹੀ ਯਾਦਗਾਰੀ ਪੰਜਾਬ ਗੌਰਵ ਐਵਾਰਡ, ਤੀਹਰੀ ਛਾਲ ਵਿੱਚ ਸੋਨ ਤਮਗਾ ਜੇਤੂ ਅਰਪਿੰਦਰ ਸਿੰਘ ਨੂੰ ਕਮਲਜੀਤ ਯਾਦਗਾਰੀ ਐਵਾਰਡ, ਰੋਇੰਗ ਵਿੱਚ ਸੋਨ ਤਮਗਾ ਜੇਤੂ ਸਵਰਨ ਸਿੰਘ ਵਿਰਕ ਤੇ ਸੁਖਮੀਤ ਸਿੰਘ ਨੂੰ ਹਰਜੀਤ ਸਿੰਘ ਬਰਾੜ ਯਾਦਗਾਰੀ ਐਵਾਰਡ, ਮਹਿਲਾ ਕਬੱਡੀ ਵਿੱਚ ਚਾਂਦੀ ਦਾ ਤਮਗਾ ਜੇਤੂ ਰਣਦੀਪ ਕੌਰ ਨੂੰ ਮਾਝੇ ਦਾ ਮਾਣ ਐਵਾਰਡ, ਮਹਿਲਾ ਹਾਕੀ ਵਿੱਚ ਚਾਂਦੀ ਦਾ ਤਮਗਾ ਜੇਤੂ ਗੁਰਜੀਤ ਕੌਰ ਨੂੰ ਓਲੰਪੀਅਨ ਸੁਰਜੀਤ ਸਿੰਘ ਯਾਦਗਾਰੀ ਐਵਾਰਡ ਤੇ ਮਹਿਲਾ ਹਾਕੀ ਵਿੱਚ ਚਾਂਦੀ ਦਾ ਤਮਗਾ ਜੇਤੂ ਰੀਨਾ ਖੋਖਰ ਨੂੰ ਅਮਰਜੀਤ ਸਿੰਘ ਗਰੇਵਾਲ ਯਾਦਗਾਰੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਹਰ ਸਨਮਾਨਤ ਖਿਡਾਰੀ ਨੂੰ 21-21 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਸ਼ਾਲ, ਪੁਸਤਕਾਂ ਦਾ ਸੈੱਟ ਅਤੇ ਕਮਲਜੀਤ ਖੇਡਾਂ ਦੇ ਸੋਵੀਨਾਰ ਨਾਲ ਸਨਮਾਨਤ ਕੀਤਾ ਗਿਆ। 

ਇਸ ਮੌਕੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵੱਲੋਂ ਰਾਜ ਸਭਾ ਮੈਂਬਰ ਸ ਪਰਤਾਪ ਸਿੰਘ ਬਾਜਵਾ ਦੇ ਅਖਤਿਆਰੀ ਕੋਟੇ ਵਜੋਂ ਕੋਟਲਾ ਸ਼ਾਹੀਆ ਦੇ ਖੇਡ ਕੰਪਲੈਕਸ ਲਈ ਨੈਸ਼ਨਲ ਸਟਾਈਲ ਕਬੱਡੀ ਦੇ ਮੈਟ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ।ਵਿਧਾਇਕ ਸ ਲਾਡੀ ਨੇ ਸਨਮਾਨਤ ਖਿਡਾਰੀਆਂ ਦੇ ਨਾਲ ਕਮਲਜੀਤ ਖੇਡਾਂ ਦੌਰਾਨ ਤਮਗਾ ਜਿੱਤਣ ਵਾਲੇ ਖਿਡਾਰੀਆਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਇਸ ਤੋਂ ਪਹਿਲਾ ਐਸੋਸੀਏਸ਼ਨ ਦੇ ਚੇਅਰਮੈਨ ਪ੍ਰੋ ਗੁਰਭਜਨ ਗਿੱਲ ਦੀ ਅਗਵਾਈ ਹੇਠ ਦੋਵੇਂ ਵਿਧਾਇਕਾਂ ਅਤੇ ਵਿਸ਼ੇਸ਼ ਮਹਿਮਾਨਾਂ ਨੇ 28ਵੀਆਂ ਕਮਲਜੀਤ ਖੇਡਾਂ ਦਾ ਸੋਵੀਨਾਰ ਰਿਲੀਜ਼ ਕੀਤਾ।ਅੰਤ ਵਿੱਚ ਸਾਰੇ ਮਹਿਮਾਨਾਂ ਤੇ ਖਿਡਾਰੀਆਂ ਦਾ ਧੰਨਵਾਦ ਕਰਦਿਆਂ ਪ੍ਰੋ ਗੁਰਭਜਨ ਗਿੱਲ ਨੇ ਕਿਹਾ ਕਿ ਕੌਮੀ ਪੱਧਰ ਦੇ ਪੋਲ ਵਾਲਟ ਅਥਲੀਟ ਕਮਲਜੀਤ ਸਿੰਘ ਦੀ ਯਾਦ ਵਿੱਚ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਈਆਂ ਜਾਂਦੀਆਂ ਖੇਡਾਂ ਵਿੱਚ ਮੁੱਢ ਤੋਂ ਹੀ ਓਲੰਪਿਕ ਚਾਰਟਰ ਦੀਆਂ ਖੇਡਾਂ ਕਰਵਾਈਆਂ ਜਾਂਦੀਆਂ ਹਨ ਜਿੱਥੇ ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ, ਫੁਟਬਾਲ, ਹਾਕੀ, ਕਬੱਡੀ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਉਥੇ ਨਗਦ ਇਨਾਮਾਂ ਦੇ ਨਾਲ ਪੁਸਤਕਾਂ ਨਾਲ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਤੇਜਿੰਦਰ ਸਿੰਘ ਤੂਰ ਦੇ ਕੋਚ ਸ ਮਹਿੰਦਰ ਸਿੰਘ ਢਿੱਲੋਂ, ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ, ਐਸ.ਪੀ., ਜਨਰਲ ਸਕੱਤਰ ਸ ਨਿਸ਼ਾਨ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਤੇ ਖੇਡ ਲੇਖਕ ਨਵਦੀਪ ਸਿੰਘ ਗਿੱਲ, ਐਸ ਡੀ ਓ ਜਗਦੀਸ਼ ਸਿੰਘ ਬਾਜਵਾ ਸਮੇਤ ਸਮੂਹ ਅਹੁਦੇਦਾਰ ਹਾਜ਼ਰ ਸਨ।     

 

Tags: Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD