Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚਾਈਲਡ ਹੈਲਪ ਲਾਈਨ 1098 ਵਲੋਂ ਕਰਵਾਇਆ ਗਿਆ ਸਮਾਗਮ-1250 ਕੇਸਾਂ ਦਾ ਕੀਤਾ ਜਾ ਚੁੱਕਾ ਹੈ ਨਿਪਟਾਰਾ

ਅੱਖਾਂ ਦੀ ਜਾਂਚ ਲਈ ਲਗਾਇਆ ਮੁਫਤ ਕੈਂਪ

ਫਤਿਹਜੰਗ ਸਿੰਘ ਬਾਜਵਾ ਵਿਧਾਇਕ ਕਾਦੀਆਂ ਕਾਹਨੂੰਵਾਨ ਵਿਖੇ ਅੱਖਾਂ ਦੀ ਜਾਂਚ ਲਈ ਲਗਾਏ ਗਏ ਕੈਂਪ ਦਾ ਉਦਘਾਟਨ ਕਰਦੇ ਹੋਏ।
ਫਤਿਹਜੰਗ ਸਿੰਘ ਬਾਜਵਾ ਵਿਧਾਇਕ ਕਾਦੀਆਂ ਕਾਹਨੂੰਵਾਨ ਵਿਖੇ ਅੱਖਾਂ ਦੀ ਜਾਂਚ ਲਈ ਲਗਾਏ ਗਏ ਕੈਂਪ ਦਾ ਉਦਘਾਟਨ ਕਰਦੇ ਹੋਏ।

Web Admin

Web Admin

5 Dariya News

ਗੁਰਦਾਸਪੁਰ , 03 Dec 2018

Last updated on: Dec 03, 2018, 00:00 IST

ਚਾਈਲਡ ਹੈਲਪ ਲਾਈਨ 1098 ਗੁਰਦਾਸਪੁਰ ਵਲੋਂ ਓਪਨ ਹਾਊਸ ਕਰਵਾਉਣ ਤਹਿਤ ਰੋਮੇਸ ਮਹਾਜਨ ਨੈਸ਼ਨਲ ਐਵਾਰਡੀ ਪ੍ਰੋਜੈਕਟ ਡਾਇਰੈਕਟਰ ਚਾਈਲਡ ਲਾਈਨਜ਼ ਵਲੋਂ ਮੀਟਿੰਗ  ਕੀਤੀ ਗਈ। ਮੀਟਿੰਗ ਵਿਚ ਪ੍ਰੋਜੈਕਟ ਕੋਆਰਡੀਨੇਟਰ ਜੈ ਰਘੂਬੀਰ ਅਤੇ ਸਮੂਹ ਮੈਂਬਰ ਮੋਜੂਦ ਸਨ। ਮਹਾਜਨ ਨੇ ਦੱਸਿਆ ਕਿ ਕਾਹਨੂੰਵਾਨ ਵਿਖੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਡਾ. ਬਾਜਵਾ ਚੇਅਰਮੈਨ ਲਾਈਨਜ ਕਲੱਬ ਮੁਸਕਾਨ ਕਾਹਨੂੰਵਾਨ, ਸਿਹਤ ਅਧਿਕਾਰੀਆਂ ਅਤੇ ਕਲੱਬ ਦੇ ਮੈਂਬਰਾਂ ਵਲੋਂ ਓਪਨ ਹਾਊਸ ਕਰਵਾਇਆ ਗਿਆ। ਇਸ ਮੌਕੇ ਕਰੀਬ 600 ਤੋਂ ਵੱਧ ਲੋਕ ਹਾਜਰ ਸਨ। ਇਸ ਮੌਕੇ ਸਿਹਤ ਵਿਭਾਗ ਵਲੋਂ ਅੱਖਾਂ ਦੀ ਮੁਫਤ ਜਾਂਚ ਸਬੰਧੀ ਕੈਂਪ ਲਗਾਇਆ ਗਿਆ। 550 ਮਰੀਜਾਂ ਨੂੰ ਦਵਾਈਆਂ ਵੰਡੀਆਂ ਗਈਆਂ। ਰੈੱਡ ਕਰਾਸ ਡੀ ਅਡਿਕਸ਼ਨ ਸੈਂਟਰ ਬੱਬੇਹਾਲੀ ਵਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ। 

ਉਨਾਂ ਅੱਗੇ ਦੱਸਿਆ ਕਿ 6 ਅਗਸਤ 2013 ਤੋਂ ਜਿਲੇ ਅੰਦਰ ਚਾਈਲਡ ਹੈਲਪ ਲਾਈਨਜ਼ 1098 ਸਫਲਾਤਪੂਰਵਕ ਕੰਮ ਰਹੀ ਹੈ। ਇਸ ਹੈਲਪ ਲਾਈਨ ਤਹਿਤ ਮੁਸੀਬਤ ਵਿਚ ਫਸੇ , ਬੇਬਸ , ਬੇਸਹਾਰਾ ਬੱਚੇ, ਕਿਸੇ ਬੱਚੇ ਤੋਂ ਮਜਦੂਰੀ ਕਰਵਾਈ ਜਾ ਰਹੀ ਸਬੰਧੀ ਇਸ ਹੈਲਪ ਲਾਈਨ ਨੰਬਰ ਉਪਰ ਜਾਣਕਾਰੀ ਦਿੱਤੀ ਜਾ ਸਕਦੀ ਹੈ। ਹੁਣ ਤਕ ਇਸ ਹੈਲਪ ਲਾਈਨ ਤੇ 1250 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਮੌਕੇ ਸਰਵ ਸ੍ਰੀ ਸੁਸੀਲ ਮਹਾਜਨ , ਫਾਜੁਲ ਰਹਿਮਾਨ ਭੱਟੀ, ਡਾ. ਕਿਸ਼ਨ ਚੰਦ, ਡਾ. ਇਕਬਾਲ ਸਿੰਘ ਮੁਲਤਾਨੀ, ਵਰਿੰਦਰ ਸੈਣੀ, ਜੋਗਿੰਦਰ ਸਿੰਘ ਨਾਨੋਵਾਲੀਆ, ਦਿਲਬਾਗ ਸਿੰਘ ਲਾਲੀ ਚੀਮਾ, ਰਕੇਸ ਜੋਤੀ, ਪ੍ਰੇਮ ਤੁੱਲੀ, ਨਵਨੀਤ ਕੋਰ, ਨਵਦੀਪ ਕੋਰ, ਅਨੀਤਾ, ਪੰਕਜ ਸ਼ਰਮਾ, ਜਗੀਰ ਸਿੰਘ, ਵਿਕਰਮ ਸ਼ਰਮਾ, ਭਰਥ ਸ਼ਰਮਾ, ਮੈਡਮ ਸਰੋਜ ਬਾਲਾ, ਕੋਮਲਪ੍ਰੀਤ ਕੋਰ, ਆਭਾ ਸ਼ਰਮਾ, ਰਘੂਬੀਰ ਸਿੰਘ ਤੇ ਰਮੇਸ ਕੁਮਾਰ ਹਾਜਰ ਸਨ।

 

Tags: Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD