Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਜ਼ਿਲ੍ਹੇ ਦੇ ਸਬੰਧਤ ਅਧਿਕਾਰੀ ਐਮ.ਪੀ.ਲੈਡ ਸਕੀਮ ਤਹਿਤ ਵਿਕਾਸ ਕੰਮਾਂ ਲਈ ਜਾਰੀ ਕੀਤੇ ਫੰਡਾਂ ਦੀ ਉੱਚਿਤ ਵਰਤੋਂ ਨੂੰ ਯਕੀਨੀ ਬਣਾਉਣ - ਪ੍ਰੋ: ਸਾਧੂ ਸਿੰਘ

ਅਧਿਕਾਰੀ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਮਿਥੇ ਸਮੇਂ 'ਚ ਮੁਕੰਮਲ ਕਰਨ ਲਈ ਕੰਮ 'ਚ ਤੇਜ਼ੀ ਲਿਆਉਣ ਅਤੇ 205.11 ਲੱਖ ਰੁਪਏ ਦੇ ਬਕਾਇਆ ਵਰਤੋਂ ਸਰਟੀਫ਼ੀਕੇਟ ਜਲਦੀ ਪੇਸ਼ ਕਰਨ

Web Admin

Web Admin

5 Dariya News

ਮੋਗਾ , 03 Dec 2018

ਜ਼ਿਲ੍ਹੇ ਦੇ ਸਬੰਧਤ ਅਧਿਕਾਰੀ, ਐਮ.ਪੀ.ਲੈਡ ਸਕੀਮ ਤਹਿਤ ਵਿਕਾਸ ਕੰਮਾਂ ਲਈ ਜਾਰੀ ਕੀਤੇ ਫੰਦੀ ਉੱਚਿਤ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਕੰਮ 'ਚ ਤੇਜ਼ੀ ਲਿਆਉਣ। ਇਹ ਹਦਾਇਤ ਪ੍ਰੋ: ਸਾਧੂ ਸਿੰਘ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਫ਼ਰੀਦਕੋਟ ਨੇ ਮੀਟਿੰਗ ਹਾਲ ਵਿਖੇ ਐਮ.ਪੀ ਲੈਡ ਸਕੀਮ ਦੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਨੂੰ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬਤਰਾ, ਕਮਿਸ਼ਨਰ ਨਗਰ ਨਿਗਮ ਅਨੀਤਾ ਦਰਸ਼ੀ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋ: ਸਾਧੂ ਸਿੰਘ ਨੇ ਸਬੰਧਤ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ 'ਚ ਐਮ.ਪੀ. ਲੈਡ ਸਕੀਮ ਤਹਿਤ ਚੱਲ ਰਹੇ 95 ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਕੇ 205.11 ਲੱਖ ਰੁਪਏ ਦੇ ਬਕਾਇਆ ਵਰਤੋਂ ਸਰਟੀਫ਼ੀਕੇਟ ਤੁਰੰਤ ਪੇਸ਼ ਕਰਨ। ਉਨ੍ਹਾਂ ਇਸ ਸਕੀਮ ਤਹਿਤ ਵੱਖ-ਵੱਖ ਵਿਭਾਗ਼ਾਂ ਦੇ ਲੋੜੀਂਦੇ ਪੈਡਿੰਗ ਦਸਤਾਵੇਜ਼ਾਂ ਦਾ ਵੀ ਜ਼ਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਗਰਾਂਟ ਜਾਰੀ ਕਰਨ ਤੋਂ ਪਹਿਲਾਂ 64 ਵਿਕਾਸ ਕਾਰਜਾਂ ਲਈ 129.01 ਲੱਖ ਰੁਪਏ ਦੇ ਲੋੜੀਂਦੇ ਦਸਤਾਵੇਜ਼ ਤੁਰੰਤ ਪੇਸ਼ ਕਰਨ ਦੇ ਆਦੇਸ਼ ਵੀ ਦਿੱਤੇ।

 ਇਸ ਤੋਂ ਪਹਿਲਾਂ ਪ੍ਰੋ: ਸਾਧੂ ਸਿੰਘ ਨੇ ਡਿਸਟ੍ਰਿਕਟ ਡਿਵੈਲਪਮੈਂਟ ਕੋ-ਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਮ ਜਨਤਾ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਪਹਿਲ ਦੇ ਅਧਾਰ 'ਤੇ ਪ੍ਰਦਾਨ ਕਰਨ, ਤਾਂ ਜੋ ਹੇਠਲੇ ਪੱਧਰ ਤੱਕ ਲੋਕ ਇੰਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਆਮ ਜਨਤਾ ਦੀ ਸੇਵਾ ਤਨਦੇਹੀ ਅਤੇ ਪ੍ਰੇਮ ਭਾਵਨਾ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਨੂੰ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਜੇ.ਐਸ.ਚਾਹਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਸੂਬੇ ਭਰ ਵਿੱਚੋਂ ਜ਼ਿਲ੍ਹਾ ਤੀਸਰੇ ਸਥਾਨ 'ਤੇ ਰਿਹਾ ਹੈ ਅਤੇ ਇਸ ਤੋਂ ਇਲਾਵਾ ਲੋਕਾਂ ਨੂੰ ਖੁੱਲੇ ਵਿੱਚ ਪਖਾਨਾ ਮੁਕਤ ਕਰਨ 'ਚ ਵੀ ਜ਼ਿਲ੍ਹਾ ਅੱਗੇ ਆਇਆ ਹੈ, ਜਿਸ 'ਤੇ ਮੈਂਬਰ ਪਾਰਲੀਮੈਂਟ ਵੱਲੋਂ ਡਿਪਟੀ ਕਮਿਸ਼ਨਰ ਨੂੰ ਵਧਾਈ ਦਿੱਤੀ। ਸਿਵਲ ਸਰਜਨ ਡਾਂ ਸੁਸ਼ੀਲ ਜੈਨ ਨੇ ਸਿਹਤ ਵਿਭਾਗ ਦੀ 'ਜਨਨੀ ਸੁਰੱਖਿਆ ਯੋਜਨਾ', ਪ੍ਰੀਵਾਰ ਨਿਯੋਜਨ, ਸਕੂਲ ਹੈਲਥ ਪ੍ਰੋਗਰਾਮ ਅਤੇ ਪਲਸ ਪੋਲੀਓ ਆਦਿ ਸਕੀਮਾਂ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਦਿੱਤੀ।ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਆਵਾਸ਼ ਯੋਜ਼ਨਾ ਤਹਿਤ ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਚਾਨਣਾ ਪਾਇਆ। 

ਸਿੱਖਿਆ ਵਿਭਾਗ ਦੇ ਨੁਮਾਇੰਦੇ ਜੈਵਲ ਜੈਨ ਨੇ ਸਰਵ ਸਿੱਖਿਆ ਅਭਿਆਨ ਤਹਿਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਵਰਦੀਆਂ, ਕਿਤਾਬਾਂ ਅਤੇ ਵਿਸੇਸ਼ ਟ੍ਰੇਨਿੰਗ ਤੋਂ ਇਲਾਵਾ ਮਿਡ-ਡੇ-ਮੀਲ ਸਕੀਮ ਬਾਰੇ ਜਾਣੂ ਕਰਵਾਇਆ।ਮੀਟਿੰਗ ਦੌਰਾਨ ਪ੍ਰਧਾਨ ਨਗਰ ਕੌਸ਼ਲ ਧਰਮਕੋਟ ਇੰਦਰਜੀਤ ਸਿੰਘ ਬੰਟੀ ਵੱਲੋਂ ਨਗਰ ਕੌਸ਼ਲ 'ਚ ਪੀਣ ਵਾਲੇ ਪਾਣੀ ਲਈ ਆਰ.ਓ. ਦੀ ਕੀਤੀ ਗਈ ਮੰਗ 'ਤੇ ਮੈਂਬਰ ਪਾਰਲੀਮੈਂਟ ਨੇ ਨਗਰ ਕੌਸ਼ਲ ਨੂੰ ਆਰ.ਓ ਲਈ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ 'ਸਵੱਛ ਭਾਰਤ ਮਿਸ਼ਨ' ਤਹਿਤ ਨਗਰ ਨਿਗਮ/ਨਗਰ ਕੌਸ਼ਲਾਂ ਨੂੰ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦੇਣ ਅਤੇ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਹਿੱਤ ਨਿੱਜੀ ਤੌਰ 'ਤੇ ਜਾ ਕੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿਧਾਇਕ ਮੋਗਾ ਦੀ ਤਰਫੋਂ ਗੁਰਕੀਰਤ ਸਿੰਘ ਗਿੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ, ਸਿਵਲ ਸਰਜਨ ਡਾ: ਸੁਸ਼ੀਲ ਜੈਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪ੍ਰਦੀਪ ਸ਼ਰਮਾ, ਐਡਵੋਕੇਟ ਮੀਨਾ ਸ਼ਰਮਾ, ਇਨਵੈਸਟੀਗੇਟਰ ਸ਼ਿਵਦੀਪ ਗੋਇਲ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ  ਹਾਜ਼ਰ ਸਨ।

 

Tags: Prof. Sadhu Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD