Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਅਚਾਰੀਆ ਦੇਵਵਰਤ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਕੁਦਰਤੀ ਖੇਤੀ ਵੱਲ ਮੁੜਨ ਦਾ ਸੱਦਾ

ਪਰਾਲੀ ਨਾ ਸਾੜਨ ਵਾਲੇ ਕਿਸਾਨ ਗੁਰਬਚਰਨ ਸਿੰਘ ਦਾ 2 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨ, ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਸ਼ਿਰਕਤ

Web Admin

Web Admin

5 Dariya News

ਲੁਧਿਆਣਾ , 03 Dec 2018

Last updated on: Dec 03, 2018, 00:00 IST

ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਅਚਾਰੀਆ ਦੇਵਵਰਤ ਨੇ ਪੰਜਾਬ ਦੇ ਕਿਸਾਨਾਂ, ਲੋਕਾਂ ਅਤੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਦੇਸ਼ ਦੇ ਵਿਕਾਸ ਦੇ ਨਾਲ-ਨਾਲ ਮਨੁੱਖਤਾ ਦੇ ਸਹੀ ਅਰਥੀ ਵਿਕਾਸ ਵਿੱਚ ਵੀ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਉੱਤਰੀ ਰਾਜਾਂ ਦੇ ਕਿਸਾਨਾਂ ਵੱਲੋਂ ਵਪਾਰਕ ਹਿੱਤਾਂ ਨੂੰ ਮੁੱਖ ਰੱਖ ਕੇ ਰਸਾਇਣਾਂ ’ਤੇ ਅਧਾਰਿਤ ਖੇਤੀ ਨਾਲ ਜਿੱਥੇ ਧਰਤੀ ਦੀ ਉਪਜਾੳੂ ਸ਼ਕਤੀ ਖ਼ਤਮ ਹੋ ਰਹੀ ਹੈ, ਉਥੇ ਹੀ ਜ਼ਹਿਰਯੁਕਤ ਖਾਧ ਪਦਾਰਥਾਂ ਨਾਲ ਮਨੁੱਖਤਾ ਅਤੇ ਜੀਵ ਜੰਤੂਆਂ ਦੀ ਹੋਂਦ ਨੂੰ ਖ਼ਤਰਾ ਬਣ ਗਿਆ ਹੈ। 

ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਰਾਜਪਾਲ ਸ੍ਰੀ ਦੇਵਵਰਤ ਨੇ ਕਿਹਾ ਕਿ ਸਾਨੂੰ ਰਸਾਇਣਿਕ ਖਾਦ ਅਧਾਰਿਤ ਖੇਤੀ ਤੋਂ ਕਿਨਾਰਾ ਕਰਕੇ ਕੁਦਰਤੀ ਖੇਤੀ ਵੱਲ ਮੁੜਨਾ ਚਾਹੀਦਾ ਹੈ। ਉਨ੍ਹਾਂ ਪੰਜਾਬ, ਹਰਿਆਣਾ ਅਤੇ ਦੇਸ਼ ਕੁਝ ਹੋਰ ਸੂਬਿਆਂ ਵਿੱਚ ਮੌਜੂਦਾ ਸਮੇਂ ਰਸਾਇਣਿਕ ਖਾਦਾਂ ’ਤੇ ਅਧਾਰਿਤ ਖੇਤੀ ਨੂੰ ਮਨੁੱਖਾਂ ਅਤੇ ਪਸ਼ੂਆਂ ਪੰਛੀਆਂ ਲਈ ਘਾਤਕ ਕਰਾਰ ਦਿੰਦਿਆਂ ਸੱਦਾ ਦਿੱਤਾ ਕਿ ਕਿਸਾਨਾਂ ਨੂੰ ਕੁਦਰਤੀ ਖੇਤੀ ਨੂੰ ਅਪਣਾ ਕੇ ਆਪਣੀ ਅਤੇ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਵਿਸ਼ਵ ਦੇ ਕਈ ਖੇਤਰਾਂ ਵਿੱਚ ਦਿਨੋਂ ਦਿਨ ਪਲੀਤ ਹੁੰਦਾ ਵਾਤਾਵਰਣ, ਹੇਠਾਂ ਜਾ ਰਿਹਾ ਪਾਣੀ ਅਤੇ ਬੀਮਾਰੀਆਂ ਤਿੰਨ ਅਜਿਹੇ ਮਹੱਤਵਪੂਰਨ ਵਿਸ਼ੇ ਹਨ, ਜਿਨ੍ਹਾਂ ’ਤੇ ਤੁਰੰਤ ਧਿਆਨ ਦੇਣ ਦੀ ਲੋੜ ਹੈ। ਇਹ ਤਿੰਨੋਂ ਵਿਸ਼ੇ ਭਵਿੱਖ ਦੀਆਂ ਸਭ ਤੋਂ ਜਿਆਦਾ ਗੰਭੀਰ ਚੁਣੌਤੀਆਂ ਬਣਨ ਦਾ ਖਦਸ਼ਾ ਹੈ। 

ਉਨ੍ਹਾਂ ਦਾਅਵੇ ਨਾਲ ਕਿਹਾ ਕਿ ਹਿਮਾਚਲ ਪ੍ਰਦੇਸ਼ ਨੂੰ ਸਾਲ 2022 ਤੱਕ ਰਸਾਇਣਿਕ ਜ਼ਹਿਰ ਮੁਕਤ ਬਣਾਉਣ ਦਾ ਟੀਚਾ ਹੈ। ਪੰਜਾਬ ਅਤੇ ਹਰਿਆਣਾ ਨੂੰ ਵੀ ਇਸ ਦਿਸ਼ਾ ਵਿੱਚ ਹੁਣੇ ਤੋਂ ਹੰਭਲਾ ਮਾਰਨਾ ਚਾਹੀਦਾ ਹੈ। ਇਸ ਮੌਕੇ ਸ੍ਰੀ ਦੇਵਵਰਤ ਨੇ ਸਫ਼ਲ ਉਦਯੋਗਪਤੀਆਂ ਅਤੇ ਪ੍ਰਬੰਧਕਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਅਤੇ ਮਿਹਨਤ ਲਈ ਵਿਸ਼ੇਸ਼ ਪੁਰਸਕਾਰਾਂ ਨਾਲ ਸਨਮਾਨਿਤ ਵੀ ਕੀਤਾ। ਸਨਮਾਨਿਤ ਹੋਣ ਵਾਲਿਆਂ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੁਰਜ ਦੇਵਾ ਸਿੰਘ ਦਾ ਕਿਸਾਨ ਸ੍ਰ. ਗੁਰਬਚਨ ਸਿੰਘ ਵੀ ਸ਼ਾਮਿਲ ਸੀ, ਜੋ ਕਿ ਕੁਦਰਤੀ ਖੇਤੀ ਕਰਨ ਦੇ ਨਾਲ-ਨਾਲ ਬਿਨ੍ਹਾ ਪਰਾਲੀ ਸਾੜੇ ਖੇਤੀ ਕਰਨ ਲਈ ਵੀ ਜਾਣਿਆ ਜਾਂਦਾ ਹੈ। ਉਸ ਨੂੰ ਵਰਧਮਾਨ ਟੈਕਸਟਾਈਲ ਲਿਮਿਟਡ ਵੱਲੋਂ 2 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਨਵਨੀਤ ਜੈਰਥ, ਡਾ. ਮਨੋਜ ਕੁਮਾਰ, ਸ੍ਰੀ ਜਤਿਨ ਸਿੰਘ, ਡਾ. ਐੱਮ. ਏ. ਜ਼ਾਹਿਰ, ਸ੍ਰੀ ਕੁਲਵੰਤ ਸਿੰਘ ਧਾਲੀਵਾਲ, ਸ੍ਰੀ ਅਸ਼ੋਕ ਭਾਟੀਆ ਨੂੰ ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ ਵੱਲੋਂ ਸਾਲਾਨਾ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਕਮਲ ਵਡੇਰਾ, ਉੱਪ ਪ੍ਰਧਾਨ ਸ੍ਰੀ ਸੰਦੀਪ ਕਪੂਰ, ਸ੍ਰੀ ਮਹੇਸ਼ ਮੁੰਜ਼ਾਲ, ਸ੍ਰੀ ਜਤਿਨ ਸਿੰਘ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। 

 

Tags: Acharya Devvrat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD