ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਹਰੇਕ ਵਿਅਕਤੀ, ਜਿਸ ਦੀ ਉਮਰ 18 ਸਾਲ ਜਾਂ 18 ਸਾਲ ਤੋਂ ਵੱਧ ਹੋ ਚੁੱਕੀ ਹੈ, ਦੀਆਂ ਵੋਟਾਂ ਬਣਾਉਣ ਲਈ ਜ਼ਿਲੇ ਵਿਚ ਪੈਦੀਆਂ ਸਮੂਹ ਫੈਕਟਰੀਆਂ ਦੇ ਮਾਲਕਾਂ, ਲੇਬਰ ਵਿਭਾਗ ਅਤੇ ਜੀ. ਐਮ ਡੀ. ਆਈ. ਸੀ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਈ. ਆਰ. ਓ-ਕਮ-ਉੱਪ ਮੰਡਲ ਮੈਜਿਸਟ੍ਰੇਟ ਕਪੂਰਥਲਾ ਡਾ. ਨਯਨ ਭੁੱਲਰ ਅਤੇ ਸਹਾਇਕ ਕਮਿਸ਼ਨਰ (ਜ) ਡਾ. ਸ਼ਿਖਾ ਭਗਤ ਨੇ ਫੈਕਟਰੀਆਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧੀਨ ਕੰਮ ਕਰਦੇ ਵਰਕਰਾਂ ਦੀਆਂ ਵੋਟਾਂ ਬਣਾਉਣ ਅਤੇ ਉਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ। ਉਨਾਂ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਜਿਨਾਂ ਵਿਅਕਤੀਆਂ ਦੀ ਵੋਟ ਨਹੀਂ ਬਣੀ, ਤਾਂ ਫਾਰਮ ਨੰਬਰ 6 ਭਰ ਕੇ ਉਨਾਂ ਦੀਆਂ ਵੋਟਾਂ ਬਣਾਈਆਂ ਜਾ ਸਕਦੀਆਂ ਹਨ। ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀਮਤੀ ਮਨਜੀਤ ਕੌਰ, ਸਹਾਇਕ ਲੇਬਰ ਕਮਿਸ਼ਨਰ ਸ. ਬਲਜੀਤ ਸਿੰਘ ਤੋਂ ਇਲਾਵਾ ਫੈਕਟਰੀਆਂ ਦੇ ਮਾਲਕ ਅਤੇ ਹੋਰ ਅਧਿਕਾਰੀ ਹਾਜ਼ਰ ਸਨ।