Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਦਿਹਾਤੀ ਖੇਤਰਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਮੋਬਾਈਲ ਮੈਡੀਕਲ ਬੱਸ ਸੇਵਾ

ਮੋਬਾਈਲ ਬੱਸ 'ਚ ਮੁਫ਼ਤ ਈ.ਸੀ.ਜੀ, ਲੈਬ ਟੈਸਟ ਦੀ ਸੁਵਿਧਾ ਉਪਲਬਧ, ਇਸ ਮਹੀਨੇ ਦੌਰਾਨ 52 ਪਿੰਡਾਂ ਦੇ ਵਸਨੀਕਾਂ ਦਾ ਕੀਤਾ ਜਾਵੇਗਾ ਚੈਕਅਪ

Web Admin

Web Admin

5 Dariya News

ਰੂਪਨਗਰ , 05 Dec 2018

Last updated on: Dec 05, 2018, 00:00 IST

ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵੱਲੋਂ ਵਿਆਪਕ ਉਪਰਾਲੇ ਕਰਦਿਆਂ ਜਿਥੇ ਸਿਹਤ ਦੇ ਖੇਤਰ ਵਿੱਚ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮਹੱਤਵਪੂਰਨ ਭਲਾਈ ਸਕੀਮਾਂ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ ਉਥੇ ਹੀ ਪਿੰਡਾਂ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾਕਟਰ ਸੁਮੀਤ ਜਾਰੰਗਲ  ਨੇ ਦੱਸਿਆ ਕਿ ਸਰਕਾਰ ਦੇ ਇਸ ਉਦੇਸ਼ ਦੀ ਪੂਰਤੀ ਲਈ ਰੂਪਨਗਰ ਜ਼ਿਲ੍ਹੇ ਵਿੱਚ ਮੋਬਾਈਲ ਮੈਡੀਕਲ ਬੱਸ ਚਲਾਈ ਜਾ ਰਹੀ ਹੈ ਜਿਸ 'ਤੇ ਤਾਇਨਾਤ ਸਟਾਫ ਵੱਲੋਂ ਪਿੰਡਾਂ ਅਤੇ ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਸੁਵਿਧਾ ਰਾਹੀ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਦੇ ਨਾਲ ਨਾਲ ਈ.ਸੀ.ਜੀ, ਲੈਬ ਟੈਸਟ ਆਦਿ ਵੀ ਮੌਕੇ 'ਤੇ ਮੁਫ਼ਤ ਕੀਤੇ ਜਾਂਦੇ ਹਨ।ਉਨਾ ਦਸਿਆ ਕਿ ਇਸ ਮੋਬਾਇਲ ਮੈਡੀਕਲ ਬੱਸ ਰਾਹੀ ਲੋੜਵੰਦਾਂ ਤੱਕ ਪਹੁੰਚ ਕਰਕੇ ਸਿਹਤ ਸੇਵਾਵਾਂ ਦੇਣ ਨਾਲ ਜ਼ਿਲ੍ਹੇ ਦੇ ਦੂਰ-ਦੂਰਾਜ ਖੇਤਰਾਂ ਦੇ ਲੋਕਾਂ ਨੂੰ ਵੱਡਾ ਲਾਭ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਰਹਿੰਦੇ ਬਜ਼ੁਰਗ, ਅਪਾਹਿਜ, ਬੱਚੇ ਅਤੇ ਹੋਰ ਲੋੜਵੰਦ ਵਿਅਕਤੀ ਜਿਹੜੇ ਹਸਪਤਾਲ ਤੱਕ ਦਵਾਈ ਲੈਣ ਲਈ ਨਹੀਂ ਪਹੁੰਚ ਸਕਦੇ, ਅਜਿਹੇ ਮਰੀਜ਼ਾਂ ਨੂੰ ਦਵਾਈ ਪਹੁੰਚਾਉਣ ਲਈ ਇਹ ਬੱਸ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਬੱਸ ਰਾਹੀਂ ਮਰੀਜਾਂ ਨੂੰ ਰੋਗ ਮੁਕਤ ਕਰਨ ਲਈ ਮੁਫਤ ਦਵਾਈ ਵੀ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਮੋਬਾਈਲ ਮੈਡੀਕਲ ਬੱਸ ਸੇਵਾ ਦਿਹਾਤੀ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।ਪੰਜਾਬ ਸਰਕਾਰ ਦਾ ਸਿਹਤ ਵਿਭਾਗ ਜਿਥੇ ਸਾਰੇ ਕਸਬਿਆਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਂਦਾ ਹੈ ਉਥੇ ਸਿਹਤ ਵਿਭਾਗ ਦੇ ਮੋਬਾਇਲ ਮੈਡੀਕਲ ਯੂਨਿਟ ਵੱਲੋਂ ਗਜ਼ਟਿਡ ਛੁੱਟੀਆਂ ਵਾਲੇ ਦਿਨ ਛੱਡ ਕੇ ਪੇਂਡੂ ਵਸਨੀਕਾਂ ਨੂੰ ਰੋਜ਼ਾਨਾਂ ਅਤੇ ਹਰ ਸ਼ਨੀਵਾਰ ਨੂੰ ਜਿਲਾ ਜੇਲ ਵਿਚ ਬੰਦ ਕੈਦੀਆਂ ਤੇ ਬੰਦੀਆਂ ਨੂੰ ਸਿਹਤ ਸਹੂਲਤਾਂ ਦਿਤੀਆਂ ਜਾਂਦੀਆਂ ਹਨ।ਇਸ ਤੋ ਇਲਾਵਾ ਇਸ ਯੂਨਿਟ ਵੱਲੌ ਹਰ ਸਨੀਵਾਰ ਨੂੰ ਜਿਲ੍ਹਾ ਜੇਲ ਵਿਚ ਬੰਦ ਕੈਦੀਆ ਦਾ ਮੁਆਇਨਾ ਵੀ ਕੀਤਾ ਜਾਂਦਾ ਹੈ ।

ਸਿਵਲ ਸਰਜਨ ਰੂਪਨਗਰ ਨੇ ਦੱਸਿਆ ਕਿ ਇਸ ਯੂਨਿਟ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਨੂੰ ਛੱਡ ਕੇ ਰੋਜਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ 02 ਵੱਖ-ਵੱਖ ਪਿੰਡਾਂ ਤੇ ਸਲਮ ਬਸਤੀਆਂ ਵਿੱਚ ਜਾ ਕੇ ਮਰੀਜਾਂ ਦਾ ਚੈਕਅਪ ਕੀਤਾ ਜਾਂਦਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਯੂਨਿਟ ਵੱਲੋਂ ਮਰੀਜਾਂ ਨੂੰ ਮੁਫਤ ਦਵਾਈਆਂ ਦਿਤੀਆਂ ਜਾਂਦੀਆਂ ਹਨ।ਸਿਵਲ ਸਰਜਨ ਰੂਪਨਗਰ ਨੇ ਇੰਨਾਂ ਪਿੰਡਾਂ ਦੇ ਵਸਨੀਕਾਂ ਨੂੰ ਇਸ ਮੋਬਾਈਲ ਮੈਡੀਕਲ ਯੂਨਿਟ ਦਾ ਲਾਭ ਲੈਣ ਦੀ ਪ੍ਰੇਰਣਾ ਕੀਤੀ। ਇਸ ਮੋਬਾਈਲ ਮੈਡੀਕਲ ਯੂਨਿਟ ਦੇ ਡਾਕਟਰਾਂ ਦੀ ਟੀਮ ਵਲੋਂ ਇਸ ਮਹੀਨੇ ਦੌਰਾਨ 52 ਪਿੰਡਾਂ ਵਿਚ ਜਾ ਕੇ ਇਸ ਮੋਬਾਈਲ ਮੈਡੀਕਲ ਯੂਨਿਟ ਵਲੋਂ ਬਲਾਕ ਭਰਤਗੜ੍ਹ ਦੇ ਪਿੰਡਾਂ ਦੇ ਵਸਨਿਕਾਂ ਦਾ ਚੈੱਕਅੱਪ ਕੀਤਾ ਜਾਵੇਗਾ। ਉਨ੍ਹਾਂ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਮੋਬਾਈਲ ਮੈਡੀਕਲ ਯੂਨਿਟ ਵਲੋਂ  06 ਦਸੰਬਰ ਨੂੰ  ਖਾਬੜਾਂ ਤੇ ਮੁਗਲ ਮਾਜਰਾ , 07 ਦਸੰਬਰ ਨੂੰ ਬ੍ਰਾਹਮਣਮਾਜਰਾ ਤੇ ਚੁਪਕੀ , 10 ਦਸੰਬਰ ਨੂੰ ਚੇੜੀਆਂ ਤੇ ਖੋਖਰਾਂ , 11 ਦਸੰਬਰ ਨੂੰ ਲਹੇਰੀ ਤੇ ਭਾਗੋਮਾਜਰਾ, 13 ਦਸੰਬਰ ਨੂੰ ਕਲਾਲਮਾਜਰੀ ਤੇ ਅਟਲਗੜ੍ਹ , 14 ਦਸੰਬਰ ਨੂੰ ਕ੍ਰਿਸ਼ਨਪੁਰਾ ਤੇ ਬਰਿਕਕਿਲਨ, 17 ਦਸੰਬਰ ਨੂੰ ਚਟੌਲੀ ਤੇ ਅਧਰੇੜਾ, 18 ਦਸੰਬਰ ਨੂੰ ਬਰਿਕਕਿਲਨ ਤੇ ਚਿੰਤਗੜ੍ਹ, 19 ਨੂੰ ਮਾਹਲਾਂ ਤੇ ਝੱਲੀਆਂ, 20 ਦਸੰਬਰ ਨੂੰ ਭੈਣੀ ਤੇ ਚੋਂਤਾ, 21 ਦਸੰਬਰ ਨੂੰ ਮਨਸੂਹਾ ਤੇ ਮਨਸੂਹੀ , 24 ਦਸੰਬਰ ਨੂੰ ਭਾਊਵਾਲ ਤੇ ਕਮਾਲਪੁਰ , 26 ਦਸੰਬਰ ਨੂੰ ਸਿਲੋ ਮਾਸਕੋ ਤੇ ਭਲਿਆਣ , 27 ਦਸੰਬਰ ਨੂੰ ਬ੍ਹਾਮਾਂ ਤੇ ਕੂਲੀਆਂ,28 ਦਸੰਬਰ ਨੂੰ ਅਸਰਪੂਰ ਤੇ ਰੰਗਾਂ ਜਦਕਿ ਇਸ ਟੀਮ ਵਲੋਂ 31 ਦਸੰਬਰ ਨੂੰ ਪਿੰਡ ਖਲੀਰਪੁਰ ਤੇ ਮੌਜਲੀਪੁਰ ਵਿਚ ਜਾ ਕੇ ਉਥੋਂ ਦੇ ਵਸਨੀਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਸਿਵਲ ਸਰਜਨ ਨੇ ਇਹ ਵੀ ਦਸਿਆ ਕਿ ਇਸ ਮੋਬਾਈਲ ਮੈਡੀਕਲ ਯੂਨਿਟ ਦੀ ਟੀਮ ਦੇ ਮਾਹਿਰਾਂ ਵਲੋਂ 01, 08, 15,22 ਅਤੇ 29 ਦਸੰਬਰ  ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਜੇਲ੍ਹ ਵਿਚ ਬੰਦ ਕੈਦੀਆਂ ਅਤੇ ਬੰਦੀਆਂ ਦਾ ਇਲਾਜ ਕੀਤਾ ਜਾਵੇਗਾ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD