Friday, 17 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ

 

ਨਬਾਰਡ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਤਰਜੀਹੀ ਖੇਤਰ ਲਈ 18110.74 ਕਰੋੜ ਰੁਪਏ ਦੀ ਸਾਲਾਨਾ ਕਰਜ਼ ਯੋਜਨਾ ਜਾਰੀ

ਬੈਂਕਿੰਗ ਅਧਿਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪੁਜਦਾ ਕਰਨ 'ਚ ਅਹਿਮ ਭੂਮਿਕਾ ਨਿਭਾਉਣ-ਨਮਨ ਮੜਕਨ

Web Admin

Web Admin

5 Dariya News

ਪਟਿਆਲਾ , 04 Dec 2018

ਪਟਿਆਲਾ ਦੇ ਸਹਾਇਕ ਕਮਿਸ਼ਨਰ (ਜਨਰਲ) ਨਮਨ ਮੜਕਨ ਨੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਬਾਰਡ) ਵੱਲੋਂ ਪਟਿਆਲਾ ਜ਼ਿਲ੍ਹੇ ਲਈ ਬਣਾਏ ਸਾਲ 2019-20 ਲਈ ਤਰਜੀਹੀ ਖੇਤਰ ਲਈ 18110.74 ਕਰੋੜ ਰੁਪਏ ਦੀ ਸੰਭਾਵਤ ਸਾਲਾਨਾ ਕਰਜ਼ ਯੋਜਨਾ ਜਾਰੀ ਕੀਤੀ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੀਡ ਬੈਂਕ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਦੀ ਸਲਾਹਕਾਰ ਕਮੇਟੀ ਦੀ ਕਰਵਾਈ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮੜਕਨ ਸਮੂਹ ਬੈਂਕਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖਪਤਕਾਰਾਂ ਨੂੰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਸਮੇਂ ਸੰਵੇਦਨਸ਼ੀਲ ਰਵੱਈਆ ਅਪਨਾਉਣ।ਇਸ ਕਰਜ ਯੋਜਨਾ ਤਹਿਤ ਫਸਲੀ ਕਰਜਿਆਂ ਲਈ 12045.39 ਕਰੋੜ, ਮਾਇਕਰੋ ਅਤੇ ਛੋਟੇ ਇੰਟਰਪ੍ਰਾਇਜਜ ਲਈ 2372.25 ਕਰੋੜ, ਐਕਸਪੋਰਟ ਕ੍ਰੈਡਿਟ 470.62, ਸਿੱਖਿਆ ਲਈ 769.50, ਮਕਾਨਾਂ ਲਈ 1286.25 ਕਰੋੜ, ਨਵਿਆਉਣਯੋਗ ਊਰਜਾ ਖੇਤਰ ਲਈ 39.33 ਕਰੋੜ, ਸਮਾਜਿਕ ਬੁਨਿਆਦੀ ਢਾਂਚੇ (ਸਕੂਲ, ਉਚੇਰੀ ਸਿੱਖਿਆ ਸੰਸਥਾਵਾਂ, ਹਸਪਤਾਲ, ਜਨ ਸਿਹਤ) ਲਈ 785.25 ਕਰੋੜ ਅਤੇ ਹੋਰ ਖੇਤਰਾਂ ਲਈ341.54ਕਰੋੜ ਰੁਪਏ ਦੇ ਕਰਜੇ ਮੁਹੱਈਆ ਕਰਵਾਉਣ ਦੀ ਯੋਜਨਾ ਉਲੀਕੀ ਗਈ ਹੈ। ਇਸ ਬਾਰੇ ਨਬਾਰਡ ਦੇ ਡੀ.ਡੀ.ਐਮ. ਸ੍ਰੀ ਜੇ.ਪੀ.ਐਸ. ਅਹੂਜਾ ਨੇ ਦੱਸਿਆ ਕਿ ਇਹ ਯੋਜਨਾ 2018-19 ਦੀ ਯੋਜਨਾਂ ਨਾਲੋਂ 5.22 ਫ਼ੀਸਦੀ ਵਧਕੇ ਹੈ।ਇਸ ਮੌਕੇ ਸ੍ਰੀ ਮੜਕਨ ਨੇ ਕਿਹਾ ਕਿ ਬੈਂਕ ਅਧਿਕਾਰੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਕਰਜਾ ਲੈਣ ਲਈ ਪ੍ਰਾਪਤ ਹੋਈਆਂ ਅਰਜੀਆਂ ਦਾ ਤੁਰੰਤ ਨਿਪਟਾਰਾ ਕਰਨ ਸਮੇਤ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪ੍ਰਦਾਨ ਕਰਨ 'ਚ ਵੀ ਆਪਣਾ ਯੋਗਦਾਨ ਪਾਉਣ। 

ਇਸ ਤੋਂ ਬਿਨ੍ਹਾਂ ਵੱਖ ਵੱਖ ਵਿਭਾਗਾਂ ਵੱਲੋਂ ਲਾਭਪਾਤਰੀਆਂ ਵੱਲੋਂ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਸਪਾਂਸਰ ਕੀਤੇ ਕੇਸਾਂ ਦਾ ਪਹਿਲ ਦੇ ਅਧਾਰ 'ਤੇ ਨਿਪਟਾਰਾ ਕਰਨ।ਸ੍ਰੀ ਮੜਕਨ ਨੇ ਕਿਹਾ ਕਿ ਸੈਲਫ਼ ਹੈਲਪ ਗਰੁੱਪ ਬਣਾ ਕੇ ਘੱਟ ਵਿਆਜ ਤੇ ਕਰਜ਼ੇ ਮੁਹੱਈਆ ਕਰਵਾਉਣ ਨੂੰ ਵੀ ਤਰਜੀਹ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬੈਂਕਾਂ ਵੱਲੋਂ ਪਾਸ ਜਾਂ ਰੱਦ ਕੀਤੇ ਜਾਂਦੇ ਕੇਸਾਂ ਨੂੰ ਵੈਬ ਪੋਰਟਲ 'ਤੇ ਅਪਲੋਡ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੀ ਸਹੀ ਰਿਪੋਰਟ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ ਬੈਂਕਾਂ ਰਾਹੀਂ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਜਾਗਰੂਕ ਕਰਨ ਲਈ ਵੀ ਕਿਹਾ।ਇਸ ਤੋਂ ਪਹਿਲਾਂ ਬੈਂਕਾਂ ਦੀ ਸੁਰੱਖਿਆ ਕਮੇਟੀ ਦੀ ਮੀਟਿੰਗ ਮੌਕੇ ਸ੍ਰੀ ਮੜਕਨ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਪਿਛਲੇ ਸਮੇਂ 'ਚ ਜ਼ਿਲ੍ਹੇ ਅੰਦਰ ਹੋਈਆਂ ਲੁੱਟ ਖੋਹ ਦੀਆਂ ਵਾਰਦਾਤਾਂ ਦੇ ਮੱਦੇਨਜ਼ਰ ਬੈਂਕਾਂ ਦੀਆਂ ਸਮੂਹ ਬ੍ਰਾਚਾਂ ਤੇ ਏ.ਟੀ.ਐਮ 'ਚ ਸੀ.ਸੀ.ਟੀ.ਵੀ ਕੈਮਰੇ ਚਾਲੂ ਹਾਲਤ 'ਚ ਹੋਣੇ ਯਕੀਨੀ ਬਣਾਏ ਜਾਣ। ਜਦੋਂਕਿ ਪੁਲਿਸ ਵੱਲੋਂ ਬੈਂਕਾਂ ਦੁਆਲੇ ਕਿਸੇ ਨਿਸਚਿਤ ਸਮੇਂ ਦੀ ਬਜਾਏ ਅਚਨਚੇਤ ਗਸ਼ਤ ਕੀਤੀ ਜਾਵੇ।ਲੀਡ ਬੈਂਕ ਐਸ.ਬੀ.ਆਈ. ਦੇ ਚੀਫ਼ ਮੈਨੇਜਰ ਸ੍ਰੀ ਸੁਰਿੰਦਰ ਮਲਿਕ ਨੇ ਇਸ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਬੈਂਕਾਂ ਦੀ ਕਾਰਵਾਈ ਬਾਬਤ ਜਾਣਕਾਰੀ ਦਿੱਤੀ।ਇਸ ਮੌਕੇ ਰਿਜਰਵ ਬੈਂਕ ਆਫ਼ ਇੰਡੀਆ ਤੋਂ ਏ.ਜੀ.ਐਮ. ਸ. ਕੇ.ਐਸ. ਭੁੱਲਰ, ਨਬਾਰਡ ਦੇ ਡੀ.ਡੀ.ਐਮ. ਸ. ਜੇ.ਪੀ.ਐਸ. ਅਹੂਜਾ, ਐਸ.ਬੀ.ਆਈ. ਦੇ ਸੁਰੱਖਿਆ ਅਫ਼ਸਰ ਸੇਵਾ ਮੁਕਤ ਕਮਾਂਡੈਂਟ ਸਾਧੂ ਸਿੰਘ, ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਸਮੇਤ ਕਈ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD