Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਤੰਦਰੁਸਤ ਪੰਜਾਬ-ਜ਼ਿਲ੍ਹਾ ਲੁਧਿਆਣਾ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ 5 ਲੱਖ 17 ਹਜ਼ਾਰ 550 ਬੂਟੇ ਲਗਾਏ ਜਾਣਗੇ- ਪ੍ਰਦੀਪ ਕੁਮਾਰ ਅਗਰਵਾਲ

ਜੰਗਲਾਤ, ਖੇਤੀਬਾੜੀ ਅਤੇ ਪੰਚਾਇਤ ਵਿਭਾਗਾਂ ਨੂੰ ਢੁੱਕਵੀਆਂ ਥਾਵਾਂ ਦੀ ਪਹਿਚਾਣ ਕਰਨ ਦੇ ਆਦੇਸ਼, ਸੁਚੱਜੇ ਢੰਗ ਨਾਲ ਬੂਟੇ ਲਗਾਉਣ ਅਤੇ ਉਹਨਾਂ ਦੀ ਸਾਂਭ-ਸੰਭਾਲ ਲਈ ਨੋਡਲ ਅਫਸਰ ਲਗਾਏ ਜਾਣਗੇ

Web Admin

Web Admin

5 Dariya News

ਲੁਧਿਆਣਾ , 04 Dec 2018

Last updated on: Dec 04, 2018, 00:00 IST

ਅੱਜ ਇੱਥੇ ਮਿੰਨੀ ਸਕੱਤਰੇਤ ਵਿਖੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜ਼ਾਇਜਾ ਲੈਣ ਲਈ ਆਯੋਜਿਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਵਾਤਾਵਰਣ ਦੀ ਸ਼ੁੱਧਤਾ ਲਈ 5 ਲੱਖ 17 ਹਜ਼ਾਰ 550 ਬੂਟੇ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਵੱਲੋਂ ਹਰੇਕ ਪੰਚਾਇਤ ਦੇ ਅਧਿਕਾਰੀ ਖੇਤਰ ਵਿੱਚ 550 ਬੂਟੇ ਲਗਾਉਣ ਦੀ ਯੋਜਨਾ ਉਲੀਕੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 941 ਪੰਚਾਇਤਾਂ ਹਨ ਅਤੇ ਹਰੇਕ ਪੰਚਾਇਤ ਅਧੀਨ ਆਉਂਦੇ ਖੇਤਰ ਵਿੱਚ 550 ਪੌਦੇ ਲਗਾਏ ਜਾਣਗੇ। ਉਹਨਾਂ ਜੰਗਲਾਤ, ਖੇਤੀਬਾੜੀ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਉਣ ਵਾਲੇ ਬਰਸਾਤਾਂ ਦੇ ਸੀਜ਼ਨ ਤੋਂ ਪਹਿਲਾਂ-ਪਹਿਲਾਂ ਢੁੱਕਵੀਆਂ ਖਾਲੀ ਥਾਵਾਂ ਦੀ ਪਛਾਣ ਕਰਨ ਅਤੇ ਸੰਭਾਵੀਂ ਥਾਵਾਂ 'ਤੇ ਟੋਏ ਆਦਿ ਪੁੱਟਣ ਦਾ ਕੰਮ ਆਰੰਭ ਕਰਵਾ ਦੇਣ ਅਤੇ ਇਸ ਕੰਮ ਲਈ ਮਨਰੇਗਾ ਵਰਕਰਾਂ ਤੋਂ ਕੰਮ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਬਲਾਕ ਅਤੇ ਪਿੰਡ ਪੱਧਰ 'ਤੇ ਨੋਡਲ ਅਫਸਰ ਨਿਯੁਕਤ ਕੀਤੇ ਜਾਣਗੇ ਤਾਂ ਜੋ ਬੂਟੇ ਲਗਾਉਣ ਦੇ ਨਾਲ-ਨਾਲ ਸਾਂਭ-ਸੰਭਾਲ ਦਾ ਕੰਮ ਜਿੰਮੇਵਾਰ ਵਿਅਕਤੀਆਂ ਨੂੰ ਸੌਪਿਆ ਜਾ ਸਕੇ।ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਾਤਾਵਰਣ ਅਤੇ ਅਵਾਜ਼ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਵਾਹਨਾਂ ਦੀ ਲਗਾਤਾਰ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ ਅਤੇ ਕੀਤੀ ਕਾਰਵਾਈ ਦੀ ਰਿਪੋਰਟ ਸਮੇਂ ਸਿਰ ਭੇਜੀ ਜਾਵੇ। 

ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਵਾਸੀਆਂ ਨੂੰ ਸ਼ੁੱਧ, ਮਿਆਰੀ ਤੇ ਮਿਲਾਵਟ ਰਹਿਤ ਖਾਧ ਪਦਾਰਥ ਮੁਹੱਈਆ ਕਰਵਾਉਣ ਹਿੱਤ ਹਲਵਾਈਆਂ, ਖਾਣ-ਪੀਣ ਦੀਆਂ ਦੁਕਾਨਾਂ ਅਤੇ ਹੋਰ ਘਰੇਲੂ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਤਿਆਰ ਕਰਨ ਵਾਲੇ ਅਦਾਰਿਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਸੈਂਪਲ ਭਰੇ ਜਾਣ।ਡਿਪਟੀ ਕਮਿਸ਼ਨਰ ਨੇ ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਦੂਸ਼ਣ ਫੈਲਾਉਣ ਵਾਲੀਆਂ ਇਕਾਈਆਂ ਅਤੇ ਅਦਾਰਿਆਂ ਦੇ ਵੱਧ ਤੋਂ ਵੱਧ ਚਲਾਨ ਕਰਕੇ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ ਅਤੇ ਕੀਤੀ ਕਾਰਵਾਈ ਦੀ ਰਿਪੋਰਟ ਉਹਨਾਂ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਉਹਨਾਂ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਕੈਂਪ ਆਯੋਜਿਤ ਕੀਤੇ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਹਨਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਸਾਰੀ ਕਿਰਤੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਇਸ ਦੀ ਰਿਪੋਰਟ ਹਰ ਹਫਤੇ ਭੇਜਣੀ ਯਕੀਨੀ ਬਣਾਈ ਜਾਵੇ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸ਼ੇਨਾ ਅਗਰਵਾਲ ਵੀ ਹਾਜ਼ਰ ਸਨ। 

 

Tags: Tandarust Punjab , DC Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD