Saturday, 18 May 2024

 

 

ਖ਼ਾਸ ਖਬਰਾਂ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ

 

ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਪਿੰਡ ਸਰਸਿਣੀ ਦਾ ਕਿਸਾਨ ਮਨਦੀਪ ਸਿੰਘ

ਪਿਛਲੇ ਤਿੰਨ ਸਾਲ ਤੋਂ ਨਹੀਂ ਲਾਈ ਪਰਾਲੀ ਨੂੰ ਅੱਗ, ਹੈਪੀਸੀਡਰ ਨਾਲ ਕੀਤੀ ਕਣਕ ਦੀ ਬਿਜਾਈ; ਖੇਤੀ ਲਾਗਤ ਘਟੀ

Web Admin

Web Admin

5 Dariya News

ਲਾਲੜੂ , 04 Dec 2018

ਜ਼ਿਲ੍ਹੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਇਸ ਵਾਰ ਜਿੱਥੇ ਖੁਦ ਪਰਾਲੀ ਨੂੰ ਅੱਗ ਨਹੀਂ ਲਾਈ , ਉੱਥੇ ਉਨ੍ਹਾਂ ਨੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨਾ ਫੂਕਣ ਦੇ ਰਾਹ ਤੋਰਿਆ ਅਤੇ ਵਾਤਾਵਰਨ ਸੰਭਾਲ ਵਿਚ ਅਹਿਮ ਯੋਗਦਾਨ ਪਾਇਆ। ਅਜਿਹੇ ਹੀ ਇੱਕ ਕਿਸਾਨ ਮਨਦੀਪ ਸਿੰਘ ਜੋ ਕਿ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਸਰਸੀਣੀ ਦਾ ਰਹਿਣ ਵਾਲਾ ਹੈ, ਨੇ ਪਿਛਲੇ 03 ਸਾਲ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ ਤੇ ਇਸ ਵਾਰ ਹੈਪੀਸੀਡਰ ਦੀ ਵਰਤੋਂ ਕਰਦਿਆਂ 12.5 ਏਕੜ ਵਿਚ ਕਣਕ ਦੀ ਬਿਜਾਈ ਕੀਤੀ  ਹੈ। ਇਸ ਢੰਗ ਨਾਲ ਜਿੱਥੇ ਉਸ ਨੇ ਖੇਤੀ ਦੀ ਲਾਗਤ ਕੀਮਤ ਘਟਾਈ ਹੈ, ਉੱਥੇ ਵਾਤਾਵਰਨ ਸੰਭਾਲ ਵਿਚ ਵੀ ਅਹਿਮ ਯੋਗਦਾਨ ਪਾਇਆ ਹੈ।ਕਿਸਾਨ ਮਨਦੀਪ ਸਿੰਘ ਨੇ ਕਿਹਾ ਕਿ ਕਈ ਵਾਰ ਕਿਸਾਨਾਂ ਨੂੰ ਇਹ ਸ਼ੰਕਾ ਹੁੰਦੀ ਹੈ ਕਿ ਪਰਾਲੀ ਨੂੰ ਫੂਕੇ ਬਿਨਾਂ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ 'ਤੇ ਫਸਲ ਚੰਗੀ ਨਹੀਂ ਹੁੰਦੀ । ਪਰ ਉਸ ਨੇ ਖੁਦ ਆਪਣੇ ਖੇਤਾਂ ਵਿਚ ਹੈਪੀਸੀਡਰ ਨਾਲ ਬਿਜਾਈ ਕੀਤੀ ਹੈ ਤੇ ਉਸ ਦੀ ਫਸਲ ਬਹੁਤ ਵਧੀਆ ਢੰਗ ਨਾਲ ਵੱਧ ਰਹੀ ਹੈ। ਉਸ ਨੇ ਕਿਹਾ ਕਿ ਪਰਾਲੀ ਫੂਕੇ ਬਿਨਾਂ ਹੈਪੀਸੀਡਰ ਨਾਲ ਬਿਜਾਈ ਕਰਨ ਨਾਲ ਜਿੱਥੇ ਖੇਤੀ ਲਾਗਤ ਵਿਚ ਕਮੀ ਆਉਂਦੀ ਹੈ , ਉੱਥੇ ਵਾਤਾਵਰਨ ਸੰਭਾਲ ਵਿਚ ਵੀ ਮਦਦ ਮਿਲਦੀ ਹੈ।ਮਨਦੀਪ ਸਿੰਘ ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਫੂਕਣ ਨਾਲ ਜਿੱਥੇ ਵਾਤਾਵਰਨ ਪੁਲੀਤ ਹੁੰਦਾ ਹੈ, ਉੱਥੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਜਾਂਦੀ ਹੈ। 

ਉਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਫੂਕਣ ਅਤੇ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਨੂੰ ਤਰਜੀਹ ਦੇਣ।ਇਸ ਸਬੰਧੀ ਗੱਲਬਾਤ ਕਰਦਿਆਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਧੁਨਿਕ ਖੇਤੀ ਅਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ ਉੱਤੇ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਇਸ ਮਸ਼ੀਨਰੀ ਵਿਚ ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਸ਼ਰਬ ਕਟਰ, ਜ਼ੀਰੋ ਡਰਿਲ, ਸੁਪਰ ਐਸ.ਐਮ.ਐਸ, ਆਰ. ਐਮ. ਬੀ. ਪਲੌਅ ਵਰਗੇ ਸੰਦ ਸ਼ਾਮਿਲ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਰਵਾਇਤੀ ਫਸਲੀ ਚੱਕਰ ਵਿੱਚੋਂ ਬਾਹਰ ਨਿਕਲ ਕੇ ਬਦਲਵੀਂ ਖੇਤੀ ਅਤੇ ਸਹਾਇਕ ਧੰਦੇ ਅਪਣਾਉਣ। ਉਨ੍ਹਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਸਬੰਧੀ ਵੱਡੇ ਪੱਧਰ 'ਤੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਲ ਲਈ ਸਬਸਿਡੀ ਉੱਤੇ ਮਸ਼ੀਨਰੀ ਵੀ ਮੁਹੱਈਆ ਕਰਵਾਈ ਗਈ, ਜਿਸ ਸਦਕਾ ਇਸ ਸਾਲ ਸੂਬੇ ਵਿਚ ਪਰਾਲੀ ਫੂਕੇ ਜਾਣ ਦੀਆਂ ਘਟਨਾਵਾਂ ਵਿੱਚ ਵੱਡੇ ਪੱਧਰ 'ਤੇ ਕਮੀ ਆਈ ਹੈ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD