Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

ਸਭ ਕੁੱਝ ਬਰਦਾਸ਼ਤ ਪਰ 'ਅਕਾਲੀ ਸਰਕਾਰ ਸਮੇਂ ਹੋਈ ਗੁਰੂ ਸਾਹਿਬ ਦੀ ਬੇਅਦਬੀ ਨਹੀਂ ਕਰਾਂਗੇ ਬਰਦਾਸ਼ਤ: ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਸ਼ੀਰਵਾਦ ਲੈਕੇ ਕਰਾਂਗੇ ਨਵੇਂ 'ਅਕਾਲੀ ਦਲ ਦਾ ਆਗਾਜ਼: ਜਥੇਦਾਰ ਬ੍ਰਹਮਪੁਰਾ

5 Dariya News

ਤਰਨ ਤਾਰਨ , 05 Dec 2018

ਸ਼੍ਰੋਮਣੀ ਅਕਾਲੀ ਦਲ ਤੋਂ ਅੱਡ ਹੋਏ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਪਕੜ ਮਜ਼ਬੂਤ ਹੁੰਦੀ ਜਾ ਰਹੀ ਹੈ ਅੱਜ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਖਡੂਰ ਸਾਹਿਬ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ,16 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਸ਼ੀਰਵਾਦ ਲੈਕੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਆਗਾਜ਼ ਕਰਨ ਦਾ ਕੀਤਾ ਐਲਾਨ ਅਤੇ ਮੌਜੂਦਾ ਅਕਾਲੀ ਦਲ ਪ੍ਰਾਈਵੇਟ ਲਿਮਟਿਡ ਕੰਪਨੀ ਜੀਜੇ ਸਾਲੇ ਨੂੰ ਵੀ ਜੰਮ ਕੇ ਆਪਣੇ ਨਿਸ਼ਾਨੇ ਤੇ ਲਿਆ।ਉਨ੍ਹਾਂ ਕਿਹਾ ਕਿ " ਮੇਰਾ 60 ਸਾਲ ਦਾ ਰਾਜਨੀਤਕ ਤਜਰਬਾ ਹੈ ਅਤੇ ਇਸ ਲੰਮੇ ਸਮੇਂ ਦੌਰਾਨ ਮੈਂ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਇਹਨੀਂ ਮੰਦੀ ਹਾਲਤ ਹੋਈ ਕਦੇ ਨਹੀਂ ਵੇਖੀਂ ਅਤੇ ਇਸ ਪਾਰਟੀ ਨੂੰ ਨੁਕਸਾਨ ਕਰਨ ਵਾਲੇ ਸਿਰਫ਼ ਤਾਂ ਸਿਰਫ਼ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਹੀ ਜ਼ਿੰਮੇਵਾਰ ਹਨ ਜਿਨ੍ਹਾਂ ਲੋਕਾਂ ਵਿਚ ਇਸ ਪਵਿੱਤਰ ਅਕਾਲੀ ਦਲ ਦਾ ਅਕਸ ਖ਼ਰਾਬ ਕੀਤਾ ਅਤੇ ਜੋ ਬਜਰ ਗੁਨਾਹ ਇਹਨਾਂ ਅਕਾਲੀ ਸਰਕਾਰ ਸਮੇਂ ਕੀਤਾ ਉਹ ਬਰਦਾਸ਼ਤ ਕਰਨਯੋਗ ਨਹੀਂ ਹੈ ਜਿਸ ਵਿਚ ਇਹਨਾਂ ਆਪਣਾ ਸਿਆਸੀ ਲਾਹਾ ਖੱਟਣ ਖਾਤਰ ਸਿੱਖ ਪੰਥ, ਕੌਮ ਅਤੇ ਗੁਰੂ ਸਾਹਿਬ ਦੀ ਬੇਅਦਬੀ ਕਰਵਾਈ ਹੈ, ਜੋ ਸਮਾਂ ਆਉਣ ਤੇ ਲੋਕਾਂ ਵਲੋਂ ਇਹਨਾਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।ਜਥੇਦਾਰ ਬ੍ਰਹਮਪੁਰਾ ਆਪਣੇ ਸੰਬੋਧਨ ਦੌਰਾਨ ਭਾਵੁਕ ਵੀ ਹੋ ਗੲੇ ਉਨ੍ਹਾਂ ਕਿਹਾ ਕਿ " ਮੈਨੂੰ ਸ਼੍ਰੋਮਣੀ ਅਕਾਲੀ ਦਲ 'ਚ ਕੰਮ ਕਰਦਿਆਂ ਕਿਸੇ ਵੀ ਤਰ੍ਹਾਂ ਦੀ ਕੋਈ ਦਿਕੱਤ ਅਤੇ ਪ੍ਰੇਸ਼ਾਨੀ ਨਹੀਂ ਸੀ, ਮੇਰੇ ਕੋਲ ਰਾਜਭਾਗ ਸੀ, ਹਰ ਜਗ੍ਹਾ ਤੇ ਇਜ਼ਤ, ਸਲੂਟ ਵਜਦੇ ਸਨ ਅਤੇ ਚੰਗਾ ਵਤੀਰਾ ਹੁੰਦਾ ਸੀ ਪਰ ਜਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਥ ਵਿਰੋਧੀ ਸਿਰਸੇ ਵਾਲੇ ਪਖੰਡੀ ਸਾਧ ਨਾਲ ਰਲ ਕੇ ਗੁਰੂ ਸਾਹਿਬ ਦੀਆਂ ਬੇਅਦਬੀਆਂ ਕੀਤੀਆਂ ਗਈਆਂ ਤਾਂ ਮੇਰੇ ਕੋਲੋਂ ਰਿਹਾ ਨਹੀਂ ਗਿਆ ਅਤੇ ਹੁਣ ਇਸ ਪਰਿਵਾਰ ਨੂੰ ਲਾਂਭੇ ਕਰਨ ਦਾ ਵਕਤ ਆ ਗਿਆ ਹੈ ਜਿਸ ਲੲੀ ਹੁਣ ਇਹ ਵਿਰੋਧ ਹੋਰ ਵੱਡੇ ਪੱਧਰ ਤੇ ਕੀਤਾ ਜਾਵੇਗਾ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਲੲੀ ਸ਼ਰਧਾ, ਪਿਆਰ ਅਤੇ ਸਤਿਕਾਰ ਰੱਖਣ ਵਾਲਿਆਂ ਉਹ ਹਰ ਇਕ ਸ਼ਖ਼ਸ ਨੂੰ ਪੰਥ ਦੋਖੀਆਂ ਅਤੇ ਗ਼ਦਾਰਾਂ ਦਾ ਸਾਥ ਨਾ ਦੇਣ ਦੀ ਅਪੀਲ ਕੀਤੀ ਤਾਂ ਜੋ ਸਿੱਖ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜਦੀਕਲਾ ਹੋ ਸਕੇ।

ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਇਸ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜਦੀਕਲਾ ਲਈ ਉਹ ਹਰ ਇਕ ਉਪਰਾਲਾ ਕੀਤਾ ਜਾਵੇਗਾ ਜਿਸ ਨਾਲ ਸਿੱਖ ਪੰਥ ਦੀ ਚੜ੍ਹਦੀਕਲਾ ਹੋ ਸਕੇ ਅਤੇ ਉਨ੍ਹਾਂ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਵੱਲੋਂ ਨਵੇਂ ਅਕਾਲੀ ਦਲ ਬਣਾਉਣ ਦੇ ਫੈਸਲੇ ਨੂੰ ਪੰਜਾਬ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਵਿਚ ਵੀ ਵੱਸਦੇ ਪੰਜਾਬੀਆਂ ਨੇ ਖੁਲਕੇ ਸਮਰਥਨ ਕੀਤਾ ਹੈ ਅਤੇ ਜ਼ਲਦ ਹੀ ਇਸ ਅਕਾਲੀ ਦਲ ਪੁਰਾਣੇ 1920 ਵਾਲੇ ਸਵਿਧਾਨ ਵਾਂਗੂ ਚਲਾਇਆ ਜਾਵੇਗਾ ਅਤੇ ਜੋ ਵੀ ਇਸ ਤਬਦੀਲੀ ਕਰਨੀ ਬਣਦੀ ਹੈ ਉਹ ਕੀਤੀ ਜਾਵੇਗੀ। ਉਨ੍ਹਾਂ ਟਕਸਾਲੀ ਅਕਾਲੀ ਆਗੂਆਂ ਵੱਲੋਂ ਇਸ ਲੲੇ ਗਏ ਸ਼ਲਾਘਾਯੋਗ ਫੈਸਲੇ ਦਾ ਸਵਾਗਤ ਕੀਤਾ।ਇਸ ਮੌਕੇ ਚੇਅਰਮੈਨ ਗੁਰਸੇਵਕ ਸਿੰਘ ਸੇ਼ਕ, ਚੇਅਰਮੈਨ ਸਤਿੰਦਰਪਾਲ ਸਿੰਘ ਮੱਲਮੋਹਰੀ, ਗੁਰਿੰਦਰ ਸਿੰਘ ਟੋਨੀ, ਓਐਸਡੀ ਦਮਨਜੀਤ ਸਿੰਘ, ਅੰਗਰੇਜ਼ ਸਿੰਘ ਸਰਪੰਚ ਅਲਾਵਲਪੁਰ, ਕਸ਼ਮੀਰ ਸਿੰਘ ਸੰਘਾ, ਪੂਰਨ ਸਿੰਘ, ਨਰਿੰਦਰ ਸਿੰਘ ਪੰਚ, ਪਿਆਰਾ ਸਿੰਘ ਦੁਗਲਵਾਲਾ, ਕੁਲਦੀਪ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਮੈਂਬਰ ਪੰਚਾਇਤ, ਸਰਦਾਰਾ ਸਿੰਘ ਮੈਂਬਰ ਪੰਚਾਇਤ, ਸਵਿੰਦਰ ਸਿੰਘ ਨੰਬਰਦਾਰ, ਅਨੋਖ ਸਿੰਘ ਸਾਬਕਾ ਸਰਪੰਚ, ਗੁਰਮਿੰਦਰ ਸਿੰਘ ਨੰਬਰਦਾਰ ਮੱਲਮੋਹਰੀ, ਕਸ਼ਮੀਰ ਸਿੰਘ ਮੱਲਮੋਹਰੀ, ਕੈਪਟਨ ਸਰਬਜੀਤ ਸਿੰਘ ਮੱਲਮੋਹਰੀ, ਪਰਸਨ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਗੋਪੀ, ਬਲਜਿੰਦਰ ਸਿੰਘ ਸਰਪੰਚ ਨੌਰੰਗਾਬਾਦ, ਬਲਕਾਰ ਸਿੰਘ ਮੈਂਬਰ ਪੰਚਾਇਤ ਨੌਰੰਗਾਬਾਦ, ਲਖਵਿੰਦਰ ਸਿੰਘ ਮੈਂਬਰ ਪੰਚਾਇਤ ਨੌਰੰਗਾਬਾਦ, ਬਾਬਾ ਸਤਨਾਮ ਸਿੰਘ ਮੈਂਬਰ ਨੌਰੰਗਾਬਾਦ, ਸਤਪਾਲ ਸਿੰਘ ਮੈਂਬਰ ਨੌਰੰਗਾਬਾਦ, ਸੁਖਦੇਵ ਸਿੰਘ ਮੈਂਬਰ ਨੌਰੰਗਾਬਾਦ, ਰਾਮ ਸਿੰਘ ਨੌਰੰਗਾਬਾਦ, ਮੋਹਨ ਸਿੰਘ ਨੌਰੰਗਾਬਾਦ, ਬਲਬੀਰ ਸਿੰਘ ਨੌਰੰਗਾਬਾਦ, ਅਮਨਦੀਪ ਸਿੰਘ, ਪੂਰਨ ਸਿੰਘ, ਬਿੱਲਾ ਨੌਰੰਗਾਬਾਦ, ਹਰਜਿੰਦਰ ਸਿੰਘ ਸੇਕਚੱਕ, ਗੁਰਪ੍ਰੀਤ ਸਿੰਘ ਪੱਪਾ, ਅਜਾਇਬ ਸਿੰਘ, ਗੁਰਦਿਆਲ ਸਿੰਘ ਪੱਤਰਵਾਲੇ, ਬਲਵਿੰਦਰ ਸਿੰਘ, ਲੱਖਾ ਸਿੰਘ, ਸੁਖਦੇਵ ਸਿੰਘ ਸਰਪੰਚ, ਜਥੇਦਾਰ ਪ੍ਰਤਾਪ ਸਿੰਘ, ਗੁਰਸਾਹਿਬ ਸਿੰਘ, ਕੁਲਵਿੰਦਰ ਸਿੰਘ, ਹੀਰਾ ਸਿੰਘ, ਸ਼ਮਸ਼ੇਰ ਸਿੰਘ, ਉਪਕਾਰ ਸਿੰਘ, ਗੁਰਭੇਜ ਸਿੰਘ, ਚਰਨਜੀਤ ਸਿੰਘ ਦੇਉਂ ਆਦਿ ਹਾਜ਼ਰ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD