Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ 'ਤੇ ਦਿੱਤੀ ਵਧਾਈ

ਕਿਸਾਨਾਂ ਨੇ ਸਿਹਤ, ਵਾਤਾਵਰਣ ਪ੍ਰਦੂਸ਼ਤ ਹੋਣ ਤੋਂ ਬਚਾਇਆ, ਦਿੱਤਾ ਮਿਸ਼ਨ ਤੰਦਰੁਸਤ ਪੰਜਾਬ ਨੂੰ ਹੁੰਗਾਰਾ-ਬਿਜਲੀ ਮੰਤਰੀ

Web Admin

Web Admin

5 Dariya News

ਬਠਿੰਡਾ , 05 Dec 2018

Last updated on: Dec 05, 2018, 00:00 IST

ਪੰਜਾਬ ਦੇ ਬਿਜਲੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਜਲਾਉਣ 'ਤੇ ਵਧਾਈ ਦਿੱਤੀ। ਪਿੰਡ ਦਿਆਲਪੁਰਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਲਈ ਆਯੋਜਿਤ ਕੀਤੇ ਗਏ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਇਸ ਸਾਲ ਝੋਨੇ ਦੀ ਨਾੜ/ਪਰਾਲੀ ਨੂੰ ਜਲਾਉਣ ਸਬੰਧੀ ਠੱਲ ਪਈ ਹੈ ਅਤੇ ਆਉਂਦੇ ਸਾਲਾਂ ਵਿਚ ਵੀ ਇਸੇ ਤਰਾਂ ਕਿਸਾਨ ਵੀਰ ਆਪਣੇ ਖੇਤਾਂ ਵਿਚ ਪਰਾਲੀ/ਨਾੜ ਨਾ ਜਲਾ ਕੇ ਚੰਗੀ ਸਿਹਤ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਦੇ ਪੰਜਾਬ ਸਰਕਾਰ ਦੇ ਨਾਅਰੇ ਨੂੰ ਹੁੰਗਾਰਾ ਦੇਣਗੇ। ਉਨਾਂ ਦੱਸਿਆ ਕਿ ਸੂਝਵਾਨ ਕਿਸਾਨਾਂ ਨੂੰ ਪਰਾਲੀ/ਨਾੜ ਜਲਾਉਣ ਦੀ ਬਜਾਏ ਖੇਤਾਂ ਵਿਚ ਹੀ ਵਾਹੀ ਹੈ ਜਿਸ ਨਾਲ ਕਣਕ ਦੀ ਫ਼ਸਲ ਦਾ ਝਾੜ ਵਧੇਗਾ ਅਤੇ ਚੰਗੀ ਪੈਦਾਵਾਰ ਹੋਵੇਗੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨਾਂ ਕਿਹਾ ਕਿ ਪਰਾਲੀ ਪ੍ਰਬੰਧਨ ਵਿੱਚ ਕਿਸਾਨ ਦੇ ਮੋਢੇ ਨਾਲ ਮੋਢਾ ਮਿਲਾਉਂਦਿਆਂ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਪਰਾਲੀ 'ਤੇ ਚਲਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਇਸ ਸਬੰਧੀ ਕਾਗ਼ਜੀ ਕਾਰਵਾਈ ਦੇ ਕੰਮ ਨੂੰ ਅੰਤਿਮ ਛੋਹਾ ਦਿੱਤੀਆਂ ਗਈਆਂ ਹਨ ਇਸ ਪਲਾਂਟ ਦੇ ਚਲਣ ਨਾਲ ਨਾ ਸਿਰਫ਼ ਕਿਸਾਨਾਂ ਨੂੰ ਪਰਾਲੀ ਦਾ ਵਾਜਬ ਮੁੱਲ ਮਿਲੇਗਾ ਬਲਕਿ ਸੂਬੇ ਨੂੰ ਧੂੰਆ ਰਹਿਤ ਬਿਜਲੀ ਵੀ ਮਿਲੇਗੀ। 

ਪੱਤਰਕਾਰਾਂ ਦੇ ਇਕ ਹੋਰ ਸਵਾਲਾਂ ਦਾ ਜਵਾਬ ਦਿੰਦਿਆਂ ਉਨਾਂ ਕਿਹਾ ਕਿ ਇਲਾਕੇ ਦਾ ਵਿਕਾਸ ਸਿਆਸੀ ਪਾਰਟੀ ਤੋਂ ਉਪਰ ਉੱਠ ਕੇ ਕੀਤਾ ਜਾ ਰਿਹਾ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਿਚ ਤਰਸ ਦੇ ਆਧਾਰ 'ਤੇ ਦਿੱਤੀਆਂ ਜਾਣ ਵਾਲੀਆਂ ਨੌਕਰੀਆਂ ਸਬੰਧੀ ਜਿਹੜੇ ਪਰਿਵਾਰਾਂ ਦਾ ਬਿਜਲੀ ਵਿਭਾਗ ਵਿੱਚ ਕੰਮ ਕਰਨ ਵਾਲੇ ਮੈਂਬਰ ਨੌਕਰੀ ਦੌਰਾਨ ਸਦੀਵੀਂ ਵਿਛੋੜਾ ਦੇ ਗਏ ਹਨ ਅਤੇ ਉਨਾਂ ਪਰਿਵਾਰਾਂ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਕੋਈ ਮੁਆਵਾਜ਼ਾ ਨਹੀਂ ਲਿਆ ਉਨਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ ਬਿਜਲੀ ਵਿਭਾਗ ਵਲੋਂ ਜਲਦੀ ਹੀ ਲੋਅਰ ਡਵੀਜ਼ਨ ਕਲਰਕ (ਐਲ.ਡੀ.ਸੀ.) ਵੀ ਭਰਤੀ ਕੀਤੇ ਜਾਣਗੇ। ਇਸ ਮੌਕੇ ਉਪ ਮੰਡਲ ਮੈਜਿਸਟੇ੍ਰਟ ਰਾਮਪੁਰਾ ਫੂਲ ਸ਼੍ਰੀ ਖੁਸ਼ਦਿਲ ਸਿੰਘ, ਡੀ.ਐਸ.ਪੀ. ਫੂਲ ਸ਼੍ਰੀ ਗੁਰਪ੍ਰੀਤ ਸਿੰਘ, ਬਿਜਲੀ ਬੋਰਡ ਰਾਮਪੁਰਾ ਦੇ ਐਕਸੀਐਨ ਸ਼੍ਰੀ ਐਲ.ਕੇ. ਬਾਂਸਲ, ਬਿਜਲੀ ਬੋਰਡ ਭਗਤਾ ਦੇ ਐਕਸੀਐਨ ਸ਼੍ਰੀ ਕਮਲਦੀਪ ਅਰੋੜਾ, ਸਿੰਚਾਈ ਵਿਭਾਗ ਰਾਮਪੁਰਾ ਫੂਲ ਦੇ ਐਸ.ਡੀ.ਓ. ਸ਼੍ਰੀ ਗੁਰਪਾਲ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

 

Tags: Gurpreet Singh Kangar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD