Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕਈ ਦੇਸ਼ਾਂ ਵਿਚਾਲੇ ਉਦਯੋਗਿਕ ਸਬੰਧ ਮਜਬੂਤ ਕਰੇਗਾ ਪਾਈਟੈਕਸ- ਕਮਲਜੀਤ ਸਿੰਘ ਸੰਘਾ

ਗੁਰੂ ਕੀ ਨਗਰੀ ਵਿੱਚ ਅੱਜ ਤੋਂ ਸ਼ੁਰੂ ਹੋਵੇਗਾ 13ਵਾਂ ਪਾਈਟੈਕਸ ਮੇਲਾ, ਨਵਜੋਤ ਸਿੱਧੂ ਅਤੇ ਓ.ਪੀ.ਸੋਨੀ ਕਰਨਗੇ ਉਦਘਾਟਨ

Web Admin

Web Admin

5 Dariya News

ਅੰਮ੍ਰਿਤਸਰ , 05 Dec 2018

Last updated on: Dec 05, 2018, 00:00 IST

'ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਰਾਂਹੀ ਜਿਥੇ ਕਈ ਦੇਸ਼ਾਂ ਵਿਚਾਲੇ ਸਨਅਤੀ ਸਬੰਧ ਮਜਬੂਤ ਹੋਣਗੇ, ਉਥੇ ਹੀ ਉਦਯੋਗਿਕ ਖੇਤਰ ਵਿੱਚ ਅੰਮ੍ਰਿਤਸਰ ਦਾ ਗ੍ਰਾਫ ਵੀ ਵਧੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਸੰਘਾ ਨੇ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਕਰਵਾਏ ਜਾ ਰਹੇ 13ਵੇਂ ਪਾਈਟੈਕਸ ਮੇਲੇ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਪਤੱਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨਾਂ ਦੱਸਿਆ ਕਿ ਮੇਲੇ ਦਾ ਰਸਮੀ ਉਦਘਾਟਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸਿੱਖਿਆ ਤੇ ਫੂਡ ਪ੍ਰੋਸੈਸਿੰਗ ਮੰਤਰੀ ਓ.ਪੀ. ਸੋਨੀ ਵਲੋਂ ਸਾਂਝੇ ਤੌਰ 'ਤੇ 6 ਦਸਬੰਰ ਨੂੰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਸਨਅਤੀ ਮੇਲੇ ਦੀ ਮੇਜਬਾਨੀ ਪੰਜਾਬ ਸਰਕਾਰ ਵਲੋਂ ਕੀਤੀ ਜਾਂਦੀ ਹੈ ਅਤੇ ਪਿਛਲੇ 12 ਸਾਲਾਂ ਦੌਰਾਨ ਪਾਈਟੈਕਸ ਨੇ ਪੰਜਾਬ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਆਪਣੀ ਵੱਖਰੀ ਪਹਿਚਾਣ ਬਣਾਈ ਹੈ, ਜਿਸ ਕਾਰਨ ਲੋਕਾਂ ਨੂੰ ਇਸਦਾ ਬੜੀ ਬੇਸਬਰੀ ਨਾਲ ਇੰਤਜਾਰ ਰਹਿੰਦਾ ਹੈ। ਡੀ.ਸੀ. ਨੇ ਅੰਮ੍ਰਿਤਸਰ ਵਾਸੀਆਂ ਨੂੰ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਮੂਹ ਸ਼ਹਿਰ ਵਾਸੀਆਂ ਲਈ ਇਹ ਮਾਣ ਦੀ ਗੱਲ ਹੈ ਕਿ ਪਾਈਟੈਕਸ ਦਾ ਆਯੋਜਨ ਇਸ ਸ਼ਹਿਰ ਵਿੱਚ ਹੁੰਦਾ ਹੈ।ਇਸ ਤੋਂ ਪਹਿਲਾਂ ਬੋਲਦਿਆਂ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਦੇ ਚੇਅਰਮੈਨ ਆਰ.ਐਸ.ਸਚਦੇਵਾ ਅਤੇ ਪਿੰਰਸੀਪਲ ਡਾਇਰੈਕਟਰ ਰਣਜੀਤ ਮਹਿਤਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਐਨ.ਐਸ.ਆਈ.ਸੀ., ਐਮ.ਐਸ.ਐਮ.ਈ., ਨੈਸ਼ਨਲ ਜੂਟ ਬੋਰਡ ਤੋਂ ਇਲਾਵਾ ਪੰਜਾਬ ਸਰਕਾਰ ਦੇ ਪੀ.ਐਸ.ਆਈ.ਈ.ਸੀ., ਗਮਾਡਾ, ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ, ਪੇਡਾ, ਮਿਲਕਫੈਡ ਅਤੇ ਮਾਰਕਫੈਡ ਵਲੋਂ  ਸਹਿਯੋਗ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਪਹਿਲਾ ਮੌਕਾ ਹੈ ਜਦੋਂ ਪਾਈਟੈਕਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਸਟਾਲ ਬੁੱਕ ਹੋ ਚੁੱਕੇ ਹਨ। ਇਸ ਵਾਰ ਪਾਈਟੈਕਸ ਵਿੱਚ ਜਿਥੇ ਅਫਗਾਨਿਸਤਾਨ, ਤੁਰਕੀ, ਥਾਈਲੈਂਡ, ਮਿਸ਼ਰ ਆਦਿ ਦੇਸ਼ਾਂ ਦੇ ਕਾਰੋਬਾਰੀ ਭਾਗ ਲੈ ਰਹੇ ਹਨ, ਉਥੇ  ਹੀ ਲੋਕਾਂ ਨੂੰ ਇਥੇ ਪਾਕਿਸਤਾਨੀ ਉਤਪਾਦ ਵੀ ਮਿਲਣਗੇ। ਇਸ ਤੋਂ ਇਲਾਵਾ ਝਾਰਖੰਡ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਆਦਿ ਸੂਬਿਆਂ ਵਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ।  ਛੇ ਦਸੰਬਰ ਨੂੰ ਉਦਘਾਟਨ ਤੋਂ ਬਾਅਦ ਕਪੈਸਟੀ ਬਿਲਡਿੰਗ ਆਫ ਐਮ.ਐਸ.ਐਮ.ਈ. ਵਿਸ਼ੇ 'ਤੇ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ,  ਜਿਸ ਵਿੱਚ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਬਤੌਰ ਮੁੱਖ ਮਹਿਮਾਨ ਭਾਗ ਲੈ ਰਹੇ ਹਨ। ਅੱਠ ਦਸੰਬਰ ਨੂੰ ਮਿਸ਼ਨ ਦੀਪ ਸੰਸਥਾ ਦੇ ਸਹਿਯੋਗ ਨਾਲ ਵਿਦਿਆਰਥੀ ਪਾਈਟੈਕਸ ਮੇਲਾ ਦੇਖਣਗੇ। ਉਨ੍ਹਾਂ ਦੱਸਿਆ ਕਿ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਨੂੰ ਸਮਝਦੇ ਹੋਏ ਪੀ.ਐਚ.ਡੀ ਚੈਂਬਰ ਵਲੋਂ 9 ਦਸੰਬਰ ਨੂੰ ਸ਼ਹਿਰ ਵਿੱਚ ਅੰਗਦਾਨ ਬਾਰੇ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਵਾਕਥਨ ਵੀ ਕਰਵਾਈ ਜਾਵੇਗੀ।ਇਸ ਮੌਕੇ ਤੇ ਬੋਲਦੇ ਹੋਏ ਪੀ.ਐਚ.ਡੀ. ਚੈਂਬਰ ਆਫ ਕਾਮਰਸ ਦੀ ਖੇਤਰੀ ਡਾਇਰੈਕਟਰ ਮਧੂ ਪਿੱਲੇ ਨੇ ਦੱਸਿਆ ਕਿ ਕਰੀਬ ਦੱਸ ਹਜਾਰ ਵਰਗ ਮੀਟਰ ਵਿੱਚ ਇਥੇ 425 ਸਟਾਲ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਾਲ 2005 ਵਿੱਚ ਜਦੋਂ ਅੰਮ੍ਰਿਤਸਰ ਵਿੱਚ ਪਾਈਟੈਕਸ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਇਥੇ ਕਰੀਬ 150 ਕਾਰੋਬਾਰੀਆਂ ਨੇ ਭਾਗ ਲਿਆ ਸੀ ਅਤੇ ਕੇਵਲ 50 ਹਜਾਰ ਲੋਕਾਂ ਵਲੋਂ ਇਥੇ ਦੌਰਾ ਕੀਤਾ ਗਿਆ ਸੀ। ਚੈਂਬਰ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਲਗਾਤਾਰ ਇਸਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਰਟੀ ਦੇ ਕੁਆਰਡੀਨੇਟਰ ਜੈਦੀਪ ਸਿੰਘ ਤੋਂ ਇਲਾਵਾ ਕਈ ਪਤਵੰਤੇ ਹਾਜਰ ਸਨ।

 

Tags: DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD