ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੋਕੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਜਾਰੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਮਿੰਨੀ ਸਕੱਤਰੇਤ ਕੰਪਲੈਕਸ ਵਿੱਚ ਪ੍ਰਸ਼ਾਸ਼ਨਕੀ ਅਧਿਕਾਰੀਆਂ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਉੱਤੇ ਫੁੱਲ ਮਾਲਾਵਾਂ ਅਰਪਣ ਕੀਤੀਆਂ।ਇਸ ਮੌਕੇ ਸਹਾਇਕ ਕਮਿਸ਼ਨਰ ਜ਼ਨਰਲ ਜਸਪ੍ਰੀਤ ਸਿੰਘ ,ਐਡਵੋਕੇਟ ਚਰਨਜੀਤ ਸਿੰਘ ਘਈ , ਸੁਪਰਡੈਂਟ ਗਰੇਡ -1 ਸੰਤੋਸ਼ ਕੁਮਾਰੀ , ਸੁਪਰਡੈਂਟ ਗਰੇਡ -2 ਅਮਨ ਕੁਮਾਰ ਰਾਠੋੜ ਅਤੇ ਕਰਮਚਾਰੀ ਹਾਜ਼ਰ ਸਨ। ਇਸ ਮੋਕੇ ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਕਮਜ਼ੋਰ , ਮਜਲੂਮਾਂ ਅਤੇ ਦਬੇ ਖੁਚਲਿਆਂ ਦੀ ਭਲਾਈ ਹਮੇਸ਼ਾ ਸਮਰਪਿਤ ਰਹੇ ਉਨ੍ਹਾਂ ਨੇ ਮਾਨਵਤਾ ਦੀ ਸੇਵਾ ਅਤੇ ਸਾਰਿਆਂ ਲਈ ਇਨਸਾਫ , ਸਮਾਨਤਾ ਅਤੇ ਆਪਸੀ ਸਮਾਨਤਾ ਨਾਲ ਭਰਿਆ ਭਵਿੱਖ ਬਨਾਉਣ ਲਈ ਸਾਰਿਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਐਡਵੋਕੇਟ ਘਈ ਨੇ ਕਿਹਾ ਕਿ ਬਾਬਾ ਸਾਹਿਾਬ ਆਪਣੇ ਆਪ ਵਿੱਚ ਇਕ ਬਹੁਤ ਵੱਡੀ ਸੰਸਥਾ ਸਨ ਜਿਨ੍ਹਾਂ ਨੇ ਛੋਟੇ ਜੀਵਨ ਵਿੱਚ ਬਹੁਤ ਪ੍ਰਾਪਤੀਆਂ ਕੀਤੀਆਂ ਉਨ੍ਹਾਂ ਨੇ ਔਰਤਾਂ , ਦਲਿਤਾਂ ਅਤੇ ਪਛੜੇ ਵਰਗ ਦੇ ਲੋਕਾਂ ਦੀ ਅਜ਼ਾਦੀ ਲਈ ਯੋਗਦਾਨ ਪਾਇਆ ਅਤੇ ਇਨ੍ਹਾਂ ਦੀ ਬਦੋਲਤ ਹੀ ਦੁਨੀਆਂ ਦਾ ਸਭ ਤੋਂ ਵੱਡਾ ਲਿਖਿਤ ਸੰਵਿਧਾਨ ਹੋਂਦ ਵਿੱਚ ਆਇਆ।ਇਸ ਵਿੱਚ ਕੋਈ ਅਜਿਹਾ ਮੁੱਦਾ ਨਹੀਂ ਜਿਸ ਦਾ ਜ਼ਿਕਰ ਨਾ ਹੋਵੇ ।