Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅਗਾਹਵਧੁ ਕਿਸਾਨਾਂ ਦੀਆਂ ਸੁਣੀਆਂ ਸਮੱਸਿਆਵਾਂ

ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਆਯੋਜਿਤ

Web Admin

Web Admin

5 Dariya News

ਪਠਾਨਕੋਟ , 06 Dec 2018

Last updated on: Dec 06, 2018, 00:00 IST

ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ,ਡਾ. ਤਰਸੇਮ ਸਿੰਘ ਡੀ.ਐਚ.ਓ. ਸਿਹਤ ਵਿਭਾਗ ਪਠਾਨਕੋਟ, ਗੁਰਿੰਦਰ ਸਿੰਘ ਰੰਧਾਵਾ ਮੱਛੀ ਪਾਲਣ ਅਫਸ਼ਰ, ਗੁਰਪ੍ਰੀਤ ਸਿੰਘ ਭੁੱਮੀ ਰੱਖਿਆ ਅਫਸ਼ਰ, ਜਤਿੰਦਰ ਕੁਮਾਰ ਬਾਗਬਾਨੀ ਅਫਸ਼ਰ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਅਗਾਹਵਧੂ ਕਿਸਾਨ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪਠਾਨਕੋਟ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਜਲਾਉਂਣ ਲਈ ਜਾਗਰੁਕ ਕਰਨ ਦੇ ਲਈ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵਿਸ਼ੇਸ ਮੁਹਿਮ ਚਲਾਈ ਗਈ ਅਤੇ ਕਿਸਾਨਾਂ ਵੱਲੋਂ ਵੀ ਇਸ ਦਾ ਪੂਰਨ ਸਮਰਥਣ ਕੀਤਾ ਗਿਆ। ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੁਕ ਕਰਨ ਦੇ ਲਈ ਜਿਲ੍ਹਾ ਪੱਧਰ ਤੇ 2 , ਬਲਾਕ ਪੱਧਰ ਤੇ 8 ਅਤੇ ਪਿੰਡ ਪੱਧਰ ਤੇ 80 ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿਖੇ ਇਸ ਸਾਲ ਜਿਆਦਾਤਰ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ ਅਤੇ ਜਿਸ ਦੇ ਨਤੀਜੇ ਵਧੀਆ ਸਾਹਮਣੇ ਆ ਰਹੇ ਹਨ। 

ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਰਵਿਸ ਤਹਿਤ ਬੀਜਾਂ ਦੇ 85 ਸੈਂਪਲ, ਐਕਟ ਅਧੀਨ ਬੀਜਾਂ ਦੇ 21 ਸੈਂਪਲ ਅਤੇ ਖਾਦਾਂ ਦੇ 27 ਸੈਂਪਲ ਲਏ ਹਨ । ਉਨ੍ਹਾ ਦੱਸਿਆ ਕਿ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਸੁਚੱਜੀ ਵਰਤੋਂ ਲਈ ਪਿੰਡ ਪੱਧਰੀ, ਬਲਾਕ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਮੀਟਿੰਗ ਦੋਰਾਨ ਅਗਾਹਵਧੂ ਕਿਸਾਨਾਂ ਵੱਲੋਂ ਪਿੰਡ ਰਾਣੀਪੁਰ ਵਿਖੇ ਪਸੂ ਹਸਪਤਾਲ ਦੀ  ਖੰਡਰ ਪਈ ਖਾਲੀ ਇਮਾਰਤ ਨੂੰ ਤੋੜਨ ਦੀ ਮੰਗ ਕੀਤੀ ਤਾਂ ਜੋ ਕਿਸੇ ਹੋਣ ਵਾਲੀ ਅਣਹੋਣੀ ਦੁਰਘਟਨਾਂ ਤੋਂ ਬਚਿਆ ਜਾ ਸਕੇ। ਕਿਸਾਨਾਂ ਵੱਲੋਂ ਮੰਗ ਰੱਖੀ ਗਈ ਕਿ ਸਰਕਾਰ ਤੱਕ ਕਿਸਾਨਾਂ ਦੀ ਮੰਗ ਪਹੁੰਚਾਈ ਜਾਵੇਗੀ ਮੱਕੀ ਦੀ ਕੀਮਤ ਨਿਰਧਾਰਤ ਕੀਤੀ ਜਾਵੇ ਅਤੇ ਜਿਲ੍ਹਾ ਪਠਾਨਕੋਟ ਅੰਦਰ ਮੱਕੀ ਦੀ ਖਰੀਦ ਕਰਨ ਲਈ ਏਜੰਸੀਆਂ ਨੂੰ ਲਗਾਇਆ ਜਾਵੇ। ਕਿਸਾਨਾਂ ਮੰਗ ਕੀਤੀ ਹੈ ਕਿ ਮਗਨਰੇਗਾ ਨੂੰ ਹਰਟੀਕਲਚਰ ਨਾਲ ਜੋੜਿਆ ਜਾਣਾ ਚਾਹੀਦਾ ਹੈ ਤਾਂ ਜੋ ਬਾਗਬਾਨਾਂ ਨੂੰ ਲੈਬਰ ਆਸਾਨੀ ਨਾਲ ਮਿਲ ਸਕੇ ਅਤੇ ਬੇਰੋਜਗਾਰ ਲੋਕਾਂ ਨੂੰ ਰੋਜਗਾਰ ਮਿਲ ਸਕੇ। ਉਪਰੋਕਤ ਮੰਗਾ ਬਾਰੇ ਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਤੇ ਜਲਦੀ ਵਿਚਾਰ ਕੀਤਾ ਜਾਵੇਗਾ ਅਤੇ ਜੋ ਮੰਗਾਂ ਸਰਕਾਰ ਨੂੰ ਭੇਜਣ ਵਾਲੀਆਂ ਹੋਣਗੀਆਂ ਉਹ ਵੀ ਭੇਜੀਆਂ ਜਾਣਗੀਆਂ ਤਾਂ ਜੋ ਕਿਸਾਨਾਂ ਨੂੰ ਲਾਭ ਪਹੁੰਚ ਸਕੇ। 

 

Tags: Punjab Admin , Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD