Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮਿੱਟੀ ਦੀ ਪਰਖ ਕਰਵਾ ਕੇ ਹੀ ਖੇਤਾਂ ਦੀ ਸਿਹਤ ਵਿੱਚ ਕੀਤਾ ਜਾ ਸਕਦੈ ਸੁਧਾਰ : ਡਾ. ਰਾਮਪਾਲ

ਕਿਸਾਨਾਂ ਨੂੰ ਖੇਤੀ ਮਾਹਰਾਂ ਦੀ ਰਾਏ ਅਨੁਸਾਰ ਹੀ ਕੀਟ ਨਾਸ਼ਕਾਂ ਤੇ ਖਾਦਾਂ ਦੀ ਕਰਨੀ ਚਾਹੀਦੀ ਹੈ ਵਰਤੋਂ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Dec 2018

Last updated on: Dec 06, 2018, 00:00 IST

ਖੇਤੀ ਰਸਾਇਣਾਂ ਦੀ ਲਗਾਤਾਰ ਵਰਤੋਂ ਕਰਨ ਨਾਲ ਖੇਤ ਦੀ ਮਿੱਟੀ ਦੀ ਸਿਹਤ ਵਿੱਚ ਗਿਰਾਵਟ ਆ ਰਹੀ ਹੈ, ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਖੇਤਾਂ ਦੀ ਮਿੱਟੀ ਦੀ ਪਰਖ ਕਰਵਾ ਕੇ ਖੇਤਾਂ ਦੀ ਸਿਹਤ ਸਬੰਧੀ ਜਾਗਰੂਕ ਹੋਣ, ਤਾਂ ਜੋ ਰਸਾਇਣਾਂ ਦੀ ਸੁਚੱਜੀ ਵਰਤੋਂ ਕਰਕੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕੇ। ਇਹ ਪ੍ਰਗਟਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ' ਵਿਸ਼ਵ ਮਿੱਟੀ ਸਿਹਤ ਦਿਵਸ ' ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਖੇਤ ਦੀ ਮਿੱਟੀ ਦੀ ਪਰਖ ਕਰਵਾ ਕੇ ਉਸ ਦਾ ਸੁਆਇਲ ਹੈਲਥ ਕਾਰਡ ਬਣਵਾਉਣ ਅਤੇ ਖੇਤੀ ਮਾਹਰਾਂ ਦੀ ਰਾਏ ਅਨੁਸਾਰ ਹੀ ਕੀਟ ਨਾਸ਼ਕ ਤੇ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਨੂੰ ਉਪਜਾਊ ਰੱਖਣ ਲਈ ਲੋੜ ਨਾਲੋਂ ਵੱਧ ਖਾਦਾਂ ਤੇ ਕੀਟ ਨਾਸ਼ਕਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਜੇਕਰ ਮਿੱਟੀ ਦੀ ਸਿਹਤ ਠੀਕ ਹੋਵੇਗੀ ਤਾਂ ਹੀ ਫਸਲਾਂ ਦੀ ਕਾਸ਼ਤ ਦੀ ਉਪਜ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਹੋਰ ਕਿਹਾ ਕਿ ਰਸਾਇਣਾਂ ਦੀ ਸੁਚੱਜੀ ਵਰਤੋਂ ਕਰਕੇ ਅਤੇ ਮਿੱਟੀ ਦੀ ਪਰਖ ਕਰਵਾ ਕੇ ਹੀ ਖੇਤ ਦੀ ਸਿਹਤ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਇਸ ਸਾਲ ਹੁਣ ਤੱਕ 1000 ਤੋਂ ਵੀ ਵੱਧ ਮਿੱਟੀ ਸਿਹਤ ਕਾਰਡ ਵੰਡੇ ਗਏ ਹਨ। ਇਸ ਮੌਕੇ ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਡਾ. ਰੀਤ ਵਰਮਾ ਨੇ ਕਿਸਾਨਾਂ ਨੂੰ ਖੇਤੀ ਰਸਾਇਣਾਂ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਤ ਕੀਤਾ। ਉਨ੍ਹਾਂ ਰਸਾਇਣਾਂ ਦੇ ਛਿੜਕਾਅ ਕਰਨ ਮੌਕੇ ਸਹੀ ਛਿੜਕਾ ਤਕਨੀਕ ਬਾਰੇ ਵੀ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ (ਪ੍ਰਸ਼ੂ ਵਿਗਿਆਨ) ਡਾ. ਅਜੇ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਦੇ ਨਮੂਨੇ ਲੈਣ ਅਤੇ ਮਿੱਟੀ ਪਰਖ ਰਿਪੋਰਟ ਪੜ੍ਹਨ ਲਈ ਜਾਗਰੂਕ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਕਿਸਾਨ ਨੂੰ ਆਪਣੇ ਖੇਤ ਦੀ ਮਿੱਟੀ ਦੀ ਪਰਖ ਜਰੂਰ ਕਰਵਾਉਣੀ ਚਾਹੀਦੀ ਹੈ। ਮਿੱਟੀ ਦੀ ਪਰਖ ਖੇਤੀਬਾੜੀ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਫਤ ਕੀਤੀ ਜਾਂਦੀ ਹੈ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਸੁਆਇਲ ਹੈਲਥ ਕਾਰਡ ਵੀ ਵੰਡੇ ਗਏ। ਇਸ ਮੌਕੇ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਮਨੀਸ਼ਾ ਭਾਟੀਆ ਅਤੇ ਹੋਰ ਖੇਤੀ ਮਾਹਰਾਂ ਨੇ ਵੀ ਕਿਸਾਨਾਂ ਨੂੰ ਮਿੱਟੀ ਦੀ ਪਰਖ ਕਰਵਾਉਣ ਲਈ ਪ੍ਰੇਰਿਤ ਕੀਤਾ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD