ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਰੇਕ ਤਰ੍ਹਾਂ ਦੇ ਰਾਜੀਨਾਮੇ ਯੋਗ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 2265 ਕੇਸਾਂ ਵਿੱਚੋਂ 1403 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 5 ਕਰੋੜ 82 ਲੱਖ 55 ਹਜ਼ਾਰ 875 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਆਰ.ਐਸ.ਰਾਏ ਨੇ ਕੌਮੀ ਲੋਕ ਅਦਾਲਤ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਦਿੱਤੀ।ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਨ੍ਹਾਂ ਦੀ ਅਦਾਲਤ ਸਮੇਤ ਵਧੀਕ ਸੈਸ਼ਨਜ਼ ਜੱਜ ਸ਼੍ਰੀਮਤੀ ਨਵਜੋਤ ਕੌਰ, ਵਧੀਕ ਸੈਸ਼ਨਜ਼ ਜੱਜ ਸ਼੍ਰੀਮਤੀ ਬਲਜਿੰਦਰ ਕੌਰ ਸਿੱਧੂ, ਵਧੀਕ ਸੈਸ਼ਨਜ਼ ਜੱਜ ਸ਼੍ਰੀਮਤੀ ਸਮਰੀਤੀ ਧਿਰ, ਵਧੀਕ ਸੈਸ਼ਨਜ ਜੱਜ ਸ੍ਰੀ ਰੰਜੀਵ ਕੁਮਾਰ ਵਸ਼ਿਸ਼ਟ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਵਿਪਨਦੀਪ ਕੌਰ, ਚੀਫ ਜੁਡੀਸ਼ਅਲ ਮੈਜੀਸਟੇ੍ਰਟ ਸ੍ਰੀਮਤੀ ਨੀਤੀਕਾ ਵਰਮਾ, ਐਡੀਸ਼ਨਲ ਸਿਵਲ ਜੱਜ ਡਾ. ਗਗਨਦੀਪ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਿਮਾਂਸੂ ਅਰੋੜਾ, ਸ੍ਰੀ ਕਰਨਵੀਰ ਸਿੰਘ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਵਰੁਣਦੀਪ ਚੋਪੜਾ, ਸਿਵਲ ਜੱਜ ਜੂਨੀਅਰ ਡਵੀਜ਼ਨ ਮਿਸ ਮਹਿਮਾ ਭੁਲੇਰ, ਚੇਅਰਮੈਨ ਸਥਾਈ ਲੋਕ ਅਦਾਲਤ ਸੀ ਇੰਦਰਜੀਤ ਕੋਸ਼ਿਕ ਅਤੇ ਸਬ ਡਵੀਜ਼ਨ ਪੱਧਰ ਤੇ ਅਮਲੋਹ ਵਿਖੇ ਸਬ ਡਵੀਜ਼ਨਲ ਮੈਜੀਸ੍ਰਟੇਟ ਸ੍ਰੀ ਆਸ਼ੀਸ਼ ਥਥਈ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀਮਤੀ ਕ੍ਰਿਸ਼ਨਾਨੂਜਾ ਮਿੱਤਲ, ਅਤੇ ਖਮਾਣੋਂ ਵਿਖੇ ਸਬ ਡਵੀਜ਼ਨਲ ਮੈਜੀਸ੍ਰਟੇਟ ਮਿਸ ਹਿਮਾਂਸ਼ੀ ਗਲਹੋਤਰਾ ਦੀ ਅਗਵਾਈ ਹੇਠ 16 ਬੈਂਚ ਗਠਿਤ ਕੀਤੇ ਗਏ ਸਨ।
ਇਨ੍ਹਾਂ ਵੱਲੋਂ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰਕਮਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀ ਪ੍ਰਸ਼ਾਂਤ ਵਰਮਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਸਾਰੇ ਪ੍ਰਕਾਰ ਨਾਲ ਸਬੰਧਤ ਕੇਸ ਜਿਵੇਂ ਕਿ ਰਾਜ਼ੀਨਾਮੇ ਯੋਗ ਫੌਜ਼ਦਾਰੀ ਕੇਸ, ਚੈਕ ਬਾਉਂਸ ਦੇ ਕੇਸ (ਧਾਰਾ 138), ਮੋਟਰ ਐਕਸੀਡੈਂਟ ਕੇਸ ਸਮੇਤ ਦੁਰਘਟਨਾ ਜਾਣਕਾਰੀ ਰਿਪੋਰਟ, ਵਿਵਾਹਿਕ ਅਤੇ ਪਰਿਵਾਰਿਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਜਮੀਨ ਅਧਿਗ੍ਰਹਿਣ ਦੇ ਸਾਰੇ ਪ੍ਰਕਾਰ ਦੇ ਝਗੜਿਆਂ ਦੇ ਕੇਸ, ਦੀਵਾਨੀ ਕੇਸ ਜਿਵੇਂ ਕਿ ਕਿਰਾਏ ਸਬੰਧੀ, ਬੈਂਕ ਰਿਕਵਰੀ, ਰੈਵੀਨਿਊ ਕੇਸ, ਬਿਜਲੀ ਅਤੇ ਪਾਣੀ ਦੇ ਚਲਦੇ ਅਤੇ ਪ੍ਰੀਲੰਬਿਤ ਫੈਸਲਾ ਲਈ ਰੱਖੇ ਗਏ ਸਨ।ਜਿਨ੍ਹਾਂ ਦਾ ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ। ਸ਼੍ਰੀ ਵਰਮਾ ਨੇ ਕਿਹਾ ਕਿ ਆਮ ਲੋਕਾਂ ਨੂੰ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਫਾਇਦਾ ਵੱਧ ਤੋਂ ਵੱਧ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।