Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਸਮਝੌਤੇ ਲਈ ਰੱਖੇ 2265 ਕੇਸਾਂ ਵਿੱਚੋਂ 1403 ਕੇਸਾਂ ਦਾ ਕੀਤਾ ਨਿਪਟਾਰਾ

ਕੌਮੀ ਲੋਕ ਅਦਾਲਤ ਵਿੱਚ 5 ਕਰੋੜ 82 ਲੱਖ ਤੋਂ ਵੱੱਧ ਦੀ ਰਕਮ ਦੇ ਕੀਤੇ ਅਵਾਰਡ ਪਾਸ, ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹੇ ਵਿੱਚ ਬਣਾਏ ਗਏ ਸਨ 16 ਬੈਂਚ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 08 Dec 2018

Last updated on: Dec 08, 2018, 00:00 IST

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਰੇਕ ਤਰ੍ਹਾਂ ਦੇ ਰਾਜੀਨਾਮੇ ਯੋਗ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 2265 ਕੇਸਾਂ ਵਿੱਚੋਂ 1403 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 5 ਕਰੋੜ 82 ਲੱਖ 55 ਹਜ਼ਾਰ 875 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਆਰ.ਐਸ.ਰਾਏ ਨੇ ਕੌਮੀ ਲੋਕ ਅਦਾਲਤ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਦਿੱਤੀ।ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਨ੍ਹਾਂ ਦੀ ਅਦਾਲਤ ਸਮੇਤ ਵਧੀਕ ਸੈਸ਼ਨਜ਼ ਜੱਜ ਸ਼੍ਰੀਮਤੀ ਨਵਜੋਤ ਕੌਰ, ਵਧੀਕ ਸੈਸ਼ਨਜ਼ ਜੱਜ ਸ਼੍ਰੀਮਤੀ ਬਲਜਿੰਦਰ ਕੌਰ ਸਿੱਧੂ, ਵਧੀਕ ਸੈਸ਼ਨਜ਼ ਜੱਜ ਸ਼੍ਰੀਮਤੀ ਸਮਰੀਤੀ ਧਿਰ,  ਵਧੀਕ ਸੈਸ਼ਨਜ ਜੱਜ ਸ੍ਰੀ ਰੰਜੀਵ ਕੁਮਾਰ ਵਸ਼ਿਸ਼ਟ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਵਿਪਨਦੀਪ ਕੌਰ, ਚੀਫ ਜੁਡੀਸ਼ਅਲ ਮੈਜੀਸਟੇ੍ਰਟ ਸ੍ਰੀਮਤੀ ਨੀਤੀਕਾ ਵਰਮਾ, ਐਡੀਸ਼ਨਲ ਸਿਵਲ ਜੱਜ ਡਾ. ਗਗਨਦੀਪ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਿਮਾਂਸੂ ਅਰੋੜਾ, ਸ੍ਰੀ ਕਰਨਵੀਰ ਸਿੰਘ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਵਰੁਣਦੀਪ ਚੋਪੜਾ, ਸਿਵਲ ਜੱਜ ਜੂਨੀਅਰ ਡਵੀਜ਼ਨ ਮਿਸ ਮਹਿਮਾ ਭੁਲੇਰ, ਚੇਅਰਮੈਨ ਸਥਾਈ ਲੋਕ ਅਦਾਲਤ ਸੀ ਇੰਦਰਜੀਤ ਕੋਸ਼ਿਕ ਅਤੇ ਸਬ ਡਵੀਜ਼ਨ ਪੱਧਰ ਤੇ ਅਮਲੋਹ ਵਿਖੇ ਸਬ ਡਵੀਜ਼ਨਲ ਮੈਜੀਸ੍ਰਟੇਟ ਸ੍ਰੀ ਆਸ਼ੀਸ਼ ਥਥਈ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀਮਤੀ ਕ੍ਰਿਸ਼ਨਾਨੂਜਾ ਮਿੱਤਲ, ਅਤੇ ਖਮਾਣੋਂ ਵਿਖੇ ਸਬ ਡਵੀਜ਼ਨਲ ਮੈਜੀਸ੍ਰਟੇਟ ਮਿਸ ਹਿਮਾਂਸ਼ੀ ਗਲਹੋਤਰਾ ਦੀ ਅਗਵਾਈ ਹੇਠ 16 ਬੈਂਚ ਗਠਿਤ ਕੀਤੇ ਗਏ ਸਨ। 

ਇਨ੍ਹਾਂ ਵੱਲੋਂ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰਕਮਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀ ਪ੍ਰਸ਼ਾਂਤ ਵਰਮਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਸਾਰੇ ਪ੍ਰਕਾਰ ਨਾਲ ਸਬੰਧਤ ਕੇਸ ਜਿਵੇਂ ਕਿ ਰਾਜ਼ੀਨਾਮੇ ਯੋਗ ਫੌਜ਼ਦਾਰੀ ਕੇਸ, ਚੈਕ ਬਾਉਂਸ ਦੇ ਕੇਸ (ਧਾਰਾ 138), ਮੋਟਰ ਐਕਸੀਡੈਂਟ ਕੇਸ ਸਮੇਤ ਦੁਰਘਟਨਾ ਜਾਣਕਾਰੀ ਰਿਪੋਰਟ, ਵਿਵਾਹਿਕ ਅਤੇ ਪਰਿਵਾਰਿਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਜਮੀਨ ਅਧਿਗ੍ਰਹਿਣ ਦੇ ਸਾਰੇ ਪ੍ਰਕਾਰ ਦੇ ਝਗੜਿਆਂ ਦੇ ਕੇਸ, ਦੀਵਾਨੀ ਕੇਸ ਜਿਵੇਂ ਕਿ ਕਿਰਾਏ ਸਬੰਧੀ, ਬੈਂਕ ਰਿਕਵਰੀ, ਰੈਵੀਨਿਊ ਕੇਸ, ਬਿਜਲੀ ਅਤੇ ਪਾਣੀ ਦੇ ਚਲਦੇ ਅਤੇ ਪ੍ਰੀਲੰਬਿਤ ਫੈਸਲਾ ਲਈ ਰੱਖੇ ਗਏ ਸਨ।ਜਿਨ੍ਹਾਂ ਦਾ ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ। ਸ਼੍ਰੀ ਵਰਮਾ ਨੇ ਕਿਹਾ ਕਿ ਆਮ ਲੋਕਾਂ ਨੂੰ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਫਾਇਦਾ ਵੱਧ ਤੋਂ ਵੱਧ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।

 

Tags: Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD