Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੌਮੀ ਲੋਕ ਅਦਾਲਤ 'ਚ ਦੀਵਾਨੀ ਤੇ ਰਾਜੀਨਾਮਾ ਯੋਗ ਫ਼ੌਜਦਾਰੀ ਕੇਸਾਂ ਦਾ ਨਿਪਟਾਰਾ

ਲੋਕ ਅਦਾਲਤ ਵਿੱਚ 4290 ਕੇਸ ਸੁਣਵਾਈ ਲਈ ਰੱਖੇ, 1769 ਕੇਸਾਂ ਦਾ ਨਿਪਟਾਰਾ, 56 ਕਰੋੜ ਰੁਪਏ ਦੇ ਅਵਾਰਡ ਪਾਸ

Web Admin

Web Admin

5 Dariya News

ਪਟਿਆਲਾ , 08 Dec 2018

Last updated on: Dec 08, 2018, 00:00 IST

ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹੇ 'ਚ ਜੁਡੀਸ਼ੀਅਲ ਅਦਾਲਤਾਂ ਦੇ 26 ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਦੌਰਾਨ ਪਟਿਆਲਾ 'ਚ 18, ਰਾਜਪੁਰਾ 'ਚ 3, ਸਮਾਣਾ 'ਚ 2 ਤੇ ਨਾਭਾ 'ਚ 3 ਬੈਂਚਾਂ ਵੱਲੋਂ ਸੁਣਵਾਈ ਕੀਤੀ ਗਈ। ਇਸ ਕੌਮੀ ਲੋਕ ਅਦਾਲਤ 'ਚ ਵਕੀਲ ਸਾਹਿਬਾਨ ਅਤੇ ਸਮਾਜ ਸੇਵਕ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣੇ ਅਤੇ ਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ ਤੇ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਇਆ। ਇਸ ਲੋਕ ਅਦਾਲਤ ਵਿੱਚ 4290 ਕੇਸ ਸੁਣਵਾਈ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 1769 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਜਿਸ ਵਿੱਚ ਲੱਗਭਗ 560001442 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਸ਼੍ਰੀ ਕਮਲਜੀਤ ਸਿੰਘ ਲਾਂਬਾ ਇੰਚਾਰਜ ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਜਸਟਿਸ ਸ੍ਰੀ ਟੀ.ਪੀ.ਐਸ. ਮਾਨ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਜੀਆਂ ਦੀ ਅਗਵਾਈ ਹੇਠ ਸੈਸ਼ਨ ਡੀਵੀਜ਼ਨ, ਪਟਿਆਲਾ ਵਿਖੇ ਲਗਾਈ ਗਈ ਇਸ ਕੌਮੀ ਲੋਕ ਅਦਾਲਤ 'ਚ ਗ਼ੈਰ ਰਾਜੀਨਾਮਾ ਯੋਗ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲ (ਰੈਵਨਿਊ) ਕੇਸ ਲਏ ਗਏ। 

ਇਸ ਦੌਰਾਨ ਇੰਚਾਰਜ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਕਮਲਜੀਤ ਸਿੰਘ ਲਾਂਬਾ ਅਤੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ਼੍ਰੀ ਆਸ਼ੀਸ਼ ਕੁਮਾਰ ਬਾਂਸਲ ਨੇ ਪਟਿਆਲਾ ਕੋਰਟ ਵਿੱਚ ਗਠਿਤ ਹਰੇਕ ਬੈਂਚ ਦਾ ਦੌਰਾ ਕੀਤਾ ਅਤੇ ਇਸ ਲੋਕ ਅਦਾਲਤ ਵਿੱਚ ਪਾਰਟੀਆਂ/ਲੋਕਾਂ ਨੂੰ ਰਾਜੀਨਾਮੇ ਦੇ ਨਾਲ ਝਗੜੇ ਨਿਪਟਾਉਣ ਲਈ ਪ੍ਰੇਰਿਤ ਕੀਤਾ। ਸ੍ਰੀ ਲਾਂਬਾ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ, ਕਿਉਂਕਿ ਇਹ ਫੈਸਲਾ ਆਪਸੀ ਰਜਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਮੌਕੇ ਸ੍ਰੀ ਅਸ਼ੀਸ਼ ਕੁਮਾਰ ਬਾਂਸਲ ਨੇ ਦੱਸਿਆ ਕਿ ਕਿ ਹਰ ਮਹੀਨੇ ਦੇ ਕੰਮ ਵਾਲੇ ਅਖੀਰਲੇ ਸ਼ਨੀਵਾਰ ਨੂੰ ਸਾਰੀਆਂ ਜੁਡੀਸ਼ੀਅਲ ਕੋਰਟਾਂ ਵਿਖੇਂ ਮਾਸਿਕ ਲੋਕ-ਅਦਾਲਤ ਲਗਾਈ ਜਾਂਦੀ ਹੈ ਜਿਸ ਵਿੱਚ ਗੰਭੀਰ ਅਪਰਾਧਿਕ ਕੇਸਾਂ ਨੂੰ ਛੱਡ ਕੇ, ਹਰ ਤਰ੍ਹਾਂ ਦੇ ਕੇਸ ਲਗਾਏ ਜਾਂਦੇ ਹਨ। ਇਸ ਸੰਬੰਧੀ ਹੋਰ ਜਾਣਕਾਰੀ ਲਈ, ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਵੈਬਸਾਇਟ www.pulsa.gov.in ਤੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ। 

 

Tags: Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD