Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Web Admin

Web Admin

5 Dariya News

ਰੂਪਨਗਰ , 08 Dec 2018

Last updated on: Dec 08, 2018, 00:00 IST

ਲੋਕਾਂ ਵਿੱਚ ਵੱਖ- ਵੱਖ ਬੀਮਾਰੀਆਂ ਪ੍ਰਤੀ ਜਾਗਰੂਕਤਾ ਅਤੇ ਬਚਾਓ ਹਿੱਤ ਸਿਹਤ ਵਿਭਾਗ ਪੰਜਾਬ ਵੱਲੋਂ ਸਮੇਂ- ਸਮੇਂ ਤੇ ਉਪਰਾਲੇ ਕੀਤੇ ਜਾਂਦੇ ਹਨ, ਇਸੇ ਕੜੀ ਤਹਿਤ ਹੀ ਅੱਜ ਰਾਜ ਪੱਧਰ ਤੋਂ ਭੇਜੀ ਗਈ ਐਚ.ਆਈ.ਵੀ. / ਏਡਜ਼ ਜਾਗਰੂਕਤਾ ਵੈਨ ਨੂੰ ਕਾਰਜਕਾਰੀ ਸਿਵਲ ਸਰਜਨ ਡਾ. ਅਵਤਾਰ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਇਹ ਵੈਨ ਅੱਜ  08 ਦਸੰਬਰ ਤੋਂ 14   ਦਸੰਬਰ ਤੱਕ ਕੁੱਲ 7 ਦਿਨਾਂ ਵਿੱਚ ਜਿਲ੍ਹੇ ਦੇ ਲੱਗਭੱਗ 35 ਪਿੰਡਾਂ ਦਾ ਦੋਰਾ ਕਰੇਗੀ ਜਿਸ ਦੋਰਾਨ ਮੁਫਤ ਐਚ.ਆਈ.ਵੀ. ਟੈਸਟ, ਗੁਪਤ ਰੋਗ ਤੇ ਨਸ਼ਿਆਂ ਨੂੰ ਰੋਕਣ ਲਈ ਕਾਂਊਸਲਿੰਗ ਅਤੇ ਸ਼ਾਮ ਨੂੰ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਐਚ.ਆਈ.ਵੀ. / ਏਡਜ਼ ਵਰਗੀ ਬੀਮਾਰੀ ਬਾਰੇ ਜਾਗਰੂਕ ਕੀਤਾ ਜਾਵੇਗਾ। ਇਹ ਵੈਨ ਅੱਜ ਜਿਲ੍ਹਾ ਹੈੱਡ-ਕੁਆਰਟਰ ਤੋਂ ਰਵਾਨਾ ਹੋਣ ਉਪਰੰਤ  8 ਅਤੇ 9 ਦਸੰਬਰ ਨੂੰ ਸ਼੍ਰੀ ਚਮਕੋਰ ਸਾਹਿਬ ਅਤੇ ਮੋਰਿੰਡਾ,  10 ਅਤੇ 11 ਦਸੰਬਰ ਨੂੰ ਭਰਤਗੜ, 12 ਦਸੰਬਰ ਨੂੰ ਕੀਰਤਪੁਰ ਸਾਹਿਬ , 13 ਦਸੰਬਰ ਨੂੰ ਨੂਰਪੁਰਬੇਦੀ ਅਤੇ 14 ਦਸੰਬਰ ਨੂੰ ਫਿਰ ਕੀਰਤਪੁਰ ਸਾਹਿਬ ਦੇ ਪਿੰਡਾਂ ਦਾ ਦੌਰਾ ਕਰੇਗੀ। ਇਸ ਮੌਕੇ ਸੰਬੋਧਨ ਕਰਦਿਆਂ ੳਨ੍ਹਾਂ ਨੇ ਦੱਸਿਆ ਕਿ ਏਡਜ ਇੱਕ ਲਾ-ਇਲਾਜ ਬਿਮਾਰੀ ਹੈ ਅਤੇ ਇਸ ਦਾ ਕੋਈ ਪੱਕਾ ਇਲਾਜ ਸੰਭਵ ਨਹੀ ਹੈ। ਇਸ ਬਿਮਾਰੀ ਤੋਂ ਬਚਾਅ ਹੀ ਇਸ ਦਾ ਇਲਾਜ ਹੈ। ਏਡਜ਼ (ਐਕਾਵਾਈਰਡ ਇੰਮਿਊਨੋ ਡੈਫੀਸ਼ੀਐਂਸੀ ਸਿੰਡਰੋਮ) ਫੈਲਣ ਦਾ ਕਾਰਣ ਐਚ.ਆਈ.ਵੀ ਨਾਮ ਦਾ ਵਿਸ਼ਾਣੂ ਹੈ।ਇਹ ਰੋਗ ਅਸੁਰੱਖਿਅਤ ਸਰੀਰਕ ਸਬੰਧ,ਦੂਸ਼ਿਤ ਸੂਈਆਂ ਦਾ ਇਸਤੇਮਾਲ, ਐਚ.ਆਈ.ਵੀ ਗ੍ਰਸਤ ਖੂਨ ਦੇ ਚੜਾਉਣ ਦੇ ਨਾਲ ਅਤੇ ਐਚ.ਆਈ.ਵੀ ਤੋਂ ਪੀੜਤ ਮਾਂ ਤੋਂ ਉਸਦੇ ਗਰਭ ਵਿੱਚ ਪਲ ਰਹੇ ਬੱਚੇ ਨੂੰ ਹੋ ਸਕਦਾ ਹੈ। 

ਉਹਨਾਂ ਕਿਹਾ ਕਿ ਐਚ.ਆਈ.ਵੀ. ਪ੍ਰਭਾਵਿਤ ਵਿਅਕਤੀ ਐਂਟੀ ਰਿਟਰੋਵਾਇਰਲ ਦਵਾਈਆਂ ਲੈ ਕੇ ਇੱਕ ਲੰਬਾ ਅਤੇ ਸਿਹਤਮੰਦ ਜੀਵਨ ਜੀਅ ਸਕਦੇ ਹਨ।ਇਹ ਦਵਾਈਆਂ ਮਰੀਜਾਂ ਨੂੰ ਏ.ਆਰ.ਟੀ. ਕੇਂਦਰਾਂ ਵਿੱਚ ਇਲਾਜ ਸ਼ੁਰੂ ਕਰਵਾਉਣ ਤੋਂ ਬਾਅਦ ਮੁਫਤ ਦਿੱਤੀਆਂ ਜਾਂਦੀਆਂ ਹਨ।ਸਾਨੂੰ ਆਪਣੀ ਸੋਚ ਨੂੰ ਉੱਚਾ ਰੱਖਦੇ ਹੋਏ ਏਡਜ ਬਿਮਾਰੀ ਤੋਂ ਪ੍ਰਭਾਵਿਤ ਲੋਕਾਂ ਨੂੰ ਸਮਾਜ ਵਿੱਚ ਬਣਦਾ ਸਨਮਾਨ ਦੇਣਾ ਚਾਹੀਦਾ ਹੈ, ਕਿਉਂ ਜੋ ਉਹ ਵੀ ਸਾਡੇ ਸਮਾਜ ਦਾ ਇੱਕ ਹਿੱਸਾ ਹਨ। ਸਾਨੂੰ ਉਹਨਾਂ ਨਾਲ ਕਿਸੇ ਪ੍ਰਕਾਰ ਦਾ ਕੋਈ ਭੇਦਭਾਵ ਨਹੀ ਕਰਨਾ ਚਾਹੀਦਾ। ਕਿਉਂ ਕਿ ਏਡਜ ਦੀ ਬਿਮਾਰੀ ਇੱਕਠੇ ਖਾਣਾ ਖਾਣ ਨਾਲ, ਰਲ ਮਿਲਕੇ ਰਹਿਣ ਨਾਲ ਅਤੇ ਹੱਥ ਮਿਲਾਉਣ ਨਾਲ ਨਹੀ ਫੈਲਦੀ।ਓਹਨਾਂ ਕਿਹਾ ਕਿ ਸਾਡਾ ਸਭ ਦਾ ਇਹ ਫਰਜ ਬਣਦਾ ਹੈ ਕਿ ਏਡਜ ਵਰਗੀ ਘਾਤਕ ਬਿਮਾਰੀ ਬਾਰੇ ਅਸੀ ਆਪਣੇ ਸਮਾਜ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰੀਏ ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕੇ।  ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਇੰ: ਸਿਵਲ ਹਸਪਤਾਲ ਰੂਪਨਗਰ ਡਾ. ਤਰਸੇਮ ਸਿੰਘ,  ਡਾ. ਹਰਮੇਲ ਸਿੰਘ, ਡਾ. ਅਰੁਣ ਕੁਮਾਰ ਸ਼ਰਮਾ, ਮੈਡਮ ਜਸਮਨਜੀਤ ਕੋਰ, ਅਜੈ ਕੁਮਾਰ, ਗਗਨਦੀਪ ਸਿੰਘ ਅਤੇ ਜਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ ਸੁਖਜੀਤ ਕੰਬੋਜ ਅਤੇ ਸਟਾਫ  ਮੈਂਬਰ ਹਾਜਰ ਸਨ।

 

Tags: Civil Surgeon Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD