Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਲੌੜਵੰਦ ਮਹਿਲਾਵਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ : ਕਰਨ ਅਵਤਾਰ ਸਿੰਘ ਬਰਾੜ

ਮੁੱਖ ਸਕੱਤਰ ਨੇ ਪਾਈਟੈਕਸ 'ਚ ਪੁੱਜੀ ਪੇਂਡੂ ਮਹਿਲਾਵਾਂ ਦੀ ਕੀਤੀ ਹੌਸਲਾ ਅਫਜਾਈ

Web Admin

Web Admin

5 Dariya News

ਅੰਮ੍ਰਿਤਸਰ , 08 Dec 2018

ਪੰਜਾਬ ਸਰਕਾਰ ਸੈਲਫ ਹੈਲਪ ਗਰੁੱਪਾਂ ਰਾਂਹੀ ਲੌੜਵੰਦ ਮਹਿਲਾਵਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸਦੇ ਲਈ ਸਮੂਹ ਜ਼ਿਲਾ ਡਿਪਟੀ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਉਹ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਦੇ ਨਾਲ ਮਹਿਲਾਵਾਂ ਨੂੰ ਜੋੜਨ ਦਾ ਕੰਮ ਕਰਨ।ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਬਰਾੜ ਨੇ ਸਥਾਨਕ ਰਣਜੀਤ ਸਿੰਘ ਐਵੇਨਿਊ 'ਚ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਕੀਤੇ ਜਾ ਰਹੇ ਪਾਈਟੈਕਸ-2018 ਦਾ ਨਿਰੀਖਣ ਕਰਨ ਤੋਂ ਬਾਅਦ ਇੱਥੇ ਭਾਗ ਲੈ ਰਹੀਆਂ ਮਹਿਲਾਵਾਂ ਨਾਲ ਗੱਲਬਾਤ ਦੌਰਾਨ ਪ੍ਰਗਟਾਏ। ਪਾਈਟੈਕਸ ਮੇਲੇ ਦੇ ਦੌਰਾਨ ਮੁੱਖ ਸਕੱਤਰ ਨੇ ਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਟੂਰਿਜ਼ਮ, ਮਾਰਕਫੈਡ, ਮਿਲਕਫੈਡ ਤੇ ਪੇਡਾ ਸਮੇਤ ਕਈ ਸਟਾਲਾਂ ਦਾ ਦੌਰਾ ਕਰਕੇ ਇੱਥੇ ਮੌਜੂਦ ਮਹਿਲਾਵਾਂ ਤੇ ਪ੍ਰਗਤੀਸ਼ੀਲ ਕਿਸਾਨਾਂ ਦਾ ਹੌਸਲਾ ਵਧਾਈਆ। ਮੁੱਖ ਸਕੱਤਰ ਨੇ ਇੱਥੇ ਮੌਜੂਦ ਮਹਿਲਾਵਾਂ ਨਾਲ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਸੈਲਫ ਹੈਲਪ ਗਰੁੱਪਾਂ ਦੇ ਬਾਰੇ 'ਚ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕੀ ਮੁੱਖ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋੜਵੰਦ ਮਹਿਲਾਵਾਂ ਦੀ ਮਦਦ ਲਈ ਨਾ ਕੇਵਲ ਸੈਲਫ ਹੈਲਪ ਗਰੁੱਪਾਂ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਸਗੋਂ ਪਿੰਡ ਪੱਧਰ ਤੇ ਵੀ ਮਹਿਲਾਵਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਤੋਂ ਬਾਅਦ ਮੁੱਖ ਸਕੱਤਰ ਨੇ ਪਿੰਡ ਤਰਸਿੱਕਾ ਦੇ ਪ੍ਰਗਤੀਸੀਲ ਕਿਸਾਨ ਸੁਲਤਾਨ ਸਿੰਘ ਵੱਲੋਂ ਇੱਥੇ ਲਗਾਏ ਗਏ ਆਗਰੇਨਿਕ ਹਲਦੀ ਤੇ ਏਲੋਵੀਰਾ ਦੇ ਸਟਾਲ 'ਚ ਵਿਸ਼ੇਸ਼ ਦਿਲਚਸਪੀ ਦਿਖਾਈ। ਉਨ੍ਹਾਂ ਨੇ ਕਿਸਾਨ ਸੁਲਤਾਨ ਸਿੰਘ ਵੱਲੋਂ ਰਵਾਇਤੀ ਖੇਤੀ ਨੂੰ ਛੱਡ ਕੇ ਨਵੀਂ ਖੇਤੀ ਅਪਣਾਏ ਜਾਣ ਦੀ ਪ੍ਰਸੰਸ਼ਾ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਆਧੁਨਿਕ ਸਿਖਲਾਈ ਦੇ ਨਾਲ ਇਸ ਤਰਾਂ ਦੀ ਖੇਤੀ ਨੂੰ ਬੜਾਵਾ ਦੇਣਾ ਚਾਹੀਦਾ ਹੈ।ਇਸ ਮੌਕੇ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸਾਂਘਾ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲੇ 'ਚ ਚਲਾਏ ਜਾ ਰਹੇ ਮਹਿਲਾਵਾਂ ਦੇ ਸੈਲਫ ਹੈਲਪ ਗਰੁੱਪਾਂ ਦੇ ਮਾਧਿਅਮ ਨਾਲ ਸੈਂਕੜੇ ਮਹਿਲਾਵਾਂ ਆਤਮਨਿਰਭਰ ਬਣ ਚੁੱਕਿਆ ਹਨ। ਉਨ੍ਹਾਂ  ਦੱਸਿਆ ਕਿ ਪ੍ਰਸਾਸ਼ਨ ਵੱਲੋਂ ਸੈਲਫ ਹੈਲਪ ਗਰੁੱਪਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਨਿਯਮਿਤ ਰੂਪ ਨਾਲ ਪਿੰਡਾਂ 'ਚ ਮਹਿਲਾ ਮੰਡਲਾਂ ਦੇ ਨਾਲ ਮੀਟਿੰਗਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਤੇ ਪੀਐਚਡੀ ਚੈਂਬਰ ਆਫ ਕਾਮਰਸ ਦੇ ਪੰਜਾਬ ਚੈਪਟਰ ਦੇ ਚੇਅਰਮੈਨ ਆਰਐਸ ਸਚਦੇਵਾ, ਚੈਂਬਰ ਦੀ ਖੇਤਰੀ ਨਿਦੇਸ਼ਕ ਮਧੂ ਪਿੱਲੇ ਤੇ ਸਥਾਨਕ ਕਨਵੀਨਰ ਜੈਦੀਪ ਸਿੰਘ ਦੇ ਇਲਾਵਾ ਕਈ ਪਤਵੰਤੇ ਸੱਜਣ ਮੌਜੂਦ ਸਨ।

 

Tags: Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD