Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਕੌਮੀ ਲੋਕ ਅਦਾਲਤ ਵਿੱਚ 852 ਕੇਸਾਂ ਦਾ ਮੌਕੇ ਤੇ ਨਿਪਟਾਰਾ , 6,35,87,41,308.00 ਰੁਪਏ ਦੇ ਐਵਾਰਡ ਕੀਤੇ ਪਾਸ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 Dec 2018

Last updated on: Dec 08, 2018, 00:00 IST

ਜਿਲ੍ਹਾ ਐਸ.ਏ.ਐਸ ਨਗਰ ਵਿਖੇ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਜਿਲ੍ਹਾ ਐਸ.ਏ.ਐਸ. ਨਗਰ ਵਿਚ ਕੁੱਲ 24 ਬੈਂਚ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਵਿਚ ਕੁੱਲ 3146 ਕੇਸ ਲਗਾਏ ਗਏ ਸਨ ਅਤੇ 852 ਕੇਸਾਂ ਦਾ ਮੌਕੇ ਤੇ ਨਿਪਟਾਰਾ ਕਰ ਦਿੱਤਾ ਗਿਆ, ਜਿਨ੍ਹਾਂ ਵਿਚ 6358741308.00 ਰੁਪਏ ਦੇ ਐਵਾਰਡ ਪਾਸ ਕੀਤੇ ਗਏ।ਇਸ ਦੌਰਾਨ ਇੱਕ ਅਜਿਹਾ ਕੇਸ ਸਾਹਮਣੇ ਆਇਆ ਜਿਸ ਵਿਚ ਦੋ ਸਕੀਆਂ ਭੈਣਾਂ ਦੋ ਸਕੇ ਭਰਾਵਾਂ ਨਾਲ ਵਿਆਹੀਆਂ ਸਨ ਅਤੇ ਘਰੇਲੂ ਝਗੜੇ ਕਰਕੇ ਭਰਾਵਾਂ ਨੇ ਤਲਾਕ ਦਾ ਕੇਸ ਪਾਇਆ ਹੋਇਆ ਸੀ। ਕੌਮੀ ਲੋਕ ਅਦਾਲਤ ਦੌਰਾਨ ਸ੍ਰੀਮਤੀ ਅਰਚਨਾ ਪੁਰੀ, ਜਿਲ੍ਹਾ ਅਤੇ ਸੈਸ਼ਨ ਜੱਜ ਜੀ ਦੀਆਂ ਕੋਸ਼ਿਸ਼ਾਂ ਨਾਲ ਇਹ ਮਸਲੇ ਸੁਲਝਾਏ ਗਏ ਅਤੇ ਦੋਵੇਂ ਭੈਣਾਂ ਕਚਹਿਰੀ ਕੰਪਲੈਕਸ ਵਿਚੋਂ ਆਪਣੇ ਪਤੀਆਂ ਨਾਲ ਸਹੁਰੇ ਘਰ ਗਈਆਂ। ਇਨ੍ਹਾਂ ਵਿੱਚੋਂ ਇੱਕ ਜੋੜਾ 2004 ਵਿਚ ਵਿਆਹਿਆ ਗਿਆ ਸੀ ਜਿਸ ਦੀਆਂ ਦੋ ਬੇਟੀਆਂ ਅਤੇ ਇੱਕ ਜੋੜਾ 2007 ਵਿਚ ਵਿਆਹਿਆ ਗਿਆ ਸੀ ਜਿਸ ਦੇ ਦੋ ਬੇਟੇ ਹਨ। ਅਤੇ ਕਾਫੀ ਸਮੇਂ ਤੋਂ ਇਨ੍ਹਾਂ ਦੇ ਲੜਾਈ ਝਗੜੇ ਚਲ ਰਹੇ ਸਨ ਜੋ ਕਿ ਲੋਕ ਅਦਾਲਤ ਵਿਚ ਸੁਲਝਾਏ ਗਏ। ਇਸ ਦੌਰਾਨ ਇੱਕ ਹੋਰ ਅਜਿਹਾ ਕੇਸ ਸੁਲਝਾਇਆ ਗਿਆ ਜਿਸ ਵਿਚ ਵਿਆਹੇ ਜੋੜੇ ਦੀਆਂ ਦੋ ਬੱਚੀਆਂ ਸਨ ਜਿਨ੍ਹਾਂ ਵਿਚ ਇੱਕ ਬਾਲਗ ਅਤੇ ਇੱਕ ਨਾਬਾਲਗ ਸੀ। ਕਾਫੀ ਸਮੇਂ ਤੋਂ ਚੱਲ ਰਹੇ ਝਗੜੇ ਦਾ ਉਸ ਵੇਲੇ ਨਿਪਟਾਰਾ ਕਰਵਾਇਆ ਗਿਆ ਜਦੋਂ ਪਿਤਾ ਨੇ ਆਪਣੀਆਂ ਦੋਵਾਂ ਬੱਚੀਆਂ ਦੇ ਨਾਮ ਗਿਆਰਾਂ-ਗਿਆਰਾਂ ਲੱਖ ਰੁਪਏ ਦੀ ਐਫ.ਡੀ. ਕਰਵਾਉਣ ਲਈ ਤਿਆਰ ਹੋ ਗਿਆ ਤੇ ਦੋਵਾਂ ਪਾਰਟੀਆਂ ਦੀ ਰਜ਼ਾਮੰਦੀ ਨਾਲ ਕੇਸ ਦਾ ਨਿਪਟਾਰਾ ਕੀਤਾ ਗਿਆ। 

ਮੈਟਰੀਮੋਨੀਅਲ ਕੇਸਾਂ ਤੋਂ ਇਲਾਵਾ ਮੋਨਿਕਾ ਗੋਇਲ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਦੀ ਅਦਾਲਤ ਵਲੋਂ ਲੈਂਡ ਐਕਿਊਜ਼ੀਸ਼ਨ ਐਕਟ ਅਧੀਨ 230 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਜਿਸ ਵਿਚ 612345893.00 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ) ਦੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 8.12.2018 ਨੂੰ ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਹੇਠ ਲਿੱਖੀਆਂ ਕੈਟੇਗਿਰੀਆਂ ਅਨੁਸਾਰ ਕੇਸ ਰੱਖੇ ਗਏ, ਜਿਨ੍ਹਾਂ ਵਿੱਚ   ਕ੍ਰਿਮੀਨਲ ਕੰਪਾਉਂਡਏਬਲ ਅਫੈਂਸਿਜ਼,  ਐੇਨ. ਆਈ. ਐਕਟ ਕੇਸ ਅੰਡਰ ਸੈਕਸ਼ਨ-138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਮੈਟ੍ਰੀਮੋਨੀਅਲ ਡਿਸਪਿਉਟਸ, ਲੇਬਰ ਡਿਸਪਿਉਟਸ,  ਲੈਂਡ ਏਕਿਉਜੀ਼ਸ਼ਨ ਕੇਸ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੋਨ-ਕੰਪਾਉਂਡਏਬਲ ਥੈਫਟ ਕੇਸ), ਸਰਵਿਸਿਜ਼ ਮੈਟਰ ਰਿਲੈਟਿੰਗ ਟੁ ਪੇਅ ਐਂਡ ਅਲਾਉਐਂਸੀਸ ਐਂਡ ਰਿਟ੍ਰਾਇਲ ਬੈਨੇਫਿਟਜ਼, ਰੇਵੀਨਿਊ ਕੇਸ,ਅਦਰ ਸਿਵਲ ਕੇਸ (ਰੈਂਟ, ਈਜ਼ਮੈਂਟਰੀ ਰਾਈਟਸ, ਇਨਜੰਕਸ਼ਨ ਸੂਟਸ, ਸਪੈਸਿਫਿਕ  ਪਰਫੋਰਮੈਂਸ)।ਮਾਨਯੋਗ ਹਾਈਕੋਰਟ ਵਲੋਂ ਮਿਤੀ 8.12.2018 ਕੰਮ ਵਾਲਾ ਦਿਨ ਘੋਸ਼ਿਤ ਕੀਤਾ ਗਿਆ ਸੀ ਇਸ ਲਈ ਜਿਲ੍ਹਾ ਪੱਧਰ ਤੇ ਕੰਮ ਕਰਨ ਵਾਲੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ ਦੀਆਂ ਕੋਰਟਾਂ ਵਿਚ ਲੋਕ ਅਦਾਲਤਾਂ ਦੇ ਬੈਂਚ ਸਥਾਪਤ ਕੀਤੇ ਗਏ ਸਨ।  ਇਸ ਮੌਕੇ ਤੇ ਆਮ ਜਨਤਾ ਨੂੰ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਗਿਆ ਕਿ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ ਅਤੇ ਇਹਨਾ ਕੇਸਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।

 

Tags: Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD