Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਠੰਡ ਦੇ ਬਾਵਜੂਦ ਸੈਂਕੜੇ ਬਚਿੱਆਂ ਨੇ ਦਿੱਤਾ ਅੰਗਦਾਨ ਦਾ ਸੰਦੇਸ਼

ਪੀਐਚਡੀ ਚੈਂਬਰ ਨੇ ਫੋਰਟੀਜ਼ ਐਸਕੋਰਟ ਦੇ ਸਹਿਯੋਗ ਨਾਲ ਕੀਤਾ ਵਾਕਥਨ ਦਾ ਆਯੋਜਨ

Web Admin

Web Admin

5 Dariya News

ਅੰਮ੍ਰਿਤਸਰ , 09 Dec 2018

Last updated on: Dec 09, 2018, 00:00 IST

ਸੰਘਣੀ ਧੁੰਦ ਅਤੇ ਠੰਡ ਦੌਰਾਨ ਐਤਵਾਰ ਦੀ ਸਵੇਰ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਜਿਥੇ ਲੋਕ ਘਰਾਂ ਵਿੱਚ ਬੈਠੇ ਸਨ ਉਥੇ ਹੀ ਸੈਂਕੜੇ ਸਕੂਲੀ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਵਾਕਥਨ ਰਾਂਹੀ ਲੋਕਾਂ ਨੂੰ ਅੰਗਦਾਨ ਪ੍ਰਤੀ ਜਾਗਰੂਕ ਕੀਤਾ। ਮੌਕਾ ਸੀ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ 13ਵੇਂ ਪਾਈਟੈਕਸ ਮੇਲੇ ਦੌਰਾਨ ਆਯੋਜਿਤ ਵਾਕਥਨ ਦਾ। ਸ਼ਹਿਰ ਦੇ ਕੰਪਨੀ ਬਾਗ ਵਿੱਚ ਸਕੂਲੀ ਬੱਚੇ ਅਤੇ ਇਸ ਮੁਹਿੰਮ ਨੂੰ ਅੱਗੇ ਵਧਾਉਣ ਦੇ ਚਾਹਵਾਨ ਸਵੇਰ ਤੋਂ ਹੀ ਜੁੜਨੇ ਸ਼ੁਰੂ ਹੋ ਗਏ ਸਨ। ਇਸ ਮੌਕੇ ਤੇ ਵਾਕਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮੀਸ਼ਨਰ (ਡਿਵੈਲਪਮੈਂਟ) ਰਵਿੰਦਰ ਸਿੰਘ ਨੇ ਕਿਹਾ ਕਿ ਅੰਗਦਾਨ ਦੇ ਪ੍ਰਤੀ ਜਾਗਰੂਕਤਾ ਸਮੇਂ ਦੀ ਮੰਗ ਹੈ। ਇਸ ਅਭਿਆਨ ਨੂੰ ਜਾਰੀ ਰੱਖਣ ਦੀ ਦਿਸ਼ਾ ਵਿੱਚ ਸਾਨੂੰ ਸਾਰਿਆਂ ਨੂੰ ਮਿਲ ਕੇ ਉਪਰਾਲਾ ਕਰਨਾ ਚਾਹੀਦਾ ਹੈ। ਉਨ੍ਹਾਂ ਚੈਂਬਰ ਦੇ ਇਸ ਉਪਰਾਲੇ ਦੀ ਪ੍ਰਸੰਸ਼ਾ ਕਰਦੇ ਹੋਏ ਕਿਹਾ ਕੀ ਪਾਈਟੈਕਸ ਹੁਣ ਕੇਵਲ ਸਨਅਤੀ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਵਿੱਚ ਹੀ  ਮੋਹਰੀ ਨਹੀਂ ਹੈ ਸਗੋਂ ਸਮਾਜ ਦੇ ਪ੍ਰਤੀ ਜਿੰਮੇਦਾਰੀ ਵੀ ਨਿਭਾ ਰਿਹਾ ਹੈ। ਪੀਐਚਡੀ ਚੈਂਬਰ ਪੰਜਾਬ ਚੈਪਟਰ ਦੇ ਚੇਅਰਮੈਨ ਆਰ.ਐਸ. ਸਚਦੇਵਾ ਨੇ ਦੱਸਿਆ ਕਿ ਅੱਜ ਦੇ ਇਸ ਪ੍ਰੋਗਰਾਮ ਵਿੱਚ ਫੋਰਟੀਜ਼ ਐਸਕੋਰਟ ਹਸਪਤਾਲ ਦੇ ਡਾਕਟਰ, ਨਰਸਾਂ ਅਤੇ ਸਟਾਫ ਤੋਂ ਇਲਾਵਾ ਮਜੀਨਾ ਰੋਡ ਬਾਈਪਾਸ ਵਿਖੇ ਸਥਿਤ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ, ਦ ਮਿਲੇਨੀਅਮ ਸਕੂਲ ਅਤੇ ਐਸ.ਵੀ.ਐਮ. ਕਾਲਜ ਆਫ ਨਰਸਿੰਗ ਮੁੱਦਲ ਦੀ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।  ਇਸ ਮੌਕੇ ਤੇ ਬੋਲਦੇ ਹੋਏ ਫੋਰਟੀਜ਼ ਐਸਕੋਰਟ ਦੇ ਸੀਨੀਅਰ ਪ੍ਰਤੀਨਿੱਧ ਅਤੁਲ ਸ਼ਰਮਾ ਨੇ  ਕਿਹਾ ਕਿ ਸਾਨੂੰ ਸਾਰਿਆਂ ਨੂੰ ਸਮਾਜਿਕ ਅਤੇ ਧਾਰਮਿਕ ਵਹਿਮਾਂ ਨੂੰ ਛੱਡਦੇ ਹੋਏ ਅੰਗਦਾਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕੀ ਮੌਤ ਤੋਂ ਬਾਅਦ ਇੱਕ ਵਿਅਕਤੀ ਦੇ ਅੰਗਾਂ ਰਾਂਹੀ ਦੱਸ ਵਿਅਕਤੀਆਂ ਨੂੰ ਨਵਾਂ ਜੀਵਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਅੰਗਦਾਨ ਦੇ ਪ੍ਰਤੀ ਜਾਗਰੂਕਤਾ ਦੀ ਭਾਰੀ ਘਾਟ ਹੈ। ਅਤੇ ਇਥੇ ਇਹ ਪ੍ਰਤੀਸ਼ਤਤਾ ਕੇਵਲ 0.1 ਪ੍ਰਤੀਸ਼ਤ ਹੈ। ਇਹ ਵਾਕਥਨ ਕੰਪਨੀ ਬਾਗ ਤੋਂ ਸ਼ੁਰੂ ਹੋਕੇ ਨਾਵਲਟੀ ਚੌਂਕ, ਮਾਲ ਰੋਡ, ਇਨਕਮ ਟੈਕਸ ਚੌਕ, ਕਿਚਲੂ ਚੌਕ, ਹਰਤੇਜ ਹਸਪਤਾਲ, ਏਅਰਪੋਰਟ ਰੋਡ ਤੋਂ ਹੁੰਦੇ ਹੋਏ ਪਾਈਟੈਕਸ ਮੈਦਾਨ ਪੁੱਜੀ।ਜਿਥੇ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੀ ਪੰਜਾਬ ਕਮੇਟੀ ਦੇ ਚੇਅਰਮੈਨ ਆਰ.ਐਸ. ਸਚਦੇਵਾ ਨੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਚੈਂਬਰ ਵਲੋਂ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਚੈਂਬਰ ਦੀ ਖੇਤਰੀ ਡਾਇਰੈਕਟਰ ਮਧੂ ਪਿੱਲੇ, ਖੇਤਰੀ ਕੁਆਰਡੀਨੇਟਰ ਜੈਦੀਪ ਸਿੰਘ ਅਤੇ ਜਸਦੀਪ ਸਿੰਘ ਮਕੜ ਸਮੇਤ ਕਈ ਪਤਵੰਤੇ ਹਾਜਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD