Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰੈਸ ਕਲੱਬ ਦੀ ਹੋਈ ਸਲਾਨਾ ਚੋਣ, ਸੁਖਵਿੰਦਰ ਪਾਲ ਸਿੰਘ ਸੁੱਖੂ ਬਣੇ ਪ੍ਰਧਾਨ, ਸੋਨੀ ਜਨਰਲ ਸਕੱਤਰ ਅਤੇ ਨਿੱਕੂਵਾਲ ਬਣੇ ਚੇਅਰਮੈਨ

ਅਗਲੇ ਸਾਲ ਲਈ ਜਰਨੈਲ ਸਿੰਘ ਨਿੱਕੂਵਾਲ ਨੂੰ ਪ੍ਰਧਾਨ ਵਜੋਂ ਨਿਯੁਕਤੀ ਦੀ ਪ੍ਰਵਾਨਗੀ

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 09 Dec 2018

Last updated on: Dec 09, 2018, 00:00 IST

ਪ੍ਰੈਸ ਕਲੱਬ ਅਨੰਦਪੁਰ ਸਾਹਿਬ (ਰਜਿ.) ਦੀ ਸਾਲ 2019 ਦੇ ਲਈ ਸਲਾਨਾ ਚੋਣ ਬੀਤੇ ਦਿਨ ਅਮਨ-ਅਮਾਨ ਦੇ ਨਾਲ ਨੇਪਰੇ ਚੜ੍ਹ ਗਈ । ਇਸ ਦੌਰਾਨ ਜਰਨੈਲ ਸਿੰਘ ਨਿੱਕੂਵਾਲ ਨੂੰ ਕਲੱਬ ਦਾ ਚੇਅਰਮੈਨ, ਸੁਖਵਿੰਦਰ ਪਾਲ ਸਿੰਘ ਸੁੱਖੂ ਨੂੰ ਪ੍ਰਧਾਨ ਅਤੇ ਸੁਰਿੰਦਰ ਸਿੰਘ ਸੋਨੀ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ।ਜਦੋ ਕਿ ਅਗਲੇ ਸਾਲ ਲਈ ਜਰਨੈਲ ਸਿੰਘ ਨਿੱਕੂਵਾਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਵਜੋਂ ਨਿਯੁਕਤੀ ਦੀ ਪ੍ਰਵਾਨਗੀ ਦਿਤੀ ਗਈ।ਵਧੇਰੇ ਜਾਣਕਾਰੀ ਦਿੰਦੇ ਹੋਏ ਮੌਜੂਦਾ ਜਨਰਲ ਸਕੱਤਰ ਰਾਜਪਾਲ ਆਂਗਰਾ ਅਤੇ ਸਲਾਹਕਾਰ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਕਲੱਬ ਦੇ ਸੰਵਿਧਾਨ ਦੇ ਅਨੁਸਾਰ ਹਰ ਸਾਲ ਦਸੰਬਰ ਮਹੀਨੇ ਦੇ ਵਿੱਚ ਨਵੀਂ ਕਾਰਜਕਾਰਣੀ ਦੀ ਚੋਣ ਪੁਰ ਅਮਨ ਤਰੀਕੇ ਦੇ ਨਾਲ ਕਰਵਾਈ ਜਾਂਦੀ ਹੈ। ਜਿਸਦੇ ਤਹਿਤ ਮੌਜੂਦਾ ਪ੍ਰਧਾਨ ਬੀ ਐਸ ਚਾਨਾ ਵੱਲੋਂ  ਕਲੱਬ ਦੇ ਸਮੂੰਹ ਮੈਂਬਰਾਂ ਦੀ ਬੈਠਕ ਬੁਲਾ ਕੇ ਚੋਣ ਪ੍ਰੋਗ੍ਰਾਮ ਦਾ ਐਲਾਨ ਕੀਤਾ ਗਿਆ ਸੀ। ਜਿਸਤੋਂ ਬਾਅਦ ਵੱਖ-ਵੱਖ ਅਹੁਦਿਆਂ ਦੇ ਲਈ 8 ਦਸੰਬਰ ਨੂੰ ਪੂਰੇ ਲੋਕਤੰਤਰਿਕ ਢੰਗ ਦੇ ਨਾਲ ਚੋਣ ਅਮਲ ਨੇਪਰੇ ਚਾੜ੍ਹਿਆ ਗਿਆ। ਜਿਸ ਵਿੱਚ ਪ੍ਰਧਾਨਗੀ ਦੇ ਅਹੁਦੇ ਲਈ ਸੁਖਵਿੰਦਰ ਪਾਲ ਸਿੰਘ ਸੁੱਖੂ ਦਾ ਨਾਮ ਅਤੇ ਚੇਅਰਮੈਨ ਦੇ ਅਹੁਦੇ ਲਈ ਜਰਨੈਲ ਸਿੰਘ ਨਿੱਕੂਵਾਲ ਦਾ ਨਾਮ ਚੁਣ ਲਿਆ ਗਿਆ। 

ਇਸੇ ਤਰ੍ਹਾਂ ਜਨਰਲ ਸਕੱਤਰ ਦੇ ਅਹੁਦੇ ਲਈ ਸਰਬਸੰਮਤੀ ਦੇ ਨਾਲ ਲਏ ਗਏ ਫੈਸਲੇ ਦੇ ਤਹਿਤ ਗੋਪਾਲ ਸ਼ਰਮਾ ਵੱਲੋਂ ਸੁਰਿੰਦਰ ਸਿੰਘ ਸੋਨੀ ਦਾ ਨਾਮ ਪੇਸ਼ ਕੀਤਾ ਗਿਆ, ਜਿਸਦੀ ਤਈਦ ਦਲਜੀਤ ਸਿੰਘ ਅਰੋੜਾ ਵੱਲੋਂ ਕਰ ਦਿੱਤੀ ਗਈ।ਜਦਕਿ ਬਾਕੀ ਦੀ ਕਾਰਜਕਾਰਣੀ ਚੁਣਨ ਦੇ ਲਈ ਸਾਰੇ ਅਧਿਕਾਰ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿੱਤੇ ਗਏ।ਚਾਨਾ ਨੇ ਦੱਸਿਆ ਕਿ ਅਗਲੇ ਸਾਲ ਲਈ ਜਰਨੈਲ ਸਿੰਘ ਨਿੱਕੂਵਾਲ ਨੂੰ ਪ੍ਰਧਾਨ ਬਣਾਏ ਜਾਣ ਨੂੰ ਸਮੂੰਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਪ੍ਰਵਾਨਗੀ ਦਿਤੀ ਗਈ।ਅੱਜ ਨਵੇਂ ਚੁਣੇ ਅਹੁਦੇਦਾਰਾਂ ਵੱਲੋਂ ਸਮੂੰਹ ਮੈਂਬਰਾਂ ਨੂੰ ਨਾਲ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਓਟ ਆਸਰਾ ਲਿਆ। ਇਸ ਮੌਕੇ ਨਵੇਂ ਚੁਣੇ ਚੇਅਰਮੈਨ ਜੇ ਐਸ ਨਿੱਕਵਾਲ, ਪ੍ਰਧਾਨ ਸੁਖਵਿੰਦਰ ਪਾਲ ਸਿੰਘ ਸੁੱਖੂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਸੋਨੀ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੂਚਨਾ ਅਫਸਰ ਭੁਪਿੰਦਰ ਸਿੰਘ ਅਤੇ ਸੁਰਜੀਤ ਸਿੰਘ ਵੀ ਉਚੇਚੇ ਤੌਰ ਤੇ ਹਾਜ਼ਰ ਸਨ।

 

Tags: Press

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD