Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੌਜਵਾਨ ਘਰ ਬੈਠੇ ਹੀ ਬਣਾ ਸਕਦੇ ਹਨ ਆਪਣੀ ਵੋਟ- ਰਵਿੰਦਰ ਸਿੰਘ

Web Admin

Web Admin

5 Dariya News

ਅੰਮ੍ਰਿਤਸਰ , 10 Dec 2018

Last updated on: Dec 10, 2018, 00:00 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੂਸਾਰ ਯੋਗਤਾ ਮਿਤੀ 1-1-2019 ਦੇ ਆਧਾਰ ਤੇ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2019 ਦੇ ਸਬੰਧ ਵਿਚ ਸਮੂੰਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਨੇ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕੀਤੀ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ 01 ਸਤੰਬਰ 2018 ਤੋਂ 31 ਅਕਤੂਬਰ 2018 ਤੱਕ ਯੋਗ ਵਿਅਕਤੀਆਂ ਪਾਸੋਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਬੂਥ ਲੈਵਲ ਅਫਸਰਾਂ ਵਲੋਂ ਪ੍ਰਾਪਤ ਕੀਤੇ ਗਏ ਫਾਰਮਾਂ ਦੀਆਂ ਲਿਸਟਾਂ ਪਿਛਲੀ ਮੀਟਿੰਗ ਦੌਰਾਨ ਸਮੂੰਹ ਹਾਜਰ ਮੈਂਬਰਾਂ ਨਾਲ ਸਾਂਝੀਆਂ ਕੀਤੀਆਂ ਗਈ ਸਨ। ਮੀਟਿੰਗ ਵਿਚ ਹਾਜਰ ਸਮੂੰਹ ਰਾਜਨੀਤਕ ਨ੍ਰੁੰਮਾਇੰਦਿਆਂ ਵਲੋਂ ਇਸ ਸਬੰਧੀ ਅਪਣੀ ਤਸੱਲੀ ਪ੍ਰਗਟ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਵਲੋਂ ਰਾਜਨੀਤਕ ਨੁਮਾਇੰਦਿਆਂ ਨੂੰ ਅਪਣੀ ਪਾਰਟੀ ਵਲੋਂ ਬੂਥ ਲੈਵਲ ਏਜ਼ੰਟਾਂ ਦੀ ਨਿਯੁਕਤੀ ਕਰਨ ਲਈ ਕਿਹਾ ਗਿਆ । ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ  ਕਿਹਾ ਕਿ ਜਿਲਾ ਅੰਮ੍ਰਿਤਸਰ  ਵਿਚ ਐਨ.ਆਰ.ਆਈਜ਼ ਦੀ ਜਿਆਦਾ ਵੋਟ ਹੋਣ ਦੇ ਬਾਵਜੂਦ ਵੋਟਰ ਸੂਚੀ ਵਿਚ ਐਨ.ਆਰ.ਆਈ. ਵੋਟਰ ਦੇ ਤੌਰ ਤੇ ਰਜਿਸਟਰ ਹੋਣ ਵਾਲੇ ਵੋਟਰਾਂ ਦੀ ਸੰਖਿਆ ਬਹੁਤ ਘੱਟ ਹੈ, ਇਸ ਲਈ ਰਾਜਨੀਤਕ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ ਗਿਆ ਕਿ ਜਿਨ੍ਹਾਂ ਵਿਅਕਤੀਆਂ ਪਾਸ ਭਾਰਤੀ ਪਾਸਪੋਰਟ ਹੈ, ਪਰ ਉਹ ਕਿਸੇ ਕੰਮ ਜਾਂ ਪੜਾਈ ਦੇ ਸਬੰਧ ਵਿਚ ਵਿਦੇਸ਼ ਗਏ ਹੋਏ ਹਨ, ਉਹ ਅਪਣੀ ਵੋਟ ਫਾਰਮ ਨੰ: 6ਏ ਰਾਂਹੀਂ ਰਜਿਸਟਰ ਕਰਾਉਣ ਅਤੇ  ਰਾਜਨੀਤਿਕ ਪਾਰਟੀਆਂ ਨੂੰ ਇਹ ਵੀ ਕਿਹਾ ਗਿਆ ਹਰੇਕ ਰਾਜਨੀਤਿਕ ਪਾਰਟੀ ਹਰੇਕ ਪੋਲਿੰਗ ਬੂੱਥ ਤੇ ਬੂੱਥ ਲੈਵਲ ਏਜੰਟ ਨਿਯੁਕਤ ਕਰਕੇ ਇਸ ਦੀ ਜਾਣਕਾਰੀ ਇਸ ਦਫ਼ਤਰ ਨੂੰ ਦਿੱਤੀ ਜਾਵੇ। ਰਵਿੰਦਰ ਸਿੰਘ ਨੇ ਸਮੂਹ ਰਾਜਨੀਤਕ ਪਾਰਟੀਅਟਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਦਿਵਆਂਗ ਅਤੇ 18 ਸਾਲ ਤੋਂ ਵੱਧ ਉਮਰ ਦੇ ਵਿਕਅਤੀਆਂ ਦੇ ਨਵੇਂ ਵੋਟ ਬਣਾਉਣ ਲਈ ਉਪਰਾਲੇ ਕਰਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨ ਘਰ ਬੈਠੇ ਹੀ www.nvsp.in ਤੇ ਆਨ ਲਾਈਨ ਕਰਕੇ ਆਪਣੀ ਵੋਟ ਬਣਾ ਸਕਦੇ ਹਨ। ਮੀਟਿੰਗ ਦੌਰਾਨ ਤਹਿਸੀਲਦਾਰ ਚੋਣਾਂ ਸ੍ਰੀ ਰਾਕੇਸ਼ ਥਾਪਰ ਨੇ ਕਿਹਾ ਕਿ ਜਿਸ ਵਿਅਕਤੀ ਦੀ ਉਮਰ 1-1-2019 ਨੂੰ 18 ਸਾਲ ਹੋ ਚੁੱਕੀ ਹੋਵੇ, ਪਰ ਉਸ ਦਾ ਨਾਂ ਵੋਟਰ ਸੂਚੀ ਵਿਚ ਦਰਜ ਨਹੀਂ ਹੈ, ਉਹ ਅਪਣਾ ਫਾਰਮ ਨੰ: 6 ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨੂੰ ਦੇ ਸਕਦਾ ਹੈ ਅਤੇ ਵੋਟਰ ਸੂਚੀ ਦੀ ਅੰਤਮ ਪ੍ਰਕਾਸ਼ਨਾ ਉਪਰੰਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਅਜਿਹੇ ਫਾਰਮਾਂ ਬਾਰੇ ਫੈਂਸਲਾ ਕੀਤਾ ਜਾਵੇਗਾ। ਇਸ ਮੌਕੇ ਤੇ  ਸ੍ਰੀ ਰਜਿੰਦਰ ਸਿੰਘ ਕਾਨੂੰਗੋ ਚੋਣਾ, ਸ੍ਰੀ ਰਮਨ ਤਲਵਾਰ ਕਾਂਗਰਸ ਪਾਰਟੀ ਸ਼ਹਿਰੀ, ਸ੍ਰੀ ਹਰਗੁਰਿੰਦਰ ਸਿੰਘ ਗਿੱਲ ਕਾਂਗਰਸ ਪਾਰਟੀ ਦਿਹਾਤੀ, ਸ੍ਰੀ ਜੋਗਿੰਦਰ ਕੁਮਾਰ ਭਾਰਤੀ ਜਨਤਾ ਪਾਰਟੀ, ਸ੍ਰ ਲਖਬੀਰ ਸਿੰਘ ਸੀ:ਪੀ:ਆਈ ਅਤੇ ਆਮ ਆਦਮੀ ਪਾਰਟੀ ਤੋਂ ਸ੍ਰੀ ਜੈ ਦੀਪ ਸਿੰਘ ਹਾਜ਼ਰ ਸਨ।  

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD