Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਲਾਏ ਰੋਜ਼ਗਾਰ ਮੇਲੇ ਦੌਰਾਨ 33 ਦੀ ਰੋਜ਼ਗਾਰ ਲਈ ਚੋਣ

22 ਉਦਮੀਆਂ ਨੂੰ ਹੁਨਰ ਸਿਖਲਾਈ ਦੇ ਸਟਰੀਫ਼ਿਕੇਟ ਦਿੱਤੇ ਗਏ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 11 Dec 2018

Last updated on: Dec 11, 2018, 00:00 IST

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਲਾਏ ਗਏ ਰੋਜ਼ਗਾਰ ਮੇਲੇ ’ਚ ਅੱਜ 33 ਨੌਜੁਆਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ, ਜਿਨ੍ਹਾਂ ਦੀ ਹੌਂਸਲਾ ਅਫ਼ਜਾਈ ਲਈ ਬਿਊਰੋ ਦੇ ਚੇਅਰਮੈਨ ਤੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਤੇ ਬਿਊਰੋ ਦੀ ਮੁੱਖ ਕਾਰਜਕਾਰੀ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿ੍ਰਤ ਸਿੰਘ ਵੀ ਪੁੱਜੇ।ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿ੍ਰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨਵੇਂ ਦਫ਼ਤਰ ’ਚ ਆਉਣ ਬਾਅਦ ਹੁਣ ਤੱਕ 1036 ਨੌਜੁਆਨਾਂ ਨੂੰ ਵੱਖ-ਵੱਖ ਅਦਾਰਿਆਂ ’ਚ ਰੋਜ਼ਗਾਰ ’ਤੇ ਲਗਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੀਂ ਇਮਾਰਤ ’ਚ ਅੱਜ ਤੀਸਰਾ ਰੋਜ਼ਗਾਰ ਕੈਂਪ ਲਾਇਆ ਗਿਆ ਸੀ, ਜਿਸ ਦੌਰਾਨ ਇੰਟਰਵਿਊ ਲਈ ਆਏ 50 ਉਮੀਦਵਾਰਾਂ ’ਚੋਂ 33 ਦੀ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਦੇ ਪ੍ਰਤੀਨਿਧਾਂ ਵੱਲੋਂ ਚੋਣ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਚੁਣੇ ਗਏ ਉਮੀਦਵਾਰਾਂ ਨੂੰ ਬੇਹਤਰ ਭਵਿੱਖ ਦੀਆਂ ਕਾਮਨਾਵਾਂ ਦਿੰਦਿਆਂ ਆਖਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੌਜੁਆਨਾਂ ਲਈ ਰੋਜ਼ਗਾਰ ਮੁਖੀ ਸੰਭਾਵਨਾਵਾਂ ਨਾਲ ਭਰਪੂਰ ਮੰਚ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਬਿਊਰੋ ਦੇ ਦਫ਼ਤਰ ਵਿਖੇ ਹਫ਼ਤੇ ਦੇ ਤਿੰਨ ਦਿਨ ਘੱਟੋ-ਘੱਟ 40 ਵਿਦਿਆਰਥੀਆਂ ਦੇ ਗਰੁੱਪ ਨੂੰ ਕਿੱਤਾਮੁਖੀ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਉਹ ਸਕੂਲੀ ਸਿਖਿਆ ਤੋਂ ਹੀ ਆਪਣੇ ਭਵਿੱਖੀ ਰੋਜ਼ਗਾਰ ਦੀ ਤਿਆਰੀ ਕਰ ਸਕਣ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਗਾਰ ਦਾਤਾਵਾਂ ਅਤੇ ਰੋਜ਼ਗਾਰ ਪ੍ਰਾਪਤੀ ਦੇ ਚਾਹਵਾਨਾਂ ਦੀ ਰਜਿਸਟ੍ਰੇਸ਼ਨ ਵੀ ਕੀਤੀ ਜਾਂਦੀ ਹੈ ਤਾਂ ਜੋ ਰੋਜ਼ਗਾਰ ਦਾਤਾਵਾਂ ਦੀ ਮੰਗ ਮੁਤਾਬਕ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਉਪਲਬਧ ਹੋ ਸਕੇ।ਇਸ ਮੌਕੇ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਵਿਕਾਸ ਯੋਜਨਾ ਤਹਿਤ ਕਸਟਮਰ ਕੇਅਰ ਐਗਜ਼ੈਕਟਿਵ ਤੇ ਰਿਟੇਲ ਸੈਕਟਰ ਦੀ ਤਿੰਨ ਮਹੀਨੇ ਦੀ ਸਿਖਲਾਈ ਹਾਸਲ ਕਰਨ ਵਾਲੇ 22 ਉਮੀਦਵਾਰਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਰਟੀਫ਼ਿਕੇਟਾਂ ਦੀ ਵੰਡ ਵੀ ਕੀਤੀ ਗਈ। ਇਨ੍ਹਾਂ ਸਿਖਿਆਰਥੀਆਂ ਨੇ ਦਿਹਾਤੀ ਕੌਸ਼ਲ ਸਿਖਲਾਈ ਸੰਸਥਾ ਉਸਮਾਨਪੁਰ ਅਤੇ ਸ਼ਹਿਰੀ ਕੌਸ਼ਲ ਰੋਜ਼ਗਾਰ ਸੰਸਥਾ ਨਵਾਂਸ਼ਹਿਰ ਤੋਂ ਸਿਖਲਾਈ ਹਾਸਲ ਕੀਤੀ ਹੈ।ਇਸ ਮੌਕੇ ਰੋਜ਼ਗਾਰ ਦਫ਼ਤਰ ਦੇ ਗੁਰਵਿੰਦਰ ਸਿੰਘ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੋਆਰਡੀਨੇਟਰ ਸ਼ੰਮੀ ਠਾਕੁਰ ਵੀ ਮੌਜੂਦ ਸਨ।

 

Tags: DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD