Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਕਾਊਂਟਰ ਇੰਟੈਲੀਜੈਂਸ ਅਤੇ ਸ਼ਹਿਰੀ ਪੁਲਿਸ ਵਲੋਂ ਦੋਨਾ ਕਤਲ ਕੇਸ 'ਚ ਸ਼ਾਮਿਲ ਗੈਂਗਸਟਰ ਬਾਬਾ ਗ੍ਰਿਫ਼ਤਾਰ

ਬਾਬਾ ਇਸ ਸਾਲ ਜੁਲਾਈ ਮਹੀਨੇ 'ਚ ਹੋਏ ਕਤਲ 'ਚ ਲੋੜੀਂਦਾ ਸੀ

Web Admin

Web Admin

5 Dariya News

ਜਲੰਧਰ , 11 Dec 2018

ਇਸ ਸਾਲ 27 ਜੁਲਾਈ ਨੂੰ ਅਜੈ ਕੁਮਾਰ ਦੋਨਾ ਵਾਸੀ ਵਾਲਮਿਕੀ ਮੁਹੱਲਾ ਦਕੋਹਾ ਦੇ ਹੋਏ ਕਤਲ ਕੇਸ ਵਿੱਚ ਸ਼ਾਮਿਲ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਬਾਬਾ ਨੂੰ ਕਾਊਂਟਰ ਇੰਟੈਲੀਜੈਂਸ ਅਤੇ ਕਮਿਸ਼ਨਰੇਟ ਪੁਲਿਸ ਵਲੋਂ ਸਾਂਝੇ ਅਪਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਪ੍ਰੈਸ ਬਿਆਨ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏ.ਆਈ.ਜੀ.ਹਰਕੰਵਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ਼ ਬਾਬਾ (39 ਸਾਲ ) ਪੁੱਤਰ ਜਸਵੀਰ ਸਿੰਘ ਪਿੰਡ ਫੋਲੜੀਵਾਲ ਇਸ ਕਤਲ ਕੇਸ ਸਮੇਤ ਕਤਲ ਦੀ ਕੋਸ਼ਿਸ਼, ਡਾਕਾ ਮਾਰਨ ਅਤੇ ਹੋਰ ਅੱਧੀ ਦਰਜਨ ਕੇਸਾਂ ਵਿੱਚ ਸ਼ਾਮਿਲ ਹੈ। ਉਨਾਂ ਕਿਹਾ ਕਿ ਬਾਬਾ ਇਕ ਭਗੌੜਾ ਮੁਜ਼ਰਮ ਹੈ ਜੋ ਪੁਲਿਸ ਨੂੰ ਬਹੁਤ ਸਾਰੇ ਕੇਸਾਂ ਵਿੱਚ ਲੋੜੀਂਦਾ ਸੀ।  ਖੱਖ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੂੰ ਗੁਰਵਿੰਦਰ ਸਿੰਘ ਦੇ ਆਪਣੇ ਪਿੰਡ ਆਉਣ ਸਬੰਧੀ ਸੂਚਨਾ ਮਿਲੀ ਸੀ ਅਤੇ ਇਸ ਸੂਚਨਾ ਨੂੰ ਜਲਦੀ ਹੀ ਕਮਿਸ਼ਨਰੇਟ ਪੁਲਿਸ ਨਾਲ ਸਾਂਝਾ ਕਰਕੇ ਕਾਊਂਟਰ ਇੰਟੈਲੀਜੈਂਸ ਤੇ ਰਾਮਾ ਮੰਡੀ ਪੁਲਿਸ ਸਟੇਸ਼ਨ ਦੀ ਟੀਮ ਗਠਿਤ ਕਰਕੇ ਅਰਬਨ ਅਸਟੇਟ ਰੇਲਵੇ ਫਾਟਕ ਨੇੜੇ ਨਾਕਾ ਲਗਾ ਕੇ ਗੈਂਗਸਰਟ ਗੁਰਵਿੰਦਰ ਸਿੰਘ ਉਰਫ਼ ਬਾਬਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।  ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਮੁੱਖ ਤੌਰ 'ਤੇ ਰਾਜਸਥਾਨ ਨਾਲ ਸਬੰਧ ਰੱਖਦਾ ਹੈ ਪਰ ਉਸ ਦੇ ਪਿਤਾ ਦੀ 1981 ਵਿੱਚ ਮੌਤ ਹੋ ਜਾਣ ਤੋਂ ਬਾਅਦ ਉਸ ਦੀ ਮਾਤਾ ਨੇ ਉਸ ਦੇ ਨਾਨਕੇ ਪਿੰਡ ਫੋਲੜੀਵਾਲ ਵਿਖੇ ਰਹਿਣਾ ਸ਼ੁਰੂ ਕਰ ਦਿੱਤਾ। ਏ.ਆਈ.ਜੀ.ਨੇ ਅੱਗੇ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ਼ ਬਾਬਾ ਗੈਂਗਸਟਰ ਸੁੱਖੀ ਧੀਰੋਵਾਲੀਆ ਵਲੋਂ ਦੁਆਬਾ ਖੇਤਰ ਵਿੱਚ ਚਲਾਏ ਜਾ ਰਹੇ 'ਸ਼ੇਰੋ ਗਰੁੱਪ' ਦਾ ਮੈਂਬਰ ਹੈ ।  

ਉਨ੍ਹਾ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਗੁਰਵਿੰਦਰ ਸਿੰਘ ਉਰਫ਼ ਬਾਬਾ ਨੇ ਦੱਸਿਆ ਕਿ 27 ਜੁਲਾਈ ਨੂੰ ਅਜੈ ਕੁਮਾਰ ਦੋਨਾ ਨੂੰ ਰਾਮਾ ਮੰਡੀ ਵਿਖੇ ਜਿੰਮ ਤੋਂ ਬਾਹਰ ਆਉਂਦੇ ਹੀ ਉਸ ਦੇ ਸਾਥੀ ਅਰਜਨ ਸਹਿਗਲ ਅਤੇ ਹੋਰਨਾਂ ਵਲੋਂ ਚਾਰ ਗੋਲੀਆਂ ਮਾਰੀਆਂ ਗਈਆਂ ਅਤੇ ਰਾਮਾ ਮੰਡੀ ਵਿੱਚ ਭੀੜ ਦਾ ਫਾਇਦਾ ਉਠਾਉਂਦੇ ਹੋਏ ਉਹ ਮੌਕੇ ਤੋਂ ਫਰਾਰ ਹੋ ਗਏ। ਸ੍ਰੀ ਖੱਖ ਨੇ ਅੱਗੇ ਦੱਸਿਆ ਕਿ ਇਸ ਕਤਲ ਦੀ ਯੋਜਨਾ ਬਾਬਾ ਦੇ ਪਿੰਡ ਫੋਲੜੀਵਾਲ ਵਿਖੇ ਘਰ ਵਿੱਚ ਬਣਾਈ ਗਈ ਸੀ ਅਤੇ ਬਾਬਾ ਹੀ ਇਸ ਕਤਲ ਦਾ ਮੁੱਖ ਫਾਈਨਾਂਸਰ ਸੀ। ਉਨ੍ਹਾਂ ਦੱਸਿਆ ਕਿ ਦੋਸੀਆਂ ਵਲੋਂ ਇਸ ਜਗ੍ਹਾ ਦੀ ਚੋਣ ਇਸ ਕਰਕੇ ਕੀਤੀ ਗਈ ਸੀ ਕਿਉਂਕਿ ਜਿੰਮੇ ਜਾਂਦੇ ਸਮੇਂ ਅਜੇ ਕੁਮਾਰ ਦੋਨਾ ਵਲੋਂ ਕੋਈ ਹਥਿਆਰ ਆਪਣੇ ਕੋਲ ਨਹੀਂ ਰੱਖਿਆ ਜਾਂਦਾ ਸੀ। ਕਤਲ ਤੋਂ ਬਾਅਦ ਦੋਸ਼ੀਆਂ ਵਲੋਂ ਸਾਰੀ ਰਾਤ ਪਿੰਡ ਫੋਲੜੀਵਾਲ ਵਿਖੇ ਬਾਬਾ ਦੇ ਘਰ ਵਿਖੇ ਬਿਤਾਈ ਗਈ ਅਤੇ ਅਗਲੇ ਦਿਨ ਉਹ ਸਾਰੇ ਵੱਖੋ-ਵੱਖ ਹੋ ਗਏ ਤੇ ਬਾਬਾ ਰਾਜਸਥਾਨ ਵਿਖੇ ਆਪਣੇ ਜੱਦੀ ਘਰ ਵਿਖੇ ਚਲਿਆ ਗਿਆ ਜਿਥੇ ਉਹ ਕਈ ਮਹੀਨੇ ਰਿਹਾ। ਰਾਜਸਥਾਨ ਵਿਖੇ ਰਹਿਣ ਤੋਂ ਬਾਅਦ ਬਾਬਾ ਵਾਪਿਸ ਆਇਆ ਅਤੇ ਲੰਬੀਆਂ ਮੁੱਛਾਂ ਤੇ ਦਾੜੀ ਰੱਖ ਕੇ ਆਪਣੀ ਪਹਿਚਾਣ ਬਦਲਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਆਪਣੀ ਛੁਪਣ ਦੀਆਂ ਜਗ੍ਹਾ ਬਦਲ ਕੇ ਪੁਲਿਸ ਨੂੰ ਚਕਮਾ ਦਿੰਦਾ ਰਿਹਾ ਹੈ। ਕਮਿਸ਼ਨਰੇਟ ਪੁਲਿਸ ਵਲੋਂ ਪਹਿਲਾਂ ਹੀ ਜਗਦੀਪ ਸਿੰਘ ਉਰਫ਼ ਜੱਗਾ, ਯੋਗਰਾਜ ਸਿੰਘ ਉਰਫ਼ ਯੋਗਾ ਅਤੇ ਮੁਕੇਸ਼ ਕੁਮਾਰ ਉਰਫ਼ ਲਾਲਾ ਨੂੰ ਇਸ ਕਤਲ ਕੇਸ ਨਾਲ ਸਬੰਧਿਤ ਹੋਣ ਕਰਕੇ 2 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ ਅਤੇ ਮੁੱਖ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਬਾਬਾ ਅਤੇ ਅਰਜਨ ਸਹਿਗਲ ਦੀ ਅਜੇ ਭੱਜੇ ਹੋਏ ਸਨ। ਏ.ਆਈ.ਜੀ.ਨੇ ਦੱਸਿਆ ਕਿ ਪੁਲਿਸ ਪਾਰਟੀ ਗੁਰਵਿੰਦਰ ਸਿੰਘ ਉਰਫ਼ ਬਾਬਾ ਨੂੰ ਉਸ ਦੇ ਸਾਥੀ ਅਰਜਨ ਸਹਿਗਲ ਨਾਲ ਗ੍ਰਿਫ਼ਤਾਰ ਕਰਨ ਲਈ ਪੂਰੀ ਤਰ੍ਹਾਂ ਚੌਕਸ ਸੀ।  

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD