Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਬਕਾਰੀ ਤੇ ਕਰ ਵਿਭਾਗ ਵੱਲੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 Dec 2018

Last updated on: Dec 12, 2018, 00:00 IST

ਪੰਜਾਬ ਵਿੱਚ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਆਬਕਾਰੀ ਤੇ ਕਰ ਕਮਿਸਨਰ, ਪੰਜਾਬ ਦੀਆਂ ਹਦਾਇਤਾਂ ਅਤੇ ਉਪ ਆਬਕਾਰੀ ਤੇ ਕਰ ਕਮਿਸ਼ਨਰ, ਰੂਪਨਗਰ ਮੰਡਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਐਸ.ਏ.ਐਸ. ਨਗਰ ਦੀ ਰਹਿਨੁਮਾਈ ਅਧੀਨ ਮੋਹਾਲੀ ਆਬਕਾਰੀ ਸਟਾਫ ਨੇ 40 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਫੜੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਨੋਦ ਪਾਹੂਜਾ, ਆਬਕਾਰੀ ਤੇ ਕਰ ਅਫਸਰ(ਆਬਕਾਰੀ), ਐਸ.ਏ.ਐਸ ਨਗਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੌਰਾਨ ਚੱਪੜਚਿੜੀ ਨੇੜੇ ਹਿਊਂਦਈ ਐਕਸੈਂਟ ਗੱਡੀ ਨੰਬਰ:ਪੀ.ਬੀ.01 ਬੀ1447 ਗੱਡੀ ਵਿੱਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਮੁਲਜ਼ਮਾਂ ਮੁਤਾਬਕ ਇਹ ਸ਼ਰਾਬ ਚੰਡੀਗੜ੍ਹ ਤੋਂ ਪਿੰਡ ਚੋਲਟਾ ਖੁਰਦ ਜਾਣੀ ਸੀ। ਇਸ ਸਬੰਧੀ ਥਾਣਾ ਬਲੌਂਗੀ ਵਿਖੇ  ਰਕੇਸ਼ ਕੁਮਾਰ ਪੁੱਤਰ ਬਾਬੂ ਸਿੰਘ, ਪਿੰਡ ਚੋਲਟਾ ਖੁਰਦ ਅਤੇ ਮੰਗਤ ਸਿੰਘ ਪੁੱਤਰ ਨਿਰਮਲ ਸਿੰਘ ਵਿਰੁੱਧ ਆਬਕਾਰੀ ਐਕਟ ਅਧੀਨ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ।ਦੂਸਰੇ ਕੇਸ ਵਿੱਚ ਫੇਜ਼ 8-9 ਦੀਆਂ ਲਾਈਟਾਂ ਤੇ ਲਾਏ ਨਾਕੇ ਉਤੇ ਓਲਾ ਕੈਬ (ਟਾਟਾ ਇੰਡੀਗੋ ਗੱਡੀ ਨੰ:ਪੀ.ਬੀ.01 ਬੀ 2396) ਵਿਚੋਂ ਆਬਕਾਰੀ ਨਿਰੀਖਕ ਸ੍ਰੀ ਜਸਪ੍ਰੀਤ ਸਿੰਘ ਨੇ 20 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇਸ ਸਬੰਧੀ ਰਣਜੀਤ ਸਿੰਘ ਪੁੱਤਰ ਜਗਦੀਸ਼ ਸਿੰਘ, ਵਾਸੀ ਪਿੰਡ ਚੋਲਟਾ ਖੁਰਦ ਵਿਰੁੱਧ ਪੁਲਿਸ ਚੌਕੀ, ਫੇਜ਼ 8, ਮੋਹਾਲੀ ਵਿਖੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ।ਸ੍ਰੀ ਵਿਨੋਦ ਪਾਹੂਜਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਚੋਲਟਾ ਖੁਰਦ ਵਿਖੇ ਨਜਾਇਜ ਸ਼ਰਾਬ ਦੀ ਵਿਕਰੀ ਦੀਆਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ, ਜਿਸ ਤੇ ਉਨ੍ਹਾਂ ਵੱਲੋਂ ਕਾਰਵਾਈ ਕਰਦੇ ਹੋਏ ਸ੍ਰੀ ਜਸਪ੍ਰੀਤ ਸਿੰਘ ਆਬਕਾਰੀ ਨਿਰੀਖਕ, ਖਰੜ ਦੀ ਉਚੇਚੇ ਤੌਰ ਤੇ ਡਿਊਟੀ ਲਗਾਈ ਗਈ ਸੀ। ਸ੍ਰੀ ਜਸਪ੍ਰੀਤ ਸਿੰਘ, ਆਬਕਾਰੀ ਨਿਰੀਖਕ ਵੱਲੋਂ ਮੁਲਜ਼ਮਾਂ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਕੇਸ ਵਿੱਚ ਰਕੇਸ਼ ਕੁਮਾਰ ਨਾਮ ਦੇ ਵਿਅਕਤੀ ਕੋਲੋਂ 12 ਬੋਤਲਾਂ ਅੰਗ੍ਰੇਜ਼ੀ ਸ਼ਰਾਬ ਦੀਆਂ ਬਰਾਮਦ ਕਰਕੇ ਉਸ ਤੋਂ  ਪੰਜਾਬ ਆਬਕਾਰੀ ਐਕਟ ਅਧੀਨ 2 ਲੱਖ ਰੁਪਏ ਜੁਰਮਾਨਾ ਵਸੂਲ ਕੀਤਾ ਗਿਆ ਹੈ।  ਉਨ੍ਹਾਂ ਇਹ ਵੀ ਦੱਸਿਆ ਕਿ ਜਿਲ੍ਹੇ ਵਿੱਚ ਆਬਕਾਰੀ ਕੇਸਾਂ ਵਿੱਚ ਕੰਪਾਉਡਿੰਗ ਵਜੋਂ ਹੁਣ ਤੱਕ 11 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਅਤੇ ਵਸੂਲ ਕੀਤਾ ਗਿਆ ਹੈ।

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD